04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਨੂੰ ਐਮ.ਐਸ.ਪੀ. ਤੈਅ ਕਰਨ ਦੀ ਕੀਤੀ ਅਪੀਲ

ਸੰਗਰੂਰ, 3 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਕਿਸਾਨਾਂ ਦੀਆਂ ਲਗਾਤਾਰ ਵੱਧ ਰਹੀਆਂ ਖੇਤੀਬਾੜੀ ਲਾਗਤਾਂ ਦੇ ਮੁਕਾਬਲੇ ਇਹ ਵਾਧਾ ਬੇਹੱਦ ਮਾਮੂਲੀ ਹੈ। ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਬੀ ਮਾਰਕੀਟਿੰਗ ਸੀਜ਼ਨ 2027-28 ਲਈ ਕਣਕ ਦਾ ਐਮ.

ਅਜੀਤ ਡੈਸਕ 04-10-2026
ਸੰਗਰੂਰ, 3 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਕਿਸਾਨਾਂ ਦੀਆਂ ਲਗਾਤਾਰ ਵੱਧ ਰਹੀਆਂ ਖੇਤੀਬਾੜੀ ਲਾਗਤਾਂ ਦੇ ਮੁਕਾਬਲੇ ਇਹ ਵਾਧਾ ਬੇਹੱਦ ਮਾਮੂਲੀ ਹੈ। ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਬੀ ਮਾਰਕੀਟਿੰਗ ਸੀਜ਼ਨ 2027-28 ਲਈ ਕਣਕ ਦਾ ਐਮ.ਐਸ.ਪੀ. 2,610 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਹੈ, ਜਦਕਿ ਪਿਛਲੇ ਸਾਲ ਇਹ 2,585 ਰੁਪਏ ਪ੍ਰਤੀ ਕੁਇੰਟਲ ਸੀ। ਢੀਂਡਸਾ ਨੇ ਕਿਹਾ ਕਿ ਐਮ.ਐਸ.ਪੀ. ਤੈਅ ਕਰਦੇ ਸਮੇਂ ਸਿਰਫ਼ ਸਰਕਾਰੀ ਲਾਗਤ ਦੇ ਅੰਕੜਿਆਂ ਨੂੰ ਵੇਖਣਾ ਕਾਫ਼ੀ ਨਹੀਂ ਹੈ। ਕਿਸਾਨ ਵਲੋਂ ਅਸਲ ਵਿਚ ਕੀਤੇ ਜਾ ਰਹੇ ਹਰ ਖ਼ਰਚੇ, ਪਰਿਵਾਰਕ ਮਿਹਨਤ, ਜ਼ਮੀਨ, ਮਸ਼ੀਨਰੀ, ਡੀਜ਼ਲ, ਬਿਜਲੀ ਅਤੇ ਵਧ ਰਹੀ ਮਹਿੰਗਾਈ ਨੂੰ ਵੀ ਧਿਆਨ ਵਿਚ ਰੱਖਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਹਾਲਤਾਂ ਨੂੰ ਦੇਖਦਿਆਂ ਕਣਕ ਦੇ ਐਮ.ਐਸ.ਪੀ. ਵਿਚ ਘੱਟੋ-ਘੱਟ 250 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਣਾ ਚਾਹੀਦਾ ਹੈ। ਢੀਂਡਸਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਣਕ ਦੇ ਐਮ.ਐਸ.ਪੀ. ਬਾਰੇ ਮੁੜ ਵਿਚਾਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਅਜਿਹਾ ਸਮਰਥਨ ਮੁੱਲ ਦਿੱਤਾ ਜਾਵੇ ਜੋ ਵਧਦੀ ਮਹਿੰਗਾਈ ਤੇ ਅਸਲ ਖੇਤੀ ਲਾਗਤਾਂ ਨੂੰ ਧਿਆਨ ਵਿੱਚ ਰੱਖਦਾ ਹੋਵੇ।
ਪਿਛਲੀ ਖ਼ਬਰ ਬੀ.ਐਸ.ਸੀ. ਨਰਸਿੰਗ ਦਾਖ਼ਲਿਆਂ ਸੰਬੰਧੀ ਇੰਡੀਅਨ ਨਰਸਿੰਗ ਕੌਂਸਲ ਵਲੋਂ 10 ਫ਼ੀਸਦੀ ਛੋਟ ਅਗਲੀ ਖ਼ਬਰ ਭਾਰਤੀ ਪਾਇਲਟ ’ਤੇ ਹਮਲੇ ਦਾ ਦੋਸ਼ੀ ਅਲ-ਕਾਇਦਾ ਤੋਂ ਸੀ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।