30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਖੱਬੇ-ਪੱਖੀ ਪਾਰਟੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਖਿਲਾਫ਼ ਵਿਰੋਧ ਪ੍ਰਦਰਸ਼ਨ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ

ਨਵੀਂ ਦਿੱਲੀ, 29 ਸਤੰਬਰ (ਪੀ. ਟੀ.

ਅਜੀਤ ਡੈਸਕ 30-09-2026
ਨਵੀਂ ਦਿੱਲੀ, 29 ਸਤੰਬਰ (ਪੀ.ਟੀ.ਆਈ.)- ਖੱਬੇ-ਪੱਖੀ ਪਾਰਟੀਆਂ ਦੇ ਆਗੂਆਂ ਨੇ ਮੰਗਲਵਾਰ ਨੂੰ ਇੱਥੇ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ‘ਤੇ ਵਿਰੋਧ ਪ੍ਰਦਰਸ਼ਨ ਕੀਤਾ, ਵੋਟਰ ਸੂਚੀਆਂ ਦੇ ‘ਵਿਸ਼ੇਸ਼ ਗਹਿਰੀ ਸੁਧਾਈ’ (ਐਸ. ਆਈ. ਆਰ.) ‘ਤੇ ਚੱਲ ਰਹੇ ਵਿਵਾਦ ਦੇ ਵਿਚਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ।ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈਣ ਵਾਲਿਆਂ ਚ’ ਸੀ.ਪੀ.ਆਈ.(ਐਮ) ਦੇ ਜਨਰਲ ਸਕੱਤਰ ਐਮ.ਏ. ਬੇਬੀ, ਬ੍ਰਿੰਦਾ ਕਰਤ, ਸੀ.ਪੀ.ਆਈ.ਆਗੂ ਅਤੇ ਐਨ.ਐਫ.ਆਈ.ਡਬਲਯੂ. ਪ੍ਰਧਾਨ ਨਿਸ਼ਾ ਸਿੱਧੂ, ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਸੈਂਟਰਲ ਕਮੇਟੀ ਦੇ ਮੈਂਬਰ ਸੁਚੇਤਾ ਡੇ ਅਤੇ ਸ਼ਵੇਤਾ ਰਾਜ ਸ਼ਾਮਲ ਸਨ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਦਸਤੀ ਹਿਰਾਸਤ ਵਿਚ ਲੈ ਲਿਆ ਕਿਉਂਕਿ ਉਹ ਕੁਮਾਰ ਨੂੰ ਹਟਾਉਣ ਦੀ ਮੰਗ ਕਰ ਰਹੇ ਸਨ।ਗਿਆਨੇਸ਼ ਕੁਮਾਰ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਜਾਂ ਹਟਾ ਦਿੱਤਾ ਜਾਣਾ ਚਾਹੀਦਾ ਹੈ। ਅਸੀਂ ਉਸਨੂੰ ਕੰਮ ਕਰਦੇ ਰਹਿਣ ਦੀ ਇਜਾਜ਼ਤ ਨਹੀਂ ਦੇ ਸਕਦੇ, ਬੇਬੀ ਨੇ ਕਿਹਾ।ਖੱਬੇ ਪੱਖੀ ਪਾਰਟੀਆਂ ਐਸ.ਆਈ.ਆਰ. ਪ੍ਰਕਿਰਿਆ ਨੂੰ ਤੁਰੰਤ ਰੋਕਣ ਅਤੇ ਉਨ੍ਹਾਂ ਲੋਕਾਂ ਲਈ ਵੋਟਿੰਗ ਅਧਿਕਾਰਾਂ ਦੀ ਬਹਾਲੀ ਦੀ ਮੰਗ ਵੀ ਕਰ ਰਹੀਆਂ ਹਨ ਜਿਨ੍ਹਾਂ ਦੇ ਨਾਂਅ ਵੋਟਰ ਸੂਚੀ ਤੋਂ ਗਲਤ ਤਰੀਕੇ ਨਾਲ ਹਟਾ ਦਿੱਤੇ ਗਏ ਹਨ।ਬੇਬੀ ਨੇ ਇਸ ਮੁੱਦੇ ‘ਤੇ ਸਾਂਝੀ ਕਾਰਵਾਈ ਕਰਨ ਲਈ ਵਿਰੋਧੀ ਪਾਰਟੀਆਂ (ਗੈਰ-ਭਾਜਪਾ ਅਤੇ ਗੈਰ-ਐਨਡੀਏ ਪਾਰਟੀਆਂ ਸਮੇਤ) ਨਾਲ ਸੰਪਰਕ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਖੱਬੇ ਪੱਖੀ ਪਾਰਟੀਆਂ ਆਪਣੇ ਪ੍ਰੋਗਰਾਮ ਜਾਰੀ ਰੱਖਣਗੀਆਂ ਅਤੇ ਵਿਆਪਕ ਸਮਰਥਨ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨਗੀਆਂ।
ਪਿਛਲੀ ਖ਼ਬਰ ਨੀਰਵ ਮੋਦੀ ਦੇ ਸਹਿਯੋਗੀ ਦੀ ਯੂ.ਏ.ਈ. ਤੋਂ ਹਵਾਲਗੀ ਅਗਲੀ ਖ਼ਬਰ ਕਣਕ ਦੀ ਬਿਜਾਈ ਤੋਂ ਪਹਿਲਾਂ ਪੰਜਾਬ ਨੂੰ 5.5 ਲੱਖ ਮੀਟ੍ਰਿਕ ਟਨ ਡੀ.ਏ.ਪੀ. ਤੇ 15 ਲੱਖ ਮੀਟ੍ਰਿਕ ਟਨ ਯੂਰੀਆ ਯਕੀਨੀ ਬਣਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।