04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਚਿਤਕਾਰਾ ਯੂਨੀਵਰਸਿਟੀ ’ਚ ਹੋਏ ਹੰਗਾਮੇ ਦੇ ਸੰਬੰਧ ਵਿਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ

ਬਨੂੜ, 3 ਅਕਤੂਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ, ਪੁਲਿਸ ਨੇ ਅੱਜ ਹਰਿਆਣਾ ਦੇ ਫਤਿਹਾਬਾਦ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਉਕਸਾਉਣ ਵਿਚ ਸ਼ਾਮਿਲ ਹੋਣ ਦਾ ਦੋਸ਼ ਹੈ।

ਫੜਿਆ ਗਿਆ ਤੀਜਾ ਮੁਲਜ਼ਮ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ 04-10-2026
ਬਨੂੜ, 3 ਅਕਤੂਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਨੂੰ ਵਿਦਿਆਰਥੀਆਂ ਵਲੋਂ ਕੀਤੇ ਗਏ ਹੰਗਾਮੇ ਦੀ ਘਟਨਾ ਦੇ ਸਬੰਧ ਵਿਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ, ਪੁਲਿਸ ਨੇ ਅੱਜ ਹਰਿਆਣਾ ਦੇ ਫਤਿਹਾਬਾਦ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਉਕਸਾਉਣ ਵਿਚ ਸ਼ਾਮਿਲ ਹੋਣ ਦਾ ਦੋਸ਼ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਨੂੜ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਾਰਥ ਮਹਿਤਾ ਵਾਸੀ ਫਤਿਹਾਬਾਦ ਵਜੋਂ ਹੋਈ ਹੈ। ਘਟਨਾ ਤੋਂ ਬਾਅਦ, ਥਾਣਾ ਬਨੂੜ ਵਿਖੇ ਇੱਕ ਐਫ.ਆਈ.ਆਰ ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ ‘ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ, ਇਸ ਮਾਮਲੇ ਵਿਚ ਪਹਿਲਾਂ ਦੋ ਮੁਲਜ਼ਮਾਂ ਹਿਮਾਂਸ਼ੂ (ਵਾਸੀ ਨੰਗਲ) ਅਤੇ ਆਰੀਅਨ (ਵਾਸੀ ਅੰਬਾਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਪਿਛਲੀ ਖ਼ਬਰ ਨਸ਼ੇ ਦੀ ਭੇਟ ਚੜ੍ਹਿਆ ਇਕ ਹੋਰ ਨੌਜਵਾਨ ਅਗਲੀ ਖ਼ਬਰ ਪਰਗਟ ਸਿੰਘ ਅਕਾਲੀ ਦਲ (ਬ) ’ਚ ਹੁੰਦਿਆਂ ਨਸ਼ਿਆਂ ਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ?-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।