ਮਾਸੂਮ ਬਾਲੜੀ ਦਿਲਰੋਜ਼ ਦੇ ਕਤਲ ਦਾ ਮਾਮਲਾ ਹਾਈ ਕੋਰਟ ਨੇ ਦੋਸ਼ਣ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਵਿਚ ਮਾਸੂਮ ਬਾਲੜੀ ਦਿਲਰੋਜ਼ ਦੇ ਕਤਲ ਦੇ ਮਾਮਲੇ ਵਿਚ ਦੋਸ਼ਣ ਨੀਲਮ ਦੀ ਫਾਂਸੀ ਦੀ ਸਜ਼ਾ ਨੂੰ ਮਾਣਯੋਗ ਹਾਈਕੋਰਟ ਵਲੋਂ ਉਮਰ ਕੈਦ ਵਿਚ ਤਬਦੀਲ ਕੀਤਾ ਗਿਆ ਹੈ। ਹਾਈ ਕੋਰਟ ਦੇ ਹੁਕਮਾਂ ਮੁਤਾਬਕ ਹੁਣ ਨੀਲਮ ਨੂੰ 30 ਸਾਲ ਜੇਲ੍ਹ ਵਿਚ ਰਹਿਣਾ ਹੋਵੇਗਾ ਤੇ ਇਸ ਮਿਆਦ ਦੌਰਾਨ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਛੋਟ ਜਾਂ ਛੁੱਟੀ ਨਹੀਂ ਮਿਲੇਗੀ।
ਬੱਚੀ ਦਿਲਰੋਜ਼ ਦੀ ਪੁਰਾਣੀ ਤਸਵੀਰ।
27-09-2026