ਡੁਰੰਡ ਲਾਈਨ ’ਤੇ ਸਥਿਤ ਪਾਕਿਸਤਾਨੀ ਫ਼ੌਜੀ ਚੌਕੀ ਪੂਰੀ ਤਰ੍ਹਾਂ ਤਬਾਹ
ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ ਦੇ ਰੱਖਿਆ ਮੰਤਰਾਲੇ ਦੇ ਬੁਲਾਰੇ ਇਨਾਇਤੁੱਲਾ ਖ਼ਵਾਰਜ਼ਮੀ ਨੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਵਲੋਂ ਅਫ਼ਗ਼ਾਨ ਇਲਾਕਿਆਂ ’ਤੇ ਲਗਾਤਾਰ ਕੀਤੇ ਗਏ ਹਮਲਿਆਂ ਦੇ ਜਵਾਬ ’ਚ ਅਫ਼ਗ਼ਾਨ ਬਲਾਂ ਨੇ ਕੰਧਾਰ ਦੇ ਸਪਿਨ ਬੋਲਡਕ ਨੇੜੇ ਡੂਰੰਡ ਲਾਈਨ ’ਤੇ ਸਥਿਤ ਪਾਕਿਸਤਾਨੀ ਫ਼ੌਜ ਦੀ ਇਕ ਚੌਕੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ । ਇਸ ਦੇ ਨਾਲ ਹੀ ਅਫ਼ਗ਼ਾਨਿਸਤਾਨ ਦੇ ਸਰਹੱਦੀ ਸੂਬੇ ਖੋਸਤ ਦੇ ਵਸਨੀਕਾਂ ਨੇ ਪਾਕਿਸਤਾਨੀ ਫ਼ੌਜੀ ਸ਼ਾਸਨ ਵਲੋਂ ਕੀਤੇ ਜਾ ਰਹੇ ਹਵਾਈ ਤੇ ਜ਼ਮੀਨੀ ਹਮਲਿਆਂ ‘ਤੇ ਕੌਮਾਂਤਰੀ ਭਾਈਚਾਰੇ ਤੇ ਸੰਯੁਕਤ ਰਾਸ਼ਟਰ (ਯੂ.
ਅੰਮ੍ਰਿਤਸਰ, 26 ਸਤੰਬਰ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ ਦੇ ਰੱਖਿਆ ਮੰਤਰਾਲੇ ਦੇ ਬੁਲਾਰੇ ਇਨਾਇਤੁੱਲਾ ਖ਼ਵਾਰਜ਼ਮੀ ਨੇ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨ ਵਲੋਂ ਅਫ਼ਗ਼ਾਨ ਇਲਾਕਿਆਂ ’ਤੇ ਲਗਾਤਾਰ ਕੀਤੇ ਗਏ ਹਮਲਿਆਂ ਦੇ ਜਵਾਬ ’ਚ ਅਫ਼ਗ਼ਾਨ ਬਲਾਂ ਨੇ ਕੰਧਾਰ ਦੇ ਸਪਿਨ ਬੋਲਡਕ ਨੇੜੇ ਡੂਰੰਡ ਲਾਈਨ ’ਤੇ ਸਥਿਤ ਪਾਕਿਸਤਾਨੀ ਫ਼ੌਜ ਦੀ ਇਕ ਚੌਕੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ । ਇਸ ਦੇ ਨਾਲ ਹੀ ਅਫ਼ਗ਼ਾਨਿਸਤਾਨ ਦੇ ਸਰਹੱਦੀ ਸੂਬੇ ਖੋਸਤ ਦੇ ਵਸਨੀਕਾਂ ਨੇ ਪਾਕਿਸਤਾਨੀ ਫ਼ੌਜੀ ਸ਼ਾਸਨ ਵਲੋਂ ਕੀਤੇ ਜਾ ਰਹੇ ਹਵਾਈ ਤੇ ਜ਼ਮੀਨੀ ਹਮਲਿਆਂ ‘ਤੇ ਕੌਮਾਂਤਰੀ ਭਾਈਚਾਰੇ ਤੇ ਸੰਯੁਕਤ ਰਾਸ਼ਟਰ (ਯੂ. ਐੱਨ.) ਦੀ ਚੁੱਪ ਦੀ ਸਖ਼ਤ ਨਿਖੇਧੀ ਕੀਤੀ ਹੈ। ਉੱਥੋਂ ਦੇ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਨਿਊਯਾਰਕ ’ਚ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਦੌਰਾਨ ਜਿੱਥੇ ਦੁਨੀਆ ਭਰ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ, ਉੱਥੇ ਹੀ ਅਫ਼ਗ਼ਾਨਿਸਤਾਨ ’ਤੇ ਹੋ ਰਹੇ ਹਮਲਿਆਂ ਦੇ ਮਾਮਲੇ ’ਚ ਸੰਯੁਕਤ ਰਾਸ਼ਟਰ ਦੋਹਰੇ ਮਾਪਦੰਡ ਅਪਣਾ ਰਿਹਾ ਹੈ । ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ ਨੇ ਖ਼ੁਦ ਅਫ਼ਗ਼ਾਨ ਇਲਾਕਿਆਂ ’ਤੇ ਹੋਏ ਪਾਕਿਸਤਾਨੀ ਹਵਾਈ ਹਮਲਿਆਂ ’ਚ ਆਮ ਨਾਗਰਿਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਇਸ ਦੇ ਬਾਵਜੂਦ ਕੌਮਾਂਤਰੀ ਸੰਸਥਾ ਵਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਸਰਹੱਦੀ ਖੇਤਰ ਦੇ ਲੋਕਾਂ ’ਚ ਭਾਰੀ ਨਿਰਾਸ਼ਾ ਹੈ।