ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕਰੇ-ਰੰਧਾਵਾ
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਿਨਾਂ ਕਿਸੇ ਦੇਰੀ ਦੇ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖੱਜਲ-ਖੁਆਰ ਨਾ ਹੋਣਾ ਪਵੇ। ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਉਚਿਤ ਮੁੱਲ ਮਿਲਣਾ ਚਾਹੀਦਾ ਹੈ।
ਅਜੀਤ ਡੈਸਕ
21-09-2026