21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਵਿਰਾਸਤੀ ਦਿੱਖ ਤੋਂ ਬਿਨਾਂ ਨਿਕਲਿਆ ਵਿਰਾਸਤ - ਏ - ਕਾਫ਼ਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿਚ ਮਨਾਏ ਜਾ ਰਹੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿਚ ਅੱਜ ਵੱਖ-ਵੱਖ ਰਾਜਾਂ ਦੇ ਰਵਾਇਤੀ ਪਹਿਰਾਵਿਆਂ, ਸੱਭਿਆਚਾਰ ਅਤੇ ਵਿਰਾਸਤ ਦੇ ਰੰਗ ਵਿਚ ਵਿਰਾਸਤੀ ਦਿਖ ਤੋਂ ਬਿਨਾਂ ਵਿਰਾਸਤ ਏ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਵਿਖੇ ਪੁੱਜਿਆ । ਇਸ ਕਾਫ਼ਲੇ ਵਿਚ ਪੰਜਾਬ ਦੀਆਂ ਝਲਕੀਆਂ ਬਹੁਤ ਘੱਟ ਨਜ਼ਰ ਆਈਆਂ।

ਕਾਫ਼ਲੇ ’ਚ ਬਹੁਰੂਪੀਏ ਵੱਖ-ਵੱਖ ਕਿਰਦਾਰਾਂ ’ਚ। ਅਜੀਤ ਤਸਵੀਰ 21-09-2026
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿਚ ਮਨਾਏ ਜਾ ਰਹੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿਚ ਅੱਜ ਵੱਖ-ਵੱਖ ਰਾਜਾਂ ਦੇ ਰਵਾਇਤੀ ਪਹਿਰਾਵਿਆਂ, ਸੱਭਿਆਚਾਰ ਅਤੇ ਵਿਰਾਸਤ ਦੇ ਰੰਗ ਵਿਚ ਵਿਰਾਸਤੀ ਦਿਖ ਤੋਂ ਬਿਨਾਂ ਵਿਰਾਸਤ ਏ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਵਿਖੇ ਪੁੱਜਿਆ । ਇਸ ਕਾਫ਼ਲੇ ਵਿਚ ਪੰਜਾਬ ਦੀਆਂ ਝਲਕੀਆਂ ਬਹੁਤ ਘੱਟ ਨਜ਼ਰ ਆਈਆਂ। ਇਸ ਵਿਰਾਸਤੀ ਕਾਫ਼ਲੇ ਨੂੰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ । ਇਸ ਮੌਕੇ ਕਾਫਲੇ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਨੌਰਥ ਜ਼ੋਨ ਕਲਚਰ ਸੈਂਟਰ ਦੇ ਕਲਾਕਾਰਾਂ ਵਲੋਂ ਵੀ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਕਲਾਤਮਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਵੱਖ-ਵੱਖ ਰਵਾਇਤੀ ਪਹਿਰਾਵਿਆਂ ਵਿਚ ਸਜੇ ਵਿਦਿਆਰਥੀ, ਕਲਾਕਾਰ, ਸਜੇ ਹੋਏ ਘੋੜੇ ਅਤੇ ਊਠ ਕਾਫ਼ਲੇ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ । ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਵਿਰਾਸਤੀ ਕਾਫਲਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦਾ ਇਕ ਅਹਿਮ ਹਿੱਸਾ ਹੈ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਇਨ੍ਹਾਂ ਸਮਾਗਮਾਂ ਵਿਚ ਸ਼ਾਮਿਲ ਹੋ ਕੇ ਮੇਲੇ ਦਾ ਆਨੰਦ ਮਾਣਨ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਬੇਅੰਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕੁਹਾਰ ਵਾਲਾ ’ਚ ਪਤਨੀ ਦਾ ਕਤਲ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਬੋਲਣ ਵਾਲੇ ਹੀ ਕਿਉਂ ਲਏ ਜਾ ਰਹੇ ਨੇ ਨਿਸ਼ਾਨੇ ’ਤੇ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।