21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ ’ਚ 5 ਅੱਤਵਾਦੀ ਮਾਰਨ ਦਾ ਕੀਤਾ ਦਾਅਵਾ; 23 ਲੋਕਾਂ ਨੂੰ ਅਗਵਾ ਹੋਣ ਤੋਂ ਬਚਾਇਆ

ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਸੂਬੇ ’ਚ ਸੁਰੱਖਿਆ ਬਲਾਂ ਨੇ ਇਕ ਵੱਡੀ ਕਾਰਵਾਈ ਕਰਦਿਆਂ ਪੰਜ ਲੜਾਕਿਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਇਸ ਦਾਅਵੇ ਮੁਤਾਬਿਕ ਸੁਰੱਖਿਆ ਬਲਾਂ ਨੇ 23 ਲੋਕਾਂ ਨੂੰ ਅਗਵਾ ਕਰਨ ਦੀ ਸਾਜ਼ਿਸ਼ ਨੂੰ ਵੀ ਨਾਕਾਮ ਕਰ ਦਿੱਤਾ ।

ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਸੂਬੇ ’ਚ ਸੁਰੱਖਿਆ ਬਲਾਂ ਨੇ ਇਕ ਵੱਡੀ ਕਾਰਵਾਈ ਕਰਦਿਆਂ ਪੰਜ ਲੜਾਕਿਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਇਸ ਦਾਅਵੇ ਮੁਤਾਬਿਕ ਸੁਰੱਖਿਆ ਬਲਾਂ ਨੇ 23 ਲੋਕਾਂ ਨੂੰ ਅਗਵਾ ਕਰਨ ਦੀ ਸਾਜ਼ਿਸ਼ ਨੂੰ ਵੀ ਨਾਕਾਮ ਕਰ ਦਿੱਤਾ । ਇਹ ਘਟਨਾ ਲੰਘੀ ਰਾਤ ਨੂੰ ਵਾਪਰੀ, ਜਦੋਂ ਅੱਤਵਾਦੀਆਂ ਨੇ ਕਲਾਤ ਨੇੜੇ ਚਮਨ-ਕਰਾਚੀ ਐੱਨ-25 ਕੌਮੀ ਮਾਰਗ ’ਤੇ ਆਮ ਨਾਗਰਿਕਾਂ ਦੀ ਆਵਾਜਾਈ ’ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਵਲੋਂ ਜਾਰੀ ਬਿਆਨ ਅਨੁਸਾਰ ਅੱਤਵਾਦੀਆਂ ਨੇ ਵਾਹਨਾਂ ਨੂੰ ਲੁੱਟਣ, ਫ਼ਿਰੌਤੀ ਲਈ ਅਗਵਾ ਕਰਨ ਅਤੇ ਜਬਰੀ ਵਸੂਲੀ ਦੇ ਮਕਸਦ ਨਾਲ ਰਾਜਮਾਰਗ ’ਤੇ ਇਕ ਚੈੱਕਪੋਸਟ ਬਣਾਈ ਹੋਈ ਸੀ । ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਤੁਰੰਤ ਮੋਰਚਾ ਸੰਭਾਲਿਆ। ਦੋਵਾਂ ਪਾਸਿਆਂ ਤੋਂ ਹੋਈ ਭਾਰੀ ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ’ਚ 5 ਅੱਤਵਾਦੀ ਮਾਰੇ ਗਏ।
ਪਿਛਲੀ ਖ਼ਬਰ ਸਾਬਕਾ ਮੰਤਰੀ ਚੂਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਹੂਤੀ ਬਾਗ਼ੀਆਂ ਦੀ ਪਾਕਿ ਤੇ ਤੁਰਕੀ ਨੂੰ ਸਪੱਸ਼ਟ ਚਿਤਾਵਨੀ : ‘ਜੇ ਸਾਊਦੀ ਅਰਬ ਦਾ ਸਾਥ ਦਿੱਤਾ ਤਾਂ ਭੁਗਤਣਾ ਪਵੇਗਾ ਗੰਭੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।