16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅਕਾਲੀ ਦਲ ( ਬ ) ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਸਬੰਧੀ ਲਿਖਤੀ ਸ਼ਿਕਾਇਤਾਂ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਲੋਂ ਪ੍ਰਾਪਤ ਹੋਈਆਂ ਸਨ ਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ‘ਪੰਜਾਬ ਬਚਾਓ ਰੈਲੀ’ ਸਮੇਂ ਵੀ ਸਥਾਨਕ ਲੀਡਰਸ਼ਿਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਾਰਟੀ ਖਿਲਾਫ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਬੰਧੀ ਮਿਲ ਕੇ ਵਿਸਥਾਰ ’ਚ ਜਾਣਕਾਰੀ ਦਿੱਤੀ ਸੀ।

ਅਜੀਤ ਡੈਸਕ 16-09-2026
ਤਰਨ ਤਾਰਨ, 15 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਸਬੰਧੀ ਲਿਖਤੀ ਸ਼ਿਕਾਇਤਾਂ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਲੋਂ ਪ੍ਰਾਪਤ ਹੋਈਆਂ ਸਨ ਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ‘ਪੰਜਾਬ ਬਚਾਓ ਰੈਲੀ’ ਸਮੇਂ ਵੀ ਸਥਾਨਕ ਲੀਡਰਸ਼ਿਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਾਰਟੀ ਖਿਲਾਫ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਬੰਧੀ ਮਿਲ ਕੇ ਵਿਸਥਾਰ ’ਚ ਜਾਣਕਾਰੀ ਦਿੱਤੀ ਸੀ। ਸੁਖਬੀਰ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੁਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਝ ਸਮਾਂ ਪਹਿਲਾਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਹਟਾ ਕੇ ਇਥੇ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਹਲਕਾ ਇੰਚਾਰਜ ਲਗਾ ਦਿੱਤਾ ਸੀ। ਉਸ ਸਮੇਂ ਤੋਂ ਹੀ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਪਾਰਟੀ ਤੇ ਹਲਕਾ ਇੰਚਾਰਜ ਦੀ ਨੁਕਤਾਚੀਨੀ ਕਰ ਰਹੇ ਸਨ।
ਪਿਛਲੀ ਖ਼ਬਰ ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿਚ ਕੀਤਾ ਵੱਡਾ ਬਦਲਾਅ ਬੱਚਿਆਂ ਨੂੰ ਹੁਣ ‘ਪਕਾਉਣ ਲਈ ਤਿਆਰ’ ਭੋਜਨ ਦੀ ਥਾਂ ਤਾਜ਼... ਅਗਲੀ ਖ਼ਬਰ ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮੁਆਫ਼ ਨਹੀਂ ਕਰੇਗਾ - ਅਮਨ ਅਰੋੜਾ ਕਾਂਗਰਸ ਦੇ ਰਾਜ ’ਚ ਨਸ਼ੇ ਅਤੇ ਗੈਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।