28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਚੋਣ ਕਮਿਸ਼ਨ ਤੇ ਭਾਜਪਾ ਵਿਚਕਾਰ ਮਿਲੀਭੁਗਤ ਦੇ ਦੋਸ਼ ਲਗਾਉਣਾ ਗੈਰ ਜ਼ਿਮੇਵਾਰਾਨਾ ਰਵੱਈਆ-ਢਿੱਲੋਂ

ਚੰਡੀਗੜ੍ਹ, 27 ਸਤੰਬਰ (ਸੰਦੀਪ ਕੁਮਾਰ ਮਾਹਨਾ) - ਐਸ. ਆਈ.

ਅਜੀਤ ਡੈਸਕ 28-09-2026
ਚੰਡੀਗੜ੍ਹ, 27 ਸਤੰਬਰ (ਸੰਦੀਪ ਕੁਮਾਰ ਮਾਹਨਾ) - ਐਸ.ਆਈ.ਆਰ. ਨੂੰ ਲੈ ਕੇ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਚੋਣ ਕਮਿਸ਼ਨ ’ਤੇ ਲਗਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਮਿਸ਼ਨ ਦੇ ਤਾਜ਼ਾ ਸਾਂਝੇ ਬਿਆਨ ਨਾਲ ਵੋਟਰ ਸੂਚੀਆਂ ਦੀ ਸੋਧ ਸਬੰਧੀ ਫ਼ੈਸਲਾ ਪ੍ਰਕਿਰਿਆ ਬਾਰੇ ਸਥਿਤੀ ਸਪੱਸ਼ਟ ਹੋ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਤੇ ਭਾਜਪਾ ਵਿਚਕਾਰ ਮਿਲੀਭੁਗਤ ਦੇ ਦੋਸ਼ ਲਗਾਉਣਾ ਗੈਰ ਜ਼ਿਮੇਵਾਰਾਨਾ ਰਵੱਈਆ ਹੈ। ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 26 ਸਤੰਬਰ ਨੂੰ ਹੋਈ ਕਮਿਸ਼ਨ ਦੀ ਮੀਟਿੰਗ ਤੋਂ ਬਾਅਦ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ 24 ਜੂਨ, 2025 ਨੂੰ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਐਸ.ਆਈ.ਆਰ. ਸਬੰਧੀ ਜਾਰੀ ਹੁਕਮ ਨੂੰ ਤਿੰਨਾਂ ਚੋਣ ਕਮਿਸ਼ਨਰਾਂ ਦੀ ਸਰਬਸੰਮਤੀ ਨਾਲ ਮਨਜ਼ੂਰੀ ਮਿਲੀ ਸੀ। ਕਮਿਸ਼ਨ ਨੇ ਇਹ ਵੀ ਕਿਹਾ ਹੈ ਕਿ ਬਾਅਦ ਵਿਚ ਵੱਖ-ਵੱਖ ਪੜਾਵਾਂ ਲਈ ਜਾਰੀ ਕੀਤੇ ਗਏ ਐਸ.ਆਈ.ਆਰ. ਦੇ ਕਾਰਜ਼ਕ੍ਰਮਾਂ ਨੂੰ ਵੀ ਪੂਰੇ ਕਮਿਸ਼ਨ ਦੀ ਸਹਿਮਤੀ ਹਾਸਲ ਸੀ । ਇਸ ਮੌਕੇ ਪਾਰਟੀ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਜੇਲ੍ਹ ਕਰਮਚਾਰੀ ਗੁਰਪ੍ਰੀਤ ਬਾਠ ਨੇ ਮਾਊਂਟ ਯੂਨਾਮ ’ਤੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਤਾਲਿਬਾਨ ਨਾਲ ਦੋਸਤੀ ਸਾਡੀ ਵੱਡੀ ਭੁੱਲ ਸੀ, ਹੁਣ ਭੁਗਤ ਰਹੇ ਹਾਂ ਨਤੀਜਾ-ਖ਼ਵਾਜਾ ਆਸਿਫ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।