29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਅਮਰਜੀਤ ਚਾਵਲਾ ਮਾਮਲੇ ’ਚ ਪੁਲਿਸ ਨੇ ਜਾਂਚ ਵਿਚ ਲਿਆਂਦੀ ਤੇਜ਼ੀ

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਚਲ ਰਹੇ ਮਾਮਲੇ ’ਚ ਪੁਲਿਸ ਨੇ ਜਾਂਚ ਤੇਜ ਕਰ ਦਿੱਤੀ ਹੈ । ਉਕਤ ਮਾਮਲੇ ਸਬੰਧੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਮੁਕੱਦਮਾ ਨੰ: 149/26 ਸਬੰਧੀ ਪੁਲਿਸ ਵਲੋਂ ਜਾਂਚ ਨੂੰ ਅੱਗੇ ਤੋਰਦਿਆਂ ਬੀਤੇ ਦਿਨ ਸਥਾਨਕ ਉੱਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਲੁਧਿਆਣਾ ਸਥਿਤ ਅਮਰਜੀਤ ਸਿੰਘ ਚਾਵਲਾ ਦੇ ਘਰ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਸਨ ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ । 29-09-2026

ਸ੍ਰੀ ਅਨੰਦਪੁਰ ਸਾਹਿਬ, 28 ਸਤੰਬਰ (ਕਰਨੈਲ ਸਿੰਘ)-ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖਿਲਾਫ ਚਲ ਰਹੇ ਮਾਮਲੇ ’ਚ ਪੁਲਿਸ ਨੇ ਜਾਂਚ ਤੇਜ ਕਰ ਦਿੱਤੀ ਹੈ । ਉਕਤ ਮਾਮਲੇ ਸਬੰਧੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਜ ਮੁਕੱਦਮਾ ਨੰ: 149/26 ਸਬੰਧੀ ਪੁਲਿਸ ਵਲੋਂ ਜਾਂਚ ਨੂੰ ਅੱਗੇ ਤੋਰਦਿਆਂ ਬੀਤੇ ਦਿਨ ਸਥਾਨਕ ਉੱਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਲੁਧਿਆਣਾ ਸਥਿਤ ਅਮਰਜੀਤ ਸਿੰਘ ਚਾਵਲਾ ਦੇ ਘਰ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਸਨ । ਇਸੇ ਕੜੀ ਤਹਿਤ ਅੱਜ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਅੱਜ ਡਰਾਇਵਰ ਮੋਹਨ ਸਿੰਘ ਤੋਂ ਲਗਭਗ 5 ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ । ਪੁੱਛਗਿੱਛ ਦੌਰਾਨ ਉਸ ਵਲੋਂ ਪੁਲਿਸ ਨੂੰ ਕੁਝ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਵੇਗੀ, ਉਨ੍ਹਾਂ ਤੋਂ ਡੁੂੰਘਾਈ ਨਾਲ ਪੁਛਗਿੱਛ ਕਰਕੇ ਜਾਂਚ ਨੂੰ ਮੁਕਾਮ ਤੱਕ ਪਹੁੰਚਾਇਆ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿਚ ਡੀ.ਐਸ.ਪੀ. ਨੇ ਦੱਸਿਆ ਕਿ ਜਾਂਚ ਦੇ ਦਾਇਰੇ ਵਿਚ ਇੱਥੋਂ ਦੇ ਹੋਰ ਮੁਲਾਜ਼ਮਾਂ ਤੇ ਸਬੰਧਿਤ ਅਧਿਕਾਰੀਆਂ ਨੂੰ ਵੀ ਲਿਆਂਦਾ ਜਾ ਰਿਹਾ ਹੈ । ਇਸ ਲਈ ਪੁਲਿਸ ਵਲੋਂ ਕਾਨੂੰਨੀ ਪ੍ਰਕਿਰਿਆ ਤਹਿਤ ਸਬੰਧਿਤ ਵਿਅਕਤੀਆਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਜਾਵੇਗੀ। ਡੀ.ਐਸ.ਪੀ. ਜਸ਼ਨਦੀਪ ਸਿੰਘ ਨੇ ਕਿਹਾ ਕਿ ਸ਼ਿਕਾਇਤ ਵਿਚ ਮੁੱਖ ਮੁਲਜ਼ਮ ਤੋਂ ਇਲਾਵਾ ਕਈ ਹੋਰ ਵਿਅਕਤੀਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਤਹਿਤ ਮਾਮਲੇ ਦੀ ਜਾਂਚ ਜਾਰੀ ਹੈ। ਇਸ ਮੌਕੇ ਉਨ੍ਹਾਂ ਨਾਲ ਥਾਣਾ ਮੁਖੀ ਜਤਿਨ ਕਪੂਰ, ਚੌਂਕੀ ਇੰਚਾਰਜ ਜਸਮੇਰ ਸਿੰਘ, ਏਐਸਆਈ ਜੁਝਾਰ ਸਿੰਘ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਆਮ ਨਾਗਰਿਕਾਂ ਲਈ ਹੁਣ ਸਵੇਰੇ 6:30 ਵਜੇ ਖੁੱਲ੍ਹੇਗਾ ਜਲ੍ਹਿਆਂਵਾਲਾ ਬਾਗ ਅਗਲੀ ਖ਼ਬਰ ਪਿੰਡ ਡੁੱਡੀਪੁਰ ਵਿਖੇ ’ਮੇਰੀ ਰਸੋਈ’ ਸਕੀਮ ਤਹਿਤ’ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।