ਸੰਤ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਬਰਸੀ ਤੇ ਯੱਗ ਸਮਾਗਮ ਭਲਕੇ
ਬੱਧਨੀ ਕਲਾਂ (ਮੋਗਾ), 18 ਸਤੰਬਰ (ਪੱਤਰ ਪ੍ਰੇਰਕ)-ਮਹਾਨ ਤਪੱਸਵੀ ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀ ਮਿੱਠੀ ਯਾਦ ਨੂੰ ਸਮਰਪਿਤ ਬਰਸੀ ਤੇ ਯੱਗ ਸਮਾਗਮ 20 ਸਤੰਬਰ ਦਿਨ ਐਤਵਾਰ ਤੋਂ 4 ਅਕਤੂਬਰ ਦਿਨ ਐਤਵਾਰ ਤੱਕ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਜ਼ਿਲ੍ਹਾ ਮੋਗਾ ਵਿਖੇ ਮਨਾਇਆ ਜਾ ਰਿਹਾ ਹੈ। ਬਰਸੀ ਸਬੰਧੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਭਾਰੀ ਗਿਣਤੀ ‘ਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਅਜੀਤ ਡੈਸਕ
19-09-2026