04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਨੇ ਜਥੇਦਾਰ ਨੂੰ ਸੌਂਪਿਆ ਸਪੱਸ਼ਟੀਕਰਨ

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਠਾਠ ਨਾਨਕਸਰ ਕਲੇਰਾਂ, ਜਗਰਾਉਂ ਦੇ ਮੁਖੀ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਦੇ ਮਾਮਲੇ ਵਿਚ ਆਪਣਾ ਲਿਖਤੀ ਸਪੱਸ਼ਟੀਕਰਨ ਤੇ ਖਿਮਾ ਯਾਚਨਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨਿੱਜੀ ਤੌਰ ’ਤੇ ਸੌਂਪ ਦਿੱਤਾ ਹੈ। ਜਾਣਕਾਰੀ ਅਨੁਸਾਰ ਬਾਬਾ ਲੱਖਾ ਸਿੰਘ ਨੇ ਆਪਣੇ ਸਪੱਸ਼ਟੀਕਰਨ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਸਬੰਧੀ ਜਾਰੀ ਕੀਤੇ ਗਏ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕਰਨੀ ਚਾਹੀਦੀ ਸੀ ਤੇ ਇਹ ਉਨ੍ਹਾਂ ਦੀ ਭੁੱਲ ਸੀ।

ਅਜੀਤ ਡੈਸਕ 04-10-2026
ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)-ਠਾਠ ਨਾਨਕਸਰ ਕਲੇਰਾਂ, ਜਗਰਾਉਂ ਦੇ ਮੁਖੀ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਦੇ ਮਾਮਲੇ ਵਿਚ ਆਪਣਾ ਲਿਖਤੀ ਸਪੱਸ਼ਟੀਕਰਨ ਤੇ ਖਿਮਾ ਯਾਚਨਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਨਿੱਜੀ ਤੌਰ ’ਤੇ ਸੌਂਪ ਦਿੱਤਾ ਹੈ। ਜਾਣਕਾਰੀ ਅਨੁਸਾਰ ਬਾਬਾ ਲੱਖਾ ਸਿੰਘ ਨੇ ਆਪਣੇ ਸਪੱਸ਼ਟੀਕਰਨ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਸਬੰਧੀ ਜਾਰੀ ਕੀਤੇ ਗਏ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕਰਨੀ ਚਾਹੀਦੀ ਸੀ ਤੇ ਇਹ ਉਨ੍ਹਾਂ ਦੀ ਭੁੱਲ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਬਣਾਏ ਬੇਅਦਬੀ ਕਾਨੂੰਨ ਦੀ ਕਦੇ ਸ਼ਲਾਘਾ ਨਹੀਂ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਜਾਰੀ ਕੀਤਾ ਗਿਆ ਬਿਆਨ ਸਰਕਾਰ ਵਲੋਂ ਆਪਣੇ ਪੱਧਰ ’ਤੇ ਜਾਰੀ ਕੀਤਾ ਗਿਆ ਸੀ। ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਬਾਬਾ ਲੱਖਾ ਸਿੰਘ ਵਲੋਂ ਦਿੱਤਾ ਗਿਆ ਸਪੱਸ਼ਟੀਕਰਨ ਤੇ ਖਿਮਾ ਯਾਚਨਾ ਪੱਤਰ ਪ੍ਰਾਪਤ ਕਰ ਲਿਆ ਗਿਆ ਹੈ। ਇਸ ਮਾਮਲੇ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਕੇ ਫੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ 30 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਬਾਬਾ ਲੱਖਾ ਸਿੰਘ ਸਮੇਤ ਕੁਝ ਹੋਰ ਵਿਅਕਤੀਆਂ ਨੂੰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਸੀ।
ਪਿਛਲੀ ਖ਼ਬਰ ਪਰਗਟ ਸਿੰਘ ਦਾ ਕਾਂਗਰਸ ਸੂਬਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਹੋਵੇਗੀ ਮਜ਼ਬੂਤ-ਸੱਚਰ ਅਗਲੀ ਖ਼ਬਰ ਭਾਰਤ ਦੀ ਸ਼ਹਿ ’ਤੇ ਤਾਲਿਬਾਨ ਅੱਤਵਾਦ ਨੂੰ ਉਤਸ਼ਾਹਿਤ ਕਰ ਰਿਹਾ-ਜਨਰਲ ਮੁਨੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।