29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਪੰਜਾਬ ਬਚਾਓ’ ਦੇ ਦੂਜੇ ਪੜਾਅ ਦੀ ਤਿਆਰੀ

ਚੰਡੀਗੜ੍ਹ, 28 ਸਤੰਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਗਈਆਂ ‘ਪੰਜਾਬ ਬਚਾਓ’ ਰੈਲੀਆਂ ਤੋਂ ਬਾਅਦ ਹੁਣ ਪਾਰਟੀ ਵਲੋਂ ਇਸ ਮੁਹਿੰਮ ਦੇ ਦੂਜੇ ਪੜਾਅ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕਰ ਲਈ ਗਈ ਹੈ।

ਅਜੀਤ ਡੈਸਕ 29-09-2026
ਚੰਡੀਗੜ੍ਹ, 28 ਸਤੰਬਰ (ਪ੍ਰੋ. ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਗਈਆਂ ‘ਪੰਜਾਬ ਬਚਾਓ’ ਰੈਲੀਆਂ ਤੋਂ ਬਾਅਦ ਹੁਣ ਪਾਰਟੀ ਵਲੋਂ ਇਸ ਮੁਹਿੰਮ ਦੇ ਦੂਜੇ ਪੜਾਅ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕਰ ਲਈ ਗਈ ਹੈ। ‘ਪੰਜਾਬ ਬਚਾਓ’ ਮੁਹਿੰਮ ਦਾ ਦੂਜਾ ਪੜਾਅ 1 ਅਕਤੂਬਰ ਤੋਂ ਸ਼ੁਰੂ ਹੋਵੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਤੋਂ ਇਸ ਦੀ ਰਸਮੀ ਸ਼ੁਰੂਆਤ ਕਰਨਗੇ । ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਅਗਲੇ ਪੜਾਅ ਦੀ ਰੂਪ-ਰੇਖਾ ਤੈਅ ਕਰਨ ਲਈ 1 ਅਕਤੂਬਰ ਨੂੰ ਸਵੇਰੇ 11:30 ਵਜੇ ਪਾਰਟੀ ਦਫ਼ਤਰ ਵਿਖੇ ਸਾਰੇ ਹਲਕਾ ਇੰਚਾਰਜਾਂ ਦੀ ਅਹਿਮ ਬੈਠਕ ਸੱਦੀ ਗਈ ਹੈ। ਡਾ. ਚੀਮਾ ਨੇ ਦੱਸਿਆ ਕਿ ਬੈਠਕ ਵਿਚ ‘ਪੰਜਾਬ ਬਚਾਓ’ ਮੁਹਿੰਮ ਨੂੰ ਸੂਬੇ ਭਰ ਵਿਚ ਹੋਰ ਵਿਆਪਕ ਪੱਧਰ ’ਤੇ ਲਿਜਾਣ ਲਈ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਹਲਕਾ ਇੰਚਾਰਜਾਂ ਨੂੰ ਆਪੋ-ਆਪਣੇ ਹਲਕਿਆਂ ਵਿਚ ਮੁਹਿੰਮ ਨੂੰ ਸਰਗਰਮ ਢੰਗ ਨਾਲ ਅੱਗੇ ਵਧਾਉਣ ਲਈ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਵਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਮੁੱਦਿਆਂ ਤੇ ਸਮੱਸਿਆਵਾਂ ਨੂੰ ਜਾਣਨ ਦੀ ਪ੍ਰਕਿਰਿਆ ਜਾਰੀ ਰੱਖੀ ਜਾਵੇਗੀ । ਉਨ੍ਹਾਂ ਦੱਸਿਆ ਕਿ 1 ਅਕਤੂਬਰ ਦੀ ਬੈਠਕ ਪਾਰਟੀ ਦੀ ਅਗਲੀ ਜਨ-ਸੰਪਰਕ ਮੁਹਿੰਮ ਲਈ ਅਹਿਮ ਰਹੇਗੀ।
ਪਿਛਲੀ ਖ਼ਬਰ ਸਰਕਾਰ ਮਸਲਾ ਹੱਲ ਕਰੇ, ਨਹੀਂ ਤਾਂ ਭਰਾਤਰੀ ਜਥੇਬੰਦੀਆਂ ਨਾਲ ਵੱਡਾ ਸੰਘਰਸ਼ ਵਿੱਢਣ ਦੀ ਚਿਤਾਵਨੀ ਅਗਲੀ ਖ਼ਬਰ ਸ਼ਹੀਦ - ਏ - ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਵਿਤਾ ਗਾਇਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।