01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਈ.ਡੀ. ਅਦਾਲਤ ’ਚ ਨਿਰੰਜਨ ਸਿੰਘ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦਾ ਮਾਮਲਾ ਉੱਠਿਆ

ਐੱਸ. ਏ.

ਅਜੀਤ ਡੈਸਕ 01-10-2026
ਐੱਸ. ਏ. ਐੱਸ. ਨਗਰ, 30 ਸਤੰਬਰ (ਕਪਿਲ ਵਧਵਾ)-ਜਗਦੀਸ਼ ਭੋਲਾ ਨਾਲ ਸਬੰਧਿਤ ਚਰਚਿਤ ਸਿੰਥੈਟਿਕ ਡਰੱਗ ਸਿੰਡੀਕੇਟ ਮਾਮਲੇ ਨਾਲ ਜੁੜੇ ‘ਈ.ਡੀ. ਬਨਾਮ ਦੇਵਿੰਦਰ ਸਿੰਘ ਨਿਰਵਾਲ’ ਕੇਸ ਦੀ ਸੁਣਵਾਈ ਦੌਰਾਨ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਸਾਬਕਾ ਈ.ਡੀ. ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੋਂ ਬਚਾਅ ਪੱਖ ਵਲੋਂ ਜਿਰਹਾ ਕੀਤੀ ਗਈ। ਜਿਰਹਾ ਦੌਰਾਨ ਨਿਰੰਜਨ ਸਿੰਘ ਦੀਆਂ ਹਾਲੀਆ ਸਿਆਸੀ ਸਰਗਰਮੀਆਂ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਨੂੰ ਲੈ ਕੇ ਸਵਾਲ ਕੀਤੇ ਗਏ। ਜਵਾਬ ਵਿਚ ਨਿਰੰਜਨ ਸਿੰਘ ਨੇ ਕਿਹਾ ਕਿ ਉਹ ਰਸਮੀ ਤੌਰ ’ਤੇ ਕਿਸੇ ਸਿਆਸੀ ਪਾਰਟੀ ਵਿਚ ਸ਼ਾਮਿਲ ਨਹੀਂ ਹੋਏ। ਹਾਲਾਂਕਿ, ਉਨ੍ਹਾਂ ਨੇ ਮੰਨਿਆ ਕਿ ਉਹ ਇਸ ਜਥੇਬੰਦੀ ਨਾਲ ਦੋ ਦਿਨਾਂ ਤੋਂ ਜੁੜੇ ਹੋਏ ਸਨ। ਉਨ੍ਹਾਂ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨਾਲ ਮੁਲਾਕਾਤ ਕਰਨ ਦੀ ਗੱਲ ਵੀ ਮੰਨੀ। ਗਵਾਹੀ ਦੌਰਾਨ ਉਸ ਸਮੇਂ ਅਹਿਮ ਮੋੜ ਆਇਆ ਜਦੋਂ ਨਿਰੰਜਨ ਸਿੰਘ ਨੇ ਅਦਾਲਤ ਵਿਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਹਾਲੇ ਤੱਕ ਲੋਕ ਸਭਾ ਮੈਂਬਰ ਵਜੋਂ ਸਹੁੰ ਨਹੀਂ ਚੁੱਕੀ। ਇਸ ’ਤੇ ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ ਦੇ ਧਿਆਨ ਵਿਚ ਲਿਆਂਦਾ ਕਿ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਤੋਂ ਬਾਅਦ ਜੁਲਾਈ 2024 ਵਿਚ ਲੋਕ ਸਭਾ ਮੈਂਬਰ ਵਜੋਂ ਸਹੁੰ ਚੁਕਾਈ ਗਈ ਸੀ। ਵਕੀਲਾਂ ਨੇ ਇਸ ਬਿਆਨ ਨੂੰ ਆਧਾਰ ਬਣਾ ਕੇ ਗਵਾਹ ਦੀ ਭਰੋਸੇਯੋਗਤਾ ’ਤੇ ਸਵਾਲ ਚੁੱਕੇ। ਸੁਣਵਾਈ ਦੌਰਾਨ ਬਚਾਅ ਪੱਖ ਵਲੋਂ ਇਹ ਗੱਲ ਵੀ ਰਿਕਾਰਡ ’ਤੇ ਲਿਆਂਦੀ ਗਈ ਕਿ ਕੇਂਦਰੀ ਵਿੱਤ ਮੰਤਰਾਲੇ ਵਲੋਂ ਨਿਰੰਜਨ ਸਿੰਘ ਖ਼ਿਲਾਫ਼ ਵਿਭਾਗੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਦੱਸਿਆ ਗਿਆ ਕਿ ਵਿਭਾਗੀ ਕਾਰਵਾਈ ਵਿਚ ਉਨ੍ਹਾਂ ’ਤੇ ਅਹੁਦੇ ਦੀ ਕਥਿਤ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਗਏ ਹਨ। ਅਦਾਲਤ ਨੇ ਬਾਕੀ ਜਿਰਹਾ ਦੀ ਕਾਰਵਾਈ ਸਨਿਚਰਵਾਰ ਲਈ ਮੁਲਤਵੀ ਕਰ ਦਿੱਤੀ ਹੈ।
ਪਿਛਲੀ ਖ਼ਬਰ ਭਾਜਪਾ ਸ਼ਾਸਿਤ ਸੂਬਿਆਂ ’ਚ ਨਸ਼ਿਆਂ ਦੀ ਤਸਕਰੀ ਦਾ ਹਿਸਾਬ ਦੇਵੇ ਕੇਂਦਰ- ਰੰਧਾਵਾ ਅਗਲੀ ਖ਼ਬਰ ਅਨੰਦਪੁਰ ਸਾਹਿਬ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਆਪਣੇ ’ਤੇ ਉੱਠਣ ਵਾਲੇ ਸਵਾਲਾਂ ਦਾ ਜਵਾਬ ਦੇਵੇ- ਪੰਥਕ ਤਾਲਮੇਲ ਸੰਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।