25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਜਪਾ ਆਗੂ ਸੁਰਜੀਤ ਜਿਆਣੀ ਵਲੋਂ ਮਹਿਲਾਵਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਬੇਹੱਦ ਅਪਮਾਨਜਨਕ - ਡਾ . ਸੁਹਾਨੀ ਡੋਡਾ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਅਬੋਹਰ ਤੋਂ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਲੋਂ ਉਨ੍ਹਾਂ ਵਿਰੁੱਧ ਕੀਤੀ ਗਈ ਅਪਮਾਨਜਨਕ ਤੇ ਭੱਦੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਤੇ ਡਾ. ਸੁਹਾਨੀ ਡੋਡਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ। ਅਜੀਤ ਤਸਵੀਰ 25-09-2026
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਅਬੋਹਰ ਤੋਂ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਲੋਂ ਉਨ੍ਹਾਂ ਵਿਰੁੱਧ ਕੀਤੀ ਗਈ ਅਪਮਾਨਜਨਕ ਤੇ ਭੱਦੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਅੱਜ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਦੇ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਸੁਹਾਨੀ ਡੋਡਾ ਨੇ ਦੱਸਿਆ ਕਿ ਬੀਤੀ 20 ਸਤੰਬਰ ਨੂੰ ਅਬੋਹਰ ਵਿਖੇ ਭਾਜਪਾ ਦੀ ਸਟੇਜ ਤੋਂ ਸੁਰਜੀਤ ਜਿਆਣੀ ਨੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਸੰਬੋਧਨ ਕਰਦਿਆਂ ਮੇਰੇ ਬਾਰੇ ਬਹੁਤ ਹੀ ਸ਼ਰਮਨਾਕ ਸ਼ਬਦਾਵਲੀ ਵਰਤਦਿਆਂ ਮੈਨੂੰ ‘ਪੈਰ ਦੀ ਜੁੱਤੀ ਦੇ ਬਰਾਬਰ ਵੀ ਨਹੀਂ’ ਕਹਿ ਕੇ ਸੰਬੋਧਿਤ ਕੀਤਾ। ਡਾ. ਸੁਹਾਨੀ ਡੋਡਾ ਨੇ ਭਾਜਪਾ ਆਗੂਆਂ ਦੀ ਮਾਨਸਿਕਤਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਦੋਗਲੀ ਹੈ, ਅਜਿਹੇ ਬਿਆਨ ਔਰਤਾਂ ਪ੍ਰਤੀ ਉਨ੍ਹਾਂ ਦੀ ਨਫ਼ਰਤ ਭਰੀ ਮਾਨਸਿਕਤਾ ਨੂੰ ਬੇਨਕਾਬ ਕਰਦਾ ਹੈ। ਉਥੇ ਹੀ ਵਿਧਾਇਕ ਡਾ. ਅਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਆਉਣ ਵਾਲੀਆਂ ਚੋਣਾਂ ’ਚ ਭਾਜਪਾ ਨੂੰ ਸਬਕ ਸਿਖਾਉਣਗੀਆਂ। ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਡਾ. ਸੁਹਾਨੀ ਡੋਡਾ ਵਲੋਂ ਇਸ ਮਾਮਲੇ ਸਬੰਧੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ’ਤੇ ਕਾਰਵਾਈ ਕਰਦਿਆਂ ਕਮਿਸ਼ਨ ਨੇ ਭਾਜਪਾ ਨੇਤਾ ਜਿਆਣੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਪਿਛਲੀ ਖ਼ਬਰ ਪਾਕਿ ਨੂੰ ਆਈ. ਐੱਮ. ਐੱਫ. ਨੇ ਜਲਵਾਯੂ ਸੁਧਾਰਾਂ ਲਈ ਦਿੱਤਾ 1.37 ਅਰਬ ਡਾਲਰ ਦਾ ਕਰਜ਼ਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਪੁਨਰ - ਸੁਰਜੀਤ ) ਦੇ ਯੂਥ ਵਿੰਗ ਵਲੋਂ ‘ ਚੜ੍ਹਦਾ ਪੰਜਾਬ - ਸੰਵਾਦ ਯਾਤਰਾ ’ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।