ਮੱਕਾ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਡਰੋਨ ਹਮਲੇ ਦੀ ਪਾਕਿ ਵਲੋਂ ਸਖ਼ਤ ਨਿਖੇਧੀ ਹੂਤੀ ਸਮੂਹ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਸ਼ਾਹਬਾਜ਼ ਸ਼ਰੀਫ਼
ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹੂਤੀ ਬਾਗ਼ੀਆਂ ਵਲੋਂ ਸਾਊਦੀ ਅਰਬ ਦੇ ਪਵਿੱਤਰ ਸ਼ਹਿਰ ਮੱਕਾ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਡਰੋਨ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ । ਉਨ੍ਹਾਂ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਗੱਲਬਾਤ ਤੇ ਕੂਟਨੀਤੀ ਹੀ ਸ਼ਾਂਤੀ ਦਾ ਇੱਕੋ-ਇਕ ਰਸਤਾ ਹੈ ।
ਅਜੀਤ ਡੈਸਕ
17-09-2026