22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੂਬੇ ’ਚ ਨਸ਼ਿਆਂ ਦੀ ਸਥਿਤੀ ਚਿੰਤਾਜਨਕ-ਪਰਮਿੰਦਰ ਸਿੰਘ ਢੀਂਡਸਾ

ਮਸਤੂਆਣਾ ਸਾਹਿਬ (ਸੰਗਰੂਰ), 21 ਸਤੰਬਰ (ਦਮਦਮੀ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਅੰਦਰ ਲਗਾਤਾਰ ਵਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੇ ਸਮੁੱਚੇ ਪੰਜਾਬ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਸੰਗਰੂਰ ਜ਼ਿਲ੍ਹੇ ਵਿਚ ਵੀ ਹਾਲਾਤ ਖ਼ਾਸੇ ਚਿੰਤਾਜਨਕ ਬਣੇ ਹੋਏ ਹਨ। ਉਨ੍ਹਾਂ ਨੇ ਸਥਾਨਕ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦਾ ਸ਼ਾਇਦ ਹੀ ਕੋਈ ਪਿੰਡ ਹੋਵੇ ਜੋ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਪੂਰੀ ਤਰ੍ਹਾਂ ਅਛੂਤਾ ਰਿਹਾ ਹੋਵੇ।

ਅਜੀਤ ਡੈਸਕ 22-09-2026
ਮਸਤੂਆਣਾ ਸਾਹਿਬ (ਸੰਗਰੂਰ), 21 ਸਤੰਬਰ (ਦਮਦਮੀ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਅੰਦਰ ਲਗਾਤਾਰ ਵਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੇ ਸਮੁੱਚੇ ਪੰਜਾਬ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਸੰਗਰੂਰ ਜ਼ਿਲ੍ਹੇ ਵਿਚ ਵੀ ਹਾਲਾਤ ਖ਼ਾਸੇ ਚਿੰਤਾਜਨਕ ਬਣੇ ਹੋਏ ਹਨ। ਉਨ੍ਹਾਂ ਨੇ ਸਥਾਨਕ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦਾ ਸ਼ਾਇਦ ਹੀ ਕੋਈ ਪਿੰਡ ਹੋਵੇ ਜੋ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਪੂਰੀ ਤਰ੍ਹਾਂ ਅਛੂਤਾ ਰਿਹਾ ਹੋਵੇ। ਸੰਗਰੂਰ ਜ਼ਿਲ੍ਹੇ ’ਚ ਨਸ਼ਿਆਂ ਨਾਲ ਸਬੰਧਿਤ ਹਾਲੀਆ ਘਟਨਾਵਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਢੀਂਡਸਾ ਨੇ ਕਿਹਾ ਕਿ 15 ਤੋਂ 30 ਸਾਲ ਦੀ ਉਮਰ ਵਰਗ ਦੇ ਨੌਜਵਾਨ ਨਸ਼ਿਆਂ ਦੀ ਸਭ ਤੋਂ ਵੱਧ ਮਾਰ ਝੱਲ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਸਰਕਾਰੀ ਮੁਹਿੰਮ ਤੱਕ ਸੀਮਤ ਰੱਖਣ ਦੀ ਬਜਾਏ ਇਸ ਨੂੰ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਬਣਾਉਣਾ ਹੋਵੇਗਾ। ਇਸ ਮੌਕੇ ਅਕਾਲੀ ਆਗੂ ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਅਕਾਲੀ ਆਗੂ ਰੂਪ ਸਿੰਘ ਸੇਰੋਂ, ਮੈਨੇਜਰ ਜਸਵੀਰ ਸਿੰਘ ਸਮੇਤ ਹੋਰ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਕੌਮਾਂਤਰੀ ਹਾਲਾਤ ਤੋਂ ਕਿਸਾਨ ਤੇ ਵਪਾਰੀ ਚਿੰਤਤ ਬਾਸਮਤੀ ਝੋਨੇ ਦੇ ਭਾਅ ਨੂੰ ਪ੍ਰੀਮੀਅਮ ਚੌਲਾਂ ਦੀ ਵਧਦੀ ਮੰਗ ਦਾ ਸਹਾਰਾ ਅਗਲੀ ਖ਼ਬਰ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਨੇ ਮੌਜੂਦਾ ਪੰਥਕ ਹਾਲਾਤ ’ਤੇ ਵਿਚਾਰ ਕਰਨ ਲਈ 25 ਨੂੰ ਜਲੰਧਰ ’ਚ ਸੱਦੀ ਪੰਥਕ ਇਕੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।