22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨਰਿੰਦਰਦੀਪ ਨੰਨੂ ਦੀ ਪੁਲਿਸ ਹਿਰਾਸਤ ’ਚ ਹੋਈ ਮੌਤ ਲਈ ਚਾਰ ਪੁਲਿਸ ਮੁਲਾਜ਼ਮ ਠਹਿਰਾਏ ਦੋਸ਼ੀ

ਬਠਿੰਡਾ, 21 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਗੋਨਿਆਣਾ ਮੰਡੀ ਦੇ ਪ੍ਰਾਈਵੇਟ ਅਧਿਆਪਕ ਨਰਿੰਦਰਦੀਪ ਸਿੰਘ ਉਰਫ ਨੰਨੂ ਦੀ ਮਈ 2025 ਵਿਚ ਪੁਲਿਸ ਹਿਰਾਸਤ ਵਿਚ ਹੋਈ ਮੌਤ ਦੀ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ. ਜੇ.

ਨਰਿੰਦਰਦੀਪ ਨੰਨੂ ਦੀ ਪੁਰਾਣੀ ਤਸਵੀਰ। 22-09-2026
ਬਠਿੰਡਾ, 21 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਗੋਨਿਆਣਾ ਮੰਡੀ ਦੇ ਪ੍ਰਾਈਵੇਟ ਅਧਿਆਪਕ ਨਰਿੰਦਰਦੀਪ ਸਿੰਘ ਉਰਫ ਨੰਨੂ ਦੀ ਮਈ 2025 ਵਿਚ ਪੁਲਿਸ ਹਿਰਾਸਤ ਵਿਚ ਹੋਈ ਮੌਤ ਦੀ ਬਠਿੰਡਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਵਲੋਂ ਕੀਤੀ ਗਈ ਨਿਆਂਇਕ ਜਾਂਚ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਜਿਨ੍ਹਾਂ ਦੇ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ। ਸੀ.ਜੇ.ਐਮ. ਪ੍ਰਭਜੋਤ ਭੱਟੀ ਵਲੋਂ ਜਾਂਚ ਉਪਰੰਤ ਬਠਿੰਡਾ ਸੈਸ਼ਨ ਜੱਜ ਨੂੰ ਸੌਂਪੀ ਗਈ ਰਿਪੋਰਟ ਵਿਚ ਨਰਿੰਦਰਦੀਪ ਨੂੰ ਪੁਲਿਸ ਵਲੋਂ ਗੈਰ-ਕਾਨੂੰਨੀ ਹਿਰਾਸਤ ’ਚ ਰੱਖਣ ਅਤੇ ਤਸ਼ੱਦਦ ਕਰਦਿਆਂ ਉਸ ਦੇ ਸਰੀਰ ਦੇ ਕੁਝ ਹਿੱਸਿਆਂ ’ਤੇ ਬਿਜਲੀ ਦਾ ਕਰੰਟ ਲਗਾਉਣ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਲਈ ਜਾਂਚ ਅਧਿਕਾਰੀ ਵਲੋਂ ਬਠਿੰਡਾ ਸੀ. ਆਈ. ਏ. ਸਟਾਫ਼-2 ਦੇ ਸਬੰਧਿਤ ਚਾਰ ਪੁਲਿਸ ਮੁਲਾਜ਼ਮਾਂ ਏ.ਐਸ.ਆਈ. ਅਵਤਾਰ ਸਿੰਘ ਉਰਫ਼ ਤਾਰੀ, ਹੈਡ ਕਾਂਸਟੇਬਲ ਲਖਵਿੰਦਰ ਸਿੰਘ, ਹੈਡ ਕਾਂਸਟੇਬਲ ਹਰਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪਾਲ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਇਸ ਜਾਂਚ ਰਿਪੋਰਟ ਨੇ ਸ਼ਪੱਸ਼ਟ ਕਰ ਦਿੱਤਾ ਹੈ ਕਿ ਨੰਨੂ ਦੀ ਮੌਤ ਪੁਲਿਸ ਵਲੋਂ ਉਸ ’ਤੇ ਕਰੰਟ ਲਗਾਉਣ ਵਰਗੇ ਗੈਰ-ਮਨੁੱਖੀ ਤਸ਼ੱਦਦ ਢਾਹੁਣ ਕਰਕੇ ਹੋਈ ਹੈ।
ਪਿਛਲੀ ਖ਼ਬਰ ਮਲੋਟ ਨੇੜੇ ਸੜਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।