01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਥੇ ਨੇ ਦੂਜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਅਰਦਾਸ

ਅੰਮ੍ਰਿਤਸਰ, 30 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਗੁਰਦੁਆਰਾ ਸੁਧਾਰ ਲਹਿਰ -2 ਤਹਿਤ ਦੂਸਰੇ ਦਿਨ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕੀਤੀ ਗਈ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਡਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਲੋਂ ਅੰਤ੍ਰਿੰਗ ਮੈਂਬਰ ਮਿੱਠੂ ਸਿੰਘ ਕਾਹਨੇਕੇ ’ਤੇ ਅੰਤ੍ਰਿੰਗ ਕਮੇਟੀ ਇਕੱਤਰਤਾ ’ਚ ਸ਼ਾਮਿਲ ਹੋਣ ’ਤੇ ਲਗਾਈ ਰੋਕ ਸਿਆਸੀ ਫੈਸਲਾ ਹੈ ਜੋ ਸ਼੍ਰੋਮਣੀ ਕਮੇਟੀ ਨੂੰ ਤਿੱਖੇ ਸਵਾਲਾਂ ਤੋਂ ਬਚਾਉਣ ਲਈ ਕੀਤਾ ਗਿਆ ਹੈ।

ਅਜੀਤ ਡੈਸਕ 01-10-2026
ਅੰਮ੍ਰਿਤਸਰ, 30 ਸਤੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਗੁਰਦੁਆਰਾ ਸੁਧਾਰ ਲਹਿਰ -2 ਤਹਿਤ ਦੂਸਰੇ ਦਿਨ ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕੀਤੀ ਗਈ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਡਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਲੋਂ ਅੰਤ੍ਰਿੰਗ ਮੈਂਬਰ ਮਿੱਠੂ ਸਿੰਘ ਕਾਹਨੇਕੇ ’ਤੇ ਅੰਤ੍ਰਿੰਗ ਕਮੇਟੀ ਇਕੱਤਰਤਾ ’ਚ ਸ਼ਾਮਿਲ ਹੋਣ ’ਤੇ ਲਗਾਈ ਰੋਕ ਸਿਆਸੀ ਫੈਸਲਾ ਹੈ ਜੋ ਸ਼੍ਰੋਮਣੀ ਕਮੇਟੀ ਨੂੰ ਤਿੱਖੇ ਸਵਾਲਾਂ ਤੋਂ ਬਚਾਉਣ ਲਈ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਾਡੀ ਪਾਰਟੀ ਵਲੋਂ ਦੂਜੀ ਗੁਰਦੁਆਰਾ ਸੁਧਾਰ ਲਹਿਰ ਚਲਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਦੇ ਸਿਲਸਿਲੇ ਤਹਿਤ ਅੱਜ ਦੂਜੇ ਦਿਨ ਜਲੰਧਰ ਅਤੇ ਕਪੂਰਥਲਾ ਦੇ ਜਥੇ ਆਪਣੇ ਪ੍ਰਧਾਨਾਂ ਦੀ ਅਗਵਾਈ ਹੇਠ ਅਮ੍ਰਿਤਸਰ ਆਏ ਹਨ। ਇਸ ਦੌਰਾਨ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸੁਖਬੀਰ ਸਿੰਘ ਬਾਦਲ ਆਪਣੇ ਦੋਸ਼ ਮੰਨਦੇ ਹੋਏ ਪਸ਼ਚਾਤਾਪ ਕਰਨ ਅਤੇ ਅਸਤੀਫ਼ਾ ਦੇਣ। ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਜਲੰਧਰ ਤੋਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ, ਅਵਤਾਰ ਸਿੰਘ ਕਲੇਰ ਮੈਂਬਰ ਵਰਕਿੰਗ ਕਮੇਟੀ, ਐੱਮ. ਪੀ. ਸਿੰਘ ਬਨਾਕਾ ਮੁੱਖ ਬੁਲਾਰਾ, ਜਰਨੈਲ ਸਿੰਘ ਗੜ੍ਹਦੀਵਾਲ ਮੈਂਬਰ ਵਰਕਿੰਗ ਕਮੇਟੀ ਅਤੇ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਆਦਮਪੁਰ, ਸਤਵਿੰਦਰ ਸਿੰਘ ਖਾਲਸਾ ਘੜਿਆਲ, ਜਸਵਿੰਦਰ ਸਿੰਘ ਜੌਹਲ ਦੋਵੇਂ ਮੈਂਬਰ ਜਨਰਲ ਕੌਂਸਲ, ਜਸਵਿੰਦਰ ਸਿੰਘ ਜੱਸਾ, ਸਤਨਾਮ ਸਿੰਘ ਲਾਇਲ, ਹਰਿੰਦਰ ਸਿੰਘ ਸਰੀਹ, ਜਸਵਿੰਦਰ ਸਿੰਘ ਡੋਲਫਿਨ ਵਾਈਸ ਪ੍ਰਧਾਨ, ਅਵਤਾਰ ਸਿੰਘ ਕਲੇਰ, ਲਸ਼ਕਰ ਸਿੰਘ ਰਹੀਮਪੁਰ, ਭਗਵੰਤ ਸਿੰਘ ਫਤਿਹ ਜਲਾਲ, ਸੁਰਜੀਤ ਸਿੰਘ ਕਲੇਰ, ਦਿਲਬਾਗ ਸਿੰਘ ਬਿੱਲਾ ਨਵਾਬ, ਜਸਵਿੰਦਰ ਸਿੰਘ ਜੱਸਾ, ਦਵਿੰਦਰ ਸਿੰਘ ਕੁੱਕੂ ਗਹੀਰ, ਪਰਮਿੰਦਰ ਸਿੰਘ ਚੱਕ ਕਲਾਂ, ਨਿਰਮਲ ਸਿੰਘ ਚੱਕ ਖੁਰਦ, ਬੱਬੂ ਹੁਸੈਨਪੁਰ, ਸੁਲੱਖਣ ਸਿੰਘ, ਇੰਦਰਪਾਲ ਸਿੰਘ, ਸਤਵੰਤ ਸਿੰਘ ਕਾਲਾ ਭਲਵਾਨ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਦੇ ਕਲਰਕਾਂ ਨੂੰ ਵੱਡੀ ਰਾਹਤ ਟਾਈਪ ਟੈੱਸਟ ’ਚ ਅਸਫਲ ਹੋਣ ’ਤੇ ਹੁਣ ਨਹੀਂ ਜਾਣਾ ਪਵੇਗਾ ਦਰਜਾ ਚਾਰ ਦੀ ਅਸਾਮੀ ’ਤੇ ਅਗਲੀ ਖ਼ਬਰ 645 ਕਰੋੜ ਦੇ ਆਈ.ਡੀ.ਐੱਫ.ਸੀ. ਫਸਟ ਬੈਂਕ ਮਾਮਲੇ ’ਚ ਦੂਜੇ ਦਿਨ ਵੀ ਈ.ਡੀ. ਦੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।