ਪੰਜਾਬ ਸਰਕਾਰ ਸੰਯੁਕਤ ਕਿਸਾਨ ਮੋਰਚੇ ਨਾਲ ਹੋਈਆਂ ਸਹਿਮਤੀਆਂ ਨੂੰ ਤੁਰੰਤ ਲਾਗੂ ਕਰੇ-ਐਸ.ਕੇ.ਐਮ.
ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ
ਪੰਜਾਬ ਦੇ 8 ਸਰਹੱਦੀ ਜ਼ਿਲ੍ਹਿਆਂ ਵਿਚ ਅੱਜ ਭਾਰੀ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ
ਚੰਡੀਗੜ੍ਹ, 16 ਸਤੰਬਰ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਰਮੀਤ ਸਿੰਘ ਕਾਦੀਆਂ, ਵੀਰ ਸਿੰਘ ਬੜਵਾ ਅਤੇ ਦਲਵੀਰ ਸਿੰਘ ਸਿੱਧੂਪੁਰ ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਗਈ ਸੀ ਪਰ ਇਸ ਵਾਰ ਝੋਨੇ ਦੀ ਲਵਾਈ ਅਗੇਤੀ ਹੋਣ ਦੇ ਬਾਵਜੂਦ ਸਰਕਾਰ ਨੇ ਝੋਨੇ ਦੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਝੋਨਾ ਪਿਆ ਹੋਣ ਕਾਰਨ ਝੋਨਾ ਘੱਟ ਰੇਟ ’ਤੇ ਖਰੀਦੇ ਜਾਣ ਦੀ ਸੰਭਾਵਨਾ ਹੈ।
ਚੰਡੀਗੜ੍ਹ, 16 ਸਤੰਬਰ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਰਮੀਤ ਸਿੰਘ ਕਾਦੀਆਂ, ਵੀਰ ਸਿੰਘ ਬੜਵਾ ਅਤੇ ਦਲਵੀਰ ਸਿੰਘ ਸਿੱਧੂਪੁਰ ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਗਈ ਸੀ ਪਰ ਇਸ ਵਾਰ ਝੋਨੇ ਦੀ ਲਵਾਈ ਅਗੇਤੀ ਹੋਣ ਦੇ ਬਾਵਜੂਦ ਸਰਕਾਰ ਨੇ ਝੋਨੇ ਦੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਝੋਨਾ ਪਿਆ ਹੋਣ ਕਾਰਨ ਝੋਨਾ ਘੱਟ ਰੇਟ ’ਤੇ ਖਰੀਦੇ ਜਾਣ ਦੀ ਸੰਭਾਵਨਾ ਹੈ। ਕਈ ਥਾਵਾਂ ’ਤੇ ਰੇਟ 200 ਤੋਂ 300 ਰੁਪਏ ਪ੍ਰਤੀ ਕੁਇੰਟਲ ਕੱਟ ਲਾ ਕੇ ਝੋਨਾ ਖਰੀਦੇ ਜਾਣ ਦੀਆਂ ਖਬਰਾਂ ਮਿਲੀਆਂ ਹਨ । ਆੜਤੀਏ ਝੋਨੇ ਨੂੰ ਸੰਭਾਲਣ ਲਈ ਇੱਕ ਵਾਰ ਬੋਰੀਆਂ ਵਿਚ ਭਰ ਦੇਣਗੇ ਅਤੇ ਬੋਲੀ ਆਉਣ ’ਤੇ ਦੁਬਾਰਾ ਢੇਰੀ ਕਰਕੇ ਭਰਨਗੇ। ਇਸ ਨਾਲ ਵੀ ਕਿਸਾਨਾਂ ਦਾ ਨੁਕਸਾਨ ਹੋਵੇਗਾ। ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਕਿਉਂਕਿ ਇਸ ਵਾਰ ਝੋਨੇ ਦੀ ਲਵਾਈ 10 ਜੂਨ ਦੀ ਥਾਂ ਇੱਕ ਜੂਨ ਤੋਂ ਸ਼ੁਰੂ ਕੀਤੀ ਗਈ ਸੀ । ਲਵਾਈ 10 ਦਿਨ ਅਗੇਤੀ ਹੋਣ ਕਰਕੇ ਝੋਨਾ ਅਗੇਤਾ ਮੰਡੀਆਂ ਵਿਚ ਆ ਗਿਆ ਹੈ। ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਨੇ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਲੱਗੇ ਹੋਏ ਮੋਰਚੇ ਵਿੱਚ ਹੋਈਆਂ ਸਹਿਮਤੀਆਂ ਨੂੰ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।