26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਕਸਲਵਾਦ ਤੇ ਗੈਂਗਸਟਰਵਾਦ ਵਾਂਗ ਪੰਜਾਬ ’ਚੋਂ ਨਸ਼ੇ ਦੀ ਜੜ੍ਹ ਪੁੱਟਾਂਗੇ-ਕੇਵਲ ਸਿੰਘ ਢਿੱਲੋਂ

ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦਾ ਐਲਾਨ ਕਰਦਿਆਂ ਕਿਹਾ ਕਿ ਜਿਵੇਂ ਦੇਸ਼ ਵਿਚੋਂ ਨਕਸਲਵਾਦ ਅਤੇ ਉਤਰ ਪ੍ਰਦੇਸ਼ ਵਿਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ ਕਾਰਵਾਈ ਕੀਤੀ ਗਈ, ਉਸੇ ਤਰ੍ਹਾਂ ਪੰਜਾਬ ਵਿਚੋਂ ਵੀ ਨਸ਼ਿਆਂ ਦੀ ਜੜ੍ਹ ਪੁੱਟੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਪੀੜਤ ਪਰਿਵਾਰਾਂ ਦਾ ਦਰਦ ਨਾ ਤਾਂ ਬਿਆਨ ਅਤੇ ਨਾ ਹੀ ਸਹਿਣ ਕੀਤਾ ਜਾ ਸਕਦਾ ਹੈ।

ਅਜੀਤ ਡੈਸਕ 26-09-2026
ਲੁਧਿਆਣਾ, 25 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿਚ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦਾ ਐਲਾਨ ਕਰਦਿਆਂ ਕਿਹਾ ਕਿ ਜਿਵੇਂ ਦੇਸ਼ ਵਿਚੋਂ ਨਕਸਲਵਾਦ ਅਤੇ ਉਤਰ ਪ੍ਰਦੇਸ਼ ਵਿਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ ਕਾਰਵਾਈ ਕੀਤੀ ਗਈ, ਉਸੇ ਤਰ੍ਹਾਂ ਪੰਜਾਬ ਵਿਚੋਂ ਵੀ ਨਸ਼ਿਆਂ ਦੀ ਜੜ੍ਹ ਪੁੱਟੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਪੀੜਤ ਪਰਿਵਾਰਾਂ ਦਾ ਦਰਦ ਨਾ ਤਾਂ ਬਿਆਨ ਅਤੇ ਨਾ ਹੀ ਸਹਿਣ ਕੀਤਾ ਜਾ ਸਕਦਾ ਹੈ। ਢਿੱਲੋਂ ਭਾਰਤੀ ਜਨਤਾ ਪਾਰਟੀ ਵਲੋਂ ਲੁਧਿਆਣਾ ਵਿਚ ਕਰਵਾਏ ‘ਮਾਵਾਂ ਮੰਗਦੀਆਂ ਜਵਾਬ’ ਪ੍ਰੋਗਰਾਮ ਦੌਰਾਨ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੋ ਬਾਅਦ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ ਹੈ ਅਤੇ ਇਸ ਮੁਹਿੰਮ ਵਿਚ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਇਸ ਮੌਕੇ ਭਾਜਪਾ ਆਗੂ ਅਨਿਲ ਸਰੀਨ, ਸੁਨੀਲ ਮੌਦਗਿਲ, ਵਿਨੀਤ ਜੋਸ਼ੀ, ਹਰਸ਼ ਸ਼ਰਮਾ, ਸ਼ੀਨੂ ਚੁੰਘ, ਕੈਲਾਸ਼ ਚੌਧਰੀ, ਗੁਰਦੀਪ ਸਿੰਘ ਨੀਟੂ, ਡਾ. ਸਤੀਸ਼ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੂਬੇ ਵਿਚ ਇਸ ਵੇਲੇ ਭ੍ਰਿਸ਼ਟਾਚਾਰ ਦਾ ਪੂਰਾ ਬੋਲਬਾਲਾ-ਪ੍ਰਿਥੀਪਾਲ ਸਿੰਘ ਬਟਾਲਾ ਅਗਲੀ ਖ਼ਬਰ ਜਲੰਧਰ ’ਚ ਪੰਥਕ ਆਗੂਆਂ ਦੀ ਇਕੱਤਰਤਾ-ਚਾਵਲਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਜਾਂਚ ਕਮੇਟੀ ਨੂੰ ਕੀਤਾ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।