29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਜੈੱਨ ਜ਼ੀ ਨਾਲ ਜੁੜਨ ਦਾ ਫ਼ਾਰਮੂਲਾ

ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਮੋਦੀ ਨੂੰ ਦੇਸ਼ ਦੀ ਨਵੀਂ ਪੀੜ੍ਹੀ (ਜੈੱਨ ਜ਼ੀ) ਨਾਲ ਜੁੜਨ ਦਾ ਫ਼ਾਰਮੂਲਾ ਦੱਸਦੇ ਹੋਏ ਦਿੱਲੀ ਦੇ ਪੀ.

ਨੌਜਵਾਨ ਨੂੰ ਥੱਪੜ ਮਾਰਨ ਵਾਲੇ ਮੰਤਰੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ 29-09-2026
ਨਵੀਂ ਦਿੱਲੀ, 28 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਮੋਦੀ ਨੂੰ ਦੇਸ਼ ਦੀ ਨਵੀਂ ਪੀੜ੍ਹੀ (ਜੈੱਨ ਜ਼ੀ) ਨਾਲ ਜੁੜਨ ਦਾ ਫ਼ਾਰਮੂਲਾ ਦੱਸਦੇ ਹੋਏ ਦਿੱਲੀ ਦੇ ਪੀ.ਡਬਲਿਊ.ਡੀ. ਮੰਤਰੀ ਪ੍ਰਵੇਸ਼ ਵਰਮਾ ਵਲੋਂ ਤਿਲਕ ਨਗਰ ਵਿਚ ਇਕ ਨੌਜਵਾਨ ਨੂੰ ਥੱਪੜ ਮਾਰਨ ਦੀ ਵਾਇਰਲ ਘਟਨਾ ਦਾ ਜ਼ਿਕਰ ਕੀਤਾ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਸੱਚਮੁੱਚ ਨੌਜਵਾਨਾਂ ਨਾਲ ਜੁੜਨਾ ਚਾਹੁੰਦੇ ਹਨ, ਤਾਂ ਮੰਤਰੀ ਪ੍ਰਵੇਸ਼ ਵਰਮਾ ਨੂੰ ਤੁਰੰਤ ਗ੍ਰਿਫ਼ਤਾਰ ਕਰਵਾਉਣ ਅਤੇ ਸੜਕ ਨਿਰਮਾਣ ਵਿਚ ਹੋਏ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਕੇਜਰੀਵਾਲ ਨੇ ਤਨਜ਼ ਕੱਸਦਿਆਂ ਮੋਦੀ ਨੂੰ ਕਿਹਾ ਕਿ ਉਨ੍ਹਾਂ ਨੂੰ ਜੈੱਨ ਜ਼ੀ ਨਾਲ ਜੁੜਨ ਲਈ ਰਾਤ ਦੇ 12 ਵਜੇ ਸੋਸ਼ਲ ਮੀਡੀਆ ’ਤੇ ਰੀਲਾਂ ਬਣਾਉਣ ਜਾਂ ‘ਭਜਨ ਕਲੱਬਿੰਗ’ ਕਰਨ ਵਰਗੀਆਂ ਸਰਗਰਮੀਆਂ ਕਰਨ ਦੀ ਕੋਈ ਲੋੜ ਨਹੀਂ ਪਵੇਗੀ, ਬੱਸ ਉਨ੍ਹਾਂ ਨੂੰ ਨੌਜਵਾਨਾਂ ਦੀਆਂ ਉਮੀਦਾਂ ਮੁਤਾਬਕ ਸਹੀ ਕਾਰਵਾਈ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਉਜੈਨ ’ਚ ਮਸਜਿਦ ਢਾਹੇ ਜਾਣ ਦੇ ਵਿਰੋਧ ’ਚ ਪਥਰਾਅ 15 ਹਿਰਾਸਤ ’ਚ, 7 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਟਾਈਟਲਰ ਵਿਰੁੱਧ ਸਿੱਖ ਵਿਰੋਧੀ ਦੰਗਿਆਂ ਦਾ ਮਾਮਲਾ ਬੇਟੀ ਦੀ ਮੈਡੀਕਲ ਐਮਰਜੈਂਸੀ ਕਾਰਨ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।