24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ’ਚ ਹੋਈ ਤਿੱਖੀ ਨੋਕ-ਝੋਕ ਨਰਪਿੰਦਰ ਸਿੰਘ ਧਾਲੀਵਾਲ

ਰਾਮਪੁਰਾ ਫੂਲ, 23 ਸਤੰਬਰ-ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਸਾਬਕਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵਿਚ ਤਿੱਖੀ ਨੋਕ ਝੋਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਨਗਰ ਪੰਚਾਇਤ ਮਲੂਕਾ ਵਿਚ ਤਾਇਨਾਤ ਕੁਝ ਆਊਟਸੋਰਸ ਕਰਮਚਾਰੀਆਂ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਕੋਲ ਸ਼ਿਕਾਇਤ ਕੀਤੀ ਸੀ ਕਿ ਨਗਰ ਪੰਚਾਇਤ ਦੇ ਪ੍ਰਧਾਨ ਵਲੋਂ ਕਥਿਤ ਤੌਰ ’ਤੇ ਉਨ੍ਹਾਂ ਦੀ ਗੈਰ-ਹਾਜ਼ਰੀ ਲਗਾਈ ਜਾ ਰਹੀ ਹੈ, ਜਿਸ ਸੰਬੰਧੀ ਵਿਧਾਇਕ ਬਲਕਾਰ ਸਿੰਘ ਸਿੱਧੂ ਨਗਰ ਪੰਚਾਇਤ ਦਫ਼ਤਰ ਵਿਖੇ ਅਚਾਨਕ ਚੈਕਿੰਗ ਲਈ ਪਹੁੰਚੇ ।

ਅਜੀਤ ਡੈਸਕ 24-09-2026
ਰਾਮਪੁਰਾ ਫੂਲ, 23 ਸਤੰਬਰ-ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਸਾਬਕਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵਿਚ ਤਿੱਖੀ ਨੋਕ ਝੋਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਨਗਰ ਪੰਚਾਇਤ ਮਲੂਕਾ ਵਿਚ ਤਾਇਨਾਤ ਕੁਝ ਆਊਟਸੋਰਸ ਕਰਮਚਾਰੀਆਂ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਕੋਲ ਸ਼ਿਕਾਇਤ ਕੀਤੀ ਸੀ ਕਿ ਨਗਰ ਪੰਚਾਇਤ ਦੇ ਪ੍ਰਧਾਨ ਵਲੋਂ ਕਥਿਤ ਤੌਰ ’ਤੇ ਉਨ੍ਹਾਂ ਦੀ ਗੈਰ-ਹਾਜ਼ਰੀ ਲਗਾਈ ਜਾ ਰਹੀ ਹੈ, ਜਿਸ ਸੰਬੰਧੀ ਵਿਧਾਇਕ ਬਲਕਾਰ ਸਿੰਘ ਸਿੱਧੂ ਨਗਰ ਪੰਚਾਇਤ ਦਫ਼ਤਰ ਵਿਖੇ ਅਚਾਨਕ ਚੈਕਿੰਗ ਲਈ ਪਹੁੰਚੇ । ਦੋਸ਼ਾਂ ਅਨੁਸਾਰ ਮੌਕੇ ’ਤੇ ਹਾਜ਼ਰੀ ਰਜਿਸਟਰ ਮੌਜੂਦ ਨਹੀਂ ਸੀ, ਜੋਕਿ ਨਗਰ ਪੰਚਾਇਤ ਪ੍ਰਧਾਨ ਆਪਣੇ ਘਰ ਲੈ ਗਏ ਹਨ । ਦੂਜੇ ਪਾਸੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਕਹਿ ਰਹੇ ਹਨ ਕਿ ਵਿਧਾਇਕ ਸਿਆਸੀ ਬਦਲਾਖੋਰੀ ਤੇ ਦਫ਼ਤਰੀ ਕੰਮਕਾਜ ਵਿਚ ਬਿਨ੍ਹਾਂ ਵਜ੍ਹਾ ਦਖ਼ਲਅੰਦਾਜ਼ੀ ਕਰ ਰਹੇ ਹਨ, ਜਿਸ ਤੋਂ ਬਾਅਦ ਦੋਵਾਂ ਨੇਤਾਵਾਂ ਵਿਚ ਬਹਿਸ ਸ਼ੁਰੂ ਹੋ ਗਈ ਤੇ ਸਥਿਤੀ ਤਣਾਅਪੂੁਰਨ ਬਣਦੀ ਦੇਖ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਸ਼ਾਂਤ ਕਰਵਾਇਆ ।
ਪਿਛਲੀ ਖ਼ਬਰ ਪੰਜਾਬ ਦਾ ਪਹਿਲਾ ਪਲਾਂਟ ਹੈਲਥ ਕਲੀਨਿਕ ਫ਼ਰੀਦਕੋਟ ’ਚ ਸਥਾਪਤ : ਗੁਰਮੀਤ ਸਿੰਘ ਖੁੱਡੀਆਂ ਅਗਲੀ ਖ਼ਬਰ ਈ. ਡੀ. ਵਲੋਂ ਗਮਾਡਾ ਦਫ਼ਤਰ ਵਿਖੇ ਦੂਜੇ ਦਿਨ ਵੀ ਜਾਰੀ ਰਹੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।