27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕਰਕੇ ਮਜ਼ਦੂਰਾਂ ਅਤੇ ਗ਼ਰੀਬਾਂ ਲਈ ਕੰਮ ਦੇ ਮੌਕੇ ਘਟਾਏ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ’ਚ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਦੀ ‘ਵੀਬੀ-ਜੀ-ਰਾਮ-ਜੀ’ ਸਕੀਮ ਨਾਲ ਦਲਿਤ ਵਿਰੋਧੀ ਮਾਨਸਿਕਤਾ ਸਾਹਮਣੇ ਆਈ। ਇਸ ਸਕੀਮ ਨਾਲ ਕਾਮਿਆਂ, ਦਲਿਤਾਂ ਅਤੇ ਮਜ਼ਦੂਰਾਂ ਦੇ ਹੱਕ ਖੋਹੇ ਗਏ ਹਨ।

ਚੰਡੀਗੜ੍ਹ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਕਮਲਜੀਤ ਸਿੰਘ 27-09-2026
ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ’ਚ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਦੀ ‘ਵੀਬੀ-ਜੀ-ਰਾਮ-ਜੀ’ ਸਕੀਮ ਨਾਲ ਦਲਿਤ ਵਿਰੋਧੀ ਮਾਨਸਿਕਤਾ ਸਾਹਮਣੇ ਆਈ। ਇਸ ਸਕੀਮ ਨਾਲ ਕਾਮਿਆਂ, ਦਲਿਤਾਂ ਅਤੇ ਮਜ਼ਦੂਰਾਂ ਦੇ ਹੱਕ ਖੋਹੇ ਗਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਾਜਪਾ ਨੇ ਵਾਰ-ਵਾਰ ਦਾਅਵਾ ਕੀਤਾ ਸੀ ਕਿ ਸਿਰਫ਼ ਸਕੀਮ ਦਾ ਨਾਂਅ ਬਦਲਿਆ ਗਿਆ ਹੈ ਅਤੇ ਬਾਕੀ ਸਭ ਕੁੱਝ ਪਹਿਲਾਂ ਵਰਗਾ ਹੀ ਹੈ। ਹਾਲਾਂਕਿ, ਸਕੀਮ ਦੇ ਅੰਦਰ ਕਈ ਅਜਿਹੇ ਅੰਗ ਬਦਲ ਦਿੱਤੇ ਗਏ ਹਨ ਜੋ ਰੁਜ਼ਗਾਰ ਪੈਦਾ ਕਰਦੇ ਸਨ , ਹੁਣ ਅਸਲੀਅਤ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਪੇਂਡੂ ਰੁਜ਼ਗਾਰ ਸਕੀਮ ਵਿਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗ਼ਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਇਸੇ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਲਗਭਗ 30 ਕਰੋੜ ਦਿਹਾੜੀਆਂ ਪੈਦਾ ਹੋਈਆਂ ਸਨ, ਇਸ ਸਾਲ ਇਹ ਅੰਕੜਾ ਘੱਟ ਕੇ ਲਗਭਗ 20.4 ਕਰੋੜ ਰਹਿ ਗਿਆ ਹੈ, ਜੋ ਕਿ ਪੇਂਡੂ ਮਜ਼ਦੂਰਾਂ ਲਈ ਉਪਲਬਧ ਰੁਜ਼ਗਾਰ ਵਿਚ ਇਕ ਵੱਡੀ ਗਿਰਾਵਟ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਅਧੀਨ ਆਉਂਦੇ ਲਗਭਗ 87 ਫੀਸਦੀ ਮਜ਼ਦੂਰ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀ ਭਾਈਚਾਰਿਆਂ ਨਾਲ ਸਬੰਧਿਤ ਹਨ ਅਤੇ ਭਾਜਪਾ ਸਰਕਾਰ ਦੇ ਬਦਲਾਅ ਨੇ ਇਨ੍ਹਾਂ ਭਾਈਚਾਰਿਆਂ ਨੂੰ ਹੋਰ ਹਾਸ਼ੀਏ ’ਤੇ ਧੱਕ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਭਾਜਪਾ ਸਰਕਾਰ ਦਲਿਤਾਂ, ਗ਼ਰੀਬਾਂ ਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਾਂਝਾ ਕਰ ਰਹੀ ਹੈ।
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਘਟਨਾ ਤੋਂ ਖ਼ਫ਼ਾ ਜਰਨੈਲ ਸਿੰਘ ਔਲਖ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ ਸਾਰੇ ਅਹੁਦਿਆਂ ਤੇ ਮੁਢਲ... ਅਗਲੀ ਖ਼ਬਰ ਮਾਸੂਮ ਬਾਲੜੀ ਦਿਲਰੋਜ਼ ਦੇ ਕਤਲ ਦਾ ਮਾਮਲਾ ਹਾਈ ਕੋਰਟ ਨੇ ਦੋਸ਼ਣ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।