29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਨਵੀਂ ਦਿੱਲੀ, 28 ਸਤੰਬਰ (ਪੀ. ਟੀ.

ਅਜੀਤ ਡੈਸਕ 29-09-2026
ਨਵੀਂ ਦਿੱਲੀ, 28 ਸਤੰਬਰ (ਪੀ.ਟੀ.ਆਈ.)-ਹਰਿਆਣਾ ਅਤੇ ਪੰਜਾਬ ਦੇ ਰਾਜਪਾਲਾਂ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਮੀਟਿੰਗਾਂ ਦੌਰਾਨ, ਹਰਿਆਣਾ ਦੇ ਰਾਜਪਾਲ ਆਸ਼ਿਮ ਕੁਮਾਰ ਘੋਸ਼ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਗ੍ਰਹਿ ਮੰਤਰੀ ਨਾਲ ਆਪਣੇ-ਆਪਣੇ ਰਾਜਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ। ਗ੍ਰਹਿ ਮੰਤਰੀ ਦੇ ਦਫ਼ਤਰ ਨੇ ‘ਐਕਸ’ ‘ਤੇ ਪੋਸਟ ਕੀਤਾ ਕਿ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਕ ਹੋਰ ਪੋਸਟ ’ਚ, ਦਫ਼ਤਰ ਨੇ ਕਿਹਾ ਕਿ ਹਰਿਆਣਾ ਦੇ ਰਾਜਪਾਲ ਆਸ਼ਿਮ ਕੁਮਾਰ ਘੋਸ਼ ਨੇ ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਪਿਛਲੀ ਖ਼ਬਰ ਟਾਈਟਲਰ ਵਿਰੁੱਧ ਸਿੱਖ ਵਿਰੋਧੀ ਦੰਗਿਆਂ ਦਾ ਮਾਮਲਾ ਬੇਟੀ ਦੀ ਮੈਡੀਕਲ ਐਮਰਜੈਂਸੀ ਕਾਰਨ ਮੁਲਤਵੀ ਅਗਲੀ ਖ਼ਬਰ ਕਾਲਜੀਅਮ ਵਲੋਂ ਹਾਈ ਕੋਰਟਾਂ ਦੇ 3 ਚੀਫ਼ ਜਸਟਿਸਾਂ ਨੂੰ ਸੁਪਰੀਮ ਕੋਰਟ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।