24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) - ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ । ਇਹ ਫ਼ੈਸਲਾ ਅੱਜ ਇੱਥੇ ਰੈਵੀਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ ।

ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) - ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿਚ 1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ । ਇਹ ਫ਼ੈਸਲਾ ਅੱਜ ਇੱਥੇ ਰੈਵੀਨਿਊ ਪਟਵਾਰ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ । ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਯੂਨੀਅਨ ਨੇ ਆਪਣੀਆਂ ਜਾਇਜ਼ ਮੰਗਾਂ ਮੰਨੇ ਜਾਣ ’ਤੇ ਆਪਣੀ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ । ਸੂਬਾ ਸਰਕਾਰ ਨੇ ਪਟਵਾਰੀਆਂ ਦੇ ਪਟਵਾਰੀ ਕਾਡਰ ਨੂੰ ਰਾਜ ਪੱਧਰੀ ਤੋਂ ਵਾਪਸ ਜ਼ਿਲ੍ਹਾ ਪੱਧਰੀ ਕਾਡਰ ਕਰਨ ਦੀ ਮੰਗ ਨੂੰ ਸਿਧਾਂਤਕ ਤੌਰ ’ਤੇ ਮਨਜ਼ੂਰ ਕਰ ਲਿਆ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਪਟਵਾਰੀ ਕਾਡਰ ਨੂੰ ਬਹਾਲ ਕਰਨ ਲਈ ਮੰਤਰੀ ਮੰਡਲ ਵੱ ਜਲਦੀ ਹੀ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੇਗੀ।
ਪਿਛਲੀ ਖ਼ਬਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਆਖਰੀ ਦਿਨਾਂ ’ਚ ਕਥਿਤ ਖਲਲ ਪਾਏ ਜਾਣ ਦਾ ਖਦਸ਼ਾ ਅਗਲੀ ਖ਼ਬਰ ਭਾਈ ਚਾਵਲਾ ਮਾਮਲੇ ਵਿਚ ਬਾਦਲ ਪਰਿਵਾਰ ਦੀ ਚੁੱਪੀ ਕਰ ਰਹੀ ਸਵਾਲ ਖੜ੍ਹੇ-ਵਿਧਾਇਕਾ ਪ੍ਰੋ. ਬਲਜਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।