20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ-ਭਗਵੰਤ ਮਾਨ ਮੁਹਾਲੀ ਵਿਖੇ ਆਈ.ਐਸ.ਬੀ. ਲੀਡਰਸ਼ਿਪ ਸੰਮੇਲਨ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਐੱਸ. ਏ.

ਮੁਹਾਲੀ ਵਿਖੇ ਆਈ. ਐਸ. ਬੀ. ਲੀਡਰਸ਼ਿਪ ਸੰਮੇਲਨ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ । ਅਜੀਤ ਤਸਵੀਰ 20-09-2026
ਐੱਸ. ਏ. ਐੱਸ. ਨਗਰ, 19 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁੱਕਵੇਂ ਮੌਕਿਆਂ, ਵਿੱਤੀ ਸਹਾਇਤਾ ਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ’ਚ ਬਦਲਿਆ ਜਾ ਸਕੇ। ਉਹ ਮੁੱਖ ਮਹਿਮਾਨ ਵਜੋਂ ਇੰਡੀਅਨ ਸਕੂਲ ਆਫ਼ ਬਿਜ਼ਨੈੱਸ (ਆਈ. ਐਸ. ਬੀ.) ਵਲੋਂ ਮੁਹਾਲੀ ਕੈਂਪਸ ਵਿਖੇ ‘ਇੰਡੀਆ ਅਨਬਾਊਂਡ : ਡਿਫਾਈਨਿੰਗ ਟੁਮਾਰੋਜ਼ ਲੀਡਰਸ਼ਿਪ’ ਵਿਸ਼ੇ ’ਤੇ ਕਰਵਾਏ ਗਏ ਆਈ. ਐਸ. ਬੀ. ਲੀਡਰਸ਼ਿਪ ਸੰਮੇਲਨ-2026 ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ’ਚ ਪ੍ਰਤਿਭਾ ਜਾਂ ਊਰਜਾ ਦੀ ਕੋਈ ਕਮੀ ਨਹੀਂ ਹੈ । ਇਸੇ ਕਰਕੇ ਸਰਕਾਰ ਅਜਿਹੇ ਰੌਸ਼ਨ ਦਿਮਾਗ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ, ਕਾਰੋਬਾਰ ਸਥਾਪਿਤ ਕਰਨ ਅਤੇ ਰੁਜ਼ਗਾਰ ਪੈਦਾ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਆਈ. ਐਸ. ਬੀ. ਦੇ ਚੇਅਰਮੈਨ ਹਰੀਸ਼ ਮਨਵਾਨੀ, ਆਈ. ਐਸ. ਬੀ. ਦੇ ਡੀਨ ਪ੍ਰੋ. ਮਦਨ, ਅਕਾਦਮਿਕ ਤੇ ਕਾਰੋਬਾਰੀ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਆਈ. ਐਸ. ਬੀ. ਨੂੰ 25 ਸਾਲ ਪੂਰੇ ਕਰਨ ’ਤੇ ਵਧਾਈ ਵੀ ਦਿੱਤੀ। ਇਸ ਮੌਕੇ ਡੀ. ਆਈ. ਜੀ. ਰੂਪਨਗਰ ਰੇਂਜ ਡਾ. ਨਾਨਕ ਸਿੰਘ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ. ਐਸ. ਪੀ. ਵਰੁਣ ਸ਼ਰਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਮੈਂ ਮਰਾਂ ਪੰਥ ਜੀਵੇ ’ ਦੇ ਪਹਿਰੇਦਾਰ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ 12 ਵੀਂ ਬਰਸੀ ਮਨਾਈ ਅਗਲੀ ਖ਼ਬਰ ਦੇਸ਼ ਦੇ ਚੋਣ ਕਮਿਸ਼ਨਰ ਡਾ: ਐੱਸ. ਐੱਸ. ਸੰਧੂ ਅੰਮ੍ਰਿਤਸਰ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।