ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸੰਨ੍ਹ 1606 ਈਸਵੀ ਵਿਚ 11 ਵਰ੍ਹਿਆਂ ਦੀ ਉਮਰ ਵਿਚ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਨ ਦੇ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਸਾਹਿਬ ਵਲੋਂ 24 ਜੁਲਾਈ ਤੋਂ ਆਰੰਭ ਕੀਤੇ ਗਏ ਵਿਸ਼ਾਲ ਮੀਰੀ- ਪੀਰੀ ਖ਼ਾਲਸਾ ਮਾਰਚ ਦਾ ਅੱਜ ਦੇਰ ਸ਼ਾਮ ਤੀਜਾ ਤੇ ਆਖਰੀ ਪੜਾਅ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਅਤੇ ਪ੍ਰਬੰਧਕਾਂ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਦੀਪਮਾਲਾ ਕਰਕੇ ਤੇ ਆਤਿਸ਼ਬਾਜ਼ੀ ਕਰਕੇ ਨਿੱਘਾ ਸਵਾਗਤ ਕੀਤਾ।
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਸੰਨ੍ਹ 1606 ਈਸਵੀ ਵਿਚ 11 ਵਰ੍ਹਿਆਂ ਦੀ ਉਮਰ ਵਿਚ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਨ ਦੇ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਤੇ ਅਕਾਲ ਤਖ਼ਤ ਸਾਹਿਬ ਵਲੋਂ 24 ਜੁਲਾਈ ਤੋਂ ਆਰੰਭ ਕੀਤੇ ਗਏ ਵਿਸ਼ਾਲ ਮੀਰੀ- ਪੀਰੀ ਖ਼ਾਲਸਾ ਮਾਰਚ ਦਾ ਅੱਜ ਦੇਰ ਸ਼ਾਮ ਤੀਜਾ ਤੇ ਆਖਰੀ ਪੜਾਅ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਅਤੇ ਪ੍ਰਬੰਧਕਾਂ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਦੀਪਮਾਲਾ ਕਰਕੇ ਤੇ ਆਤਿਸ਼ਬਾਜ਼ੀ ਕਰਕੇ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਖਾਲਸਾ ਮਾਰਚ ਦੇ ਅੰਮ੍ਰਿਤਸਰ ਸ਼ਹਿਰ ਵਿਚ ਸ਼ਾਮਿਲ ਹੋਣ ’ਤੇ ਸ਼ਹਿਰ ਵਾਸੀਆਂ ਵਲੋਂ ਵੀ ਸਵਾਗਤ ਕਰਦਿਆਂ ਕਈ ਥਾਵਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਮਾਰਚ ਵਿਚ ਸ਼ਾਮਿਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿੰਦਿਆਂ ਗੁਰਮਤਿ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਣ ਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਨਾ ਦਿੱਤੀ। ਇਹ ਖਾਲਸਾ ਮਾਰਚ ਹਾਲ ਬਾਜ਼ਾਰ ਤੇ ਵਿਰਾਸਤੀ ਮਾਰਗ ਰਾਹੀਂ ਪੈਦਲ ਚੱਲਦਾ ਹੋਇਆ ਰਾਤ ਕਰੀਬ 8.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾ ਮਾਰਚ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਗਈ। 24 ਜੁਲਾਈ ਨੂੰ ਖ਼ਾਲਸਾ ਮਾਰਚ ਦਾ ਪਹਿਲਾ ਪੜਾਅ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਸੀ ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ ਤੇ ਇਸ ਦੌਰਾਨ ਮਾਰਚ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ-ਸ਼ਹਿਰਾਂ ਵਿਚ ਸਿੱਖੀ ਦਾ ਪ੍ਰਚਾਰ ਕੀਤਾ। ਜਥੇਦਾਰ ਵਲੋਂ ਵਿਰਾਸਤੀ ਮਾਰਗ ’ਚ ਲੱਗੀਆਂ ਸਕਰੀਨਾਂ ’ਤੇ ਇਸ਼ਤਿਹਾਰ ਚਲਾਏ ਜਾਣ ਦੀ ਆਲੋਚਨਾ ਜ਼ਿਕਰਯੋਗ ਹੈ ਕਿ ਜਦੋਂ ਇਹ ਮਾਰਚ ਵਿਰਾਸਤੀ ਮਾਰਗ ਵਿਚੋਂ ਪੈਦਲ ਲੰਘ ਰਿਹਾ ਸੀ ਤਾਂ ਜਥੇਦਾਰ ਗੜਗੱਜ ਨੇ ਵਿਰਾਸਤੀ ਮਾਰਗ ਵਿਚ ਗੁਰਬਾਣੀ ਪ੍ਰਸਾਰਨ ਲਈ ਲਗਾਈਆਂ ਵੱਡ ਅਕਾਰੀ ਸਕਰੀਨਾਂ ’ਤੇ ਚੱਲ ਰਹੇ ਸਰਕਾਰੀ ਇਸ਼ਤਿਹਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਸਕਰੀਨਾਂ ’ਤੇ ਗੁਰਬਾਣੀ ਪਾਠ ਤੇ ਸ਼ਬਦ ਕੀਰਤਨ ਦਾ ਪ੍ਰਸਾਰਨ ਹੋਣਾ ਚਾਹੀਦਾ ਹੈ, ਪਰ ਸਰਕਾਰ ਇਥੇ ਆਪਣੇ ਇਸ਼ਤਿਹਾਰ ਚਲਾ ਰਹੀ ਹੈ। ਖਾਲਸਾ ਮਾਰਚ ਵਿਚ ਪੰਜ ਪਿਆਰੇ ਸਾਹਿਬਾਨ ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪਾਲਕੀ ਸਾਹਿਬ ਵਾਲੀ ਬੱਸ ਤੋਂ ਇਲਾਵਾ ਨਿਹੰਗ ਸਿੰਘ ਫੌਜਾਂ ਘੋੜਿਆਂ ’ਤੇ ਸਵਾਰ ਹੋ ਕੇ ਚੱਲ ਰਹੀਆਂ ਸਨ। ਖ਼ਾਲਸਾ ਮਾਰਚ ਦੀ ਸੰਪੂਰਨਤਾ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਸਮੂਹ ਸੰਗਤਾਂ, ਧਾਰਮਿਕ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾਦਾਰਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਜਥੇਦਾਰ ਗੜਗੱਜ, ਜਥੇਦਾਰ ਗਿਆਨੀ ਟੇਕ ਸਿੰਘ, ਹਰਜਿੰਦਰ ਸਿੰਘ ਧਾਮੀ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਬਲਜੀਤ ਸਿੰਘ, ਸ਼ੇਰ ਸਿੰਘ ਮੰਡਵਾਲਾ, ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ, ਜਗਸੀਰ ਸਿੰਘ ਮਾਂਗੇਆਣਾ, ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ਼ਾਹਬਾਜ਼ ਸਿੰਘ, ਬਿਜੈ ਸਿੰਘ, ਪ੍ਰੀਤਪਾਲ ਸਿੰਘ, ਜਸਵਿੰਦਰ ਸਿੰਘ ਜੱਸੀ, ਤੇਜਿੰਦਰ ਸਿੰਘ ਪੱਡਾ, ਭਗਵੰਤ ਸਿੰਘ ਧੰਗੇੜਾ, ਗੁਰਦਿਆਲ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਅਜ਼ਾਦਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਜਨਰਲ ਮੈਨੇਜਰ ਮੇਜਰ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕੇ ਬਾਗ ਵਾਲੇ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਭਾਈ ਜਗਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਜਿੰਦਰ ਸਿੰਘ, ਬਾਬਾ ਭਗਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।