ਭਾਜਪਾ ਸ਼ਾਸਿਤ ਸੂਬਿਆਂ ’ਚ ਨਸ਼ਿਆਂ ਦੀ ਤਸਕਰੀ ਦਾ ਹਿਸਾਬ ਦੇਵੇ ਕੇਂਦਰ- ਰੰਧਾਵਾ
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ’ਤੇ ਸਵਾਲਾਂ ਦੀ ਬੁਛਾਰਾਂ ਕਰਦਿਆਂ ਕਿਹਾ ਕਿ ਦਿੱਲੀ ਵਿਚ ਬੈਠ ਕੇ ਪੰਜਾਬ ਦੇ ਗੰਭੀਰ ਮੁੱਦਿਆਂ ਸਬੰਧੀ ਉਨ੍ਹਾਂ ਵਲੋਂ ਲਿਖੀਆਂ ਗਈਆਂ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਗਿਆ, ਪਰ ਅੱਜ ਅਮਿਤ ਸ਼ਾਹ ਖੁਦ ਪੰਜਾਬ ਆਏ ਹਨ। ਅਜਿਹੇ ਵਿਚ ਉਨ੍ਹਾਂ ਨੂੰ ਸਿਆਸੀ ਭਾਸ਼ਣ ਦੇਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਉਨ੍ਹਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ, ਜੋ ਲੰਮੇ ਸਮੇਂ ਤੋਂ ਅਣਸੁਲਝੇ ਹਨ।
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ’ਤੇ ਸਵਾਲਾਂ ਦੀ ਬੁਛਾਰਾਂ ਕਰਦਿਆਂ ਕਿਹਾ ਕਿ ਦਿੱਲੀ ਵਿਚ ਬੈਠ ਕੇ ਪੰਜਾਬ ਦੇ ਗੰਭੀਰ ਮੁੱਦਿਆਂ ਸਬੰਧੀ ਉਨ੍ਹਾਂ ਵਲੋਂ ਲਿਖੀਆਂ ਗਈਆਂ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਗਿਆ, ਪਰ ਅੱਜ ਅਮਿਤ ਸ਼ਾਹ ਖੁਦ ਪੰਜਾਬ ਆਏ ਹਨ। ਅਜਿਹੇ ਵਿਚ ਉਨ੍ਹਾਂ ਨੂੰ ਸਿਆਸੀ ਭਾਸ਼ਣ ਦੇਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਉਨ੍ਹਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ, ਜੋ ਲੰਮੇ ਸਮੇਂ ਤੋਂ ਅਣਸੁਲਝੇ ਹਨ। ਪੰਜਾਬ ਨੂੰ 31 ਦਸੰਬਰ 2029 ਤੱਕ ਨਸ਼ਾ ਮੁਕਤ ਕਰਨ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦਿੱਤੀ ਗਈ ‘ਡੈੱਡਲਾਈਨ’ ’ਤੇ ਰੰਧਾਵਾ ਨੇ ਕਿਹਾ ਕਿ ਪੰਜਾਬ ਨੂੰ ਇਕ ਹੋਰ ਵਾਅਦੇ ਦੀ ਲੋੜ ਨਹੀਂ ਹੈ। ਨਵੀਂ ‘ਡੈੱਡਲਾਈਨ’ ਦੇਣ ਤੋਂ ਪਹਿਲਾਂ ਕੇਂਦਰ ਨੂੰ ਭਾਜਪਾ ਸ਼ਾਸਿਤ ਸੂਬਿਆਂ ਵਿਚ ਨਸ਼ਿਆਂ ਦੀ ਤਸਕਰੀ ਅਤੇ ਬਰਾਮਦਗੀ ਬਾਰੇ ਵੀ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ।