05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਹਿਬਲ ਗੋਲੀਕਾਂਡ ਦੇ ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਉਸ ਵਕਤ ਵੱਡੀ ਮਜ਼ਬੂਤੀ ਮਿਲੀ ਜਦੋਂ ਬਹਿਬਲ ਗੋਲੀਕਾਂਡ ਦੇ ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ਸਾਧੂ ਸਿੰਘ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ। ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।

ਅਜੀਤ ਡੈਸਕ 05-10-2026
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਉਸ ਵਕਤ ਵੱਡੀ ਮਜ਼ਬੂਤੀ ਮਿਲੀ ਜਦੋਂ ਬਹਿਬਲ ਗੋਲੀਕਾਂਡ ਦੇ ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ਸਾਧੂ ਸਿੰਘ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਹੋ ਗਏ। ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਹਿਬਲ ਗੋਲੀਕਾਂਡ ਅਤੇ ਕੋਟਕਪੂਰਾ ਗੋਲੀਕਾਂਡ ਦੀ ਪੈਰਵਾਈ ਕਰ ਰਹੇ ਵਕੀਲ ਹਰਪਾਲ ਸਿੰਘ ਖਾਰਾ ਵੀ ਮੌਜੂਦ ਸਨ। ਪਾਰਟੀ ਵਿਚ ਸ਼ਮੂਲੀਅਤ ਕਰਨ ’ਤੇ ਤਰਸੇਮ ਸਿੰਘ ਵਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ 11 ਸਾਲ ਤੋਂ ਸਿੱਖ ਕੌਮ ਬੇਅਦਬੀ ਦੇ ਮਾਮਲਿਆਂ ’ਤੇ ਇਨਸਾਫ਼ ਮੰਗ ਰਹੀ ਹੈ ਤੇ ਨਾ ਤਾਂ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਤੇ ਨਾ ਹੀ ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਮਾਮਲੇ ਵਿਚ ਦੋਸ਼ੀਆਂ ਦੇ ਪ੍ਰਤੀ ਕੋਈ ਕਾਰਵਾਈ ਹੋ ਰਹੀ ਹੈ। ਪਾਰਟੀ ’ਚ ਸ਼ਾਮਿਲ ਹੋਣ ’ਤੇ ਭਾਈ ਸਾਧੂ ਸਿੰਘ ਨੇ ਕਿਹਾ ਕਿ ਜਦੋਂ ਬਹਿਬਲ ਗੋਲੀਕਾਂਡ ਵਾਪਰਿਆ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤੇ ਉਸ ਮੌਕੇ ਕਾਂਗਰਸੀ ਆਗੂ ਆ ਕੇ ਉਨ੍ਹਾਂ ਨਾਲ ਦਰਦ ਵੰਡਾਉਂਦੇ ਸਨ ਪਰ ਸਰਕਾਰ ਆਉਣ ’ਤੇ ਉਨ੍ਹਾਂ ਕੋਈ ਕਾਰਵਾਈ ਨਹੀਂ ਕੀਤੀ, ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਮੁੱਖ ਤੌਰ ’ਤੇ ਕੇਜਰੀਵਾਲ ਤੇ ਭਗਵੰਤ ਮਾਨ ਵੀ ਉਨ੍ਹਾਂ ਦੇ ਘਰੇ ਆਏ ਅਤੇ ਭਰੋਸਾ ਦਿੱਤਾ ਸੀ ਕਿ ‘ਆਪ’ ਦੀ ਸਰਕਾਰ ਆਉਣ ’ਤੇ ਗੁਰੂ ਦੇ ਦੋਖੀਆਂ ਨੂੰ ਸਖਤ ਸਜ਼ਾਵਾਂ ਦਿਵਾਈਆਂ ਜਾਣਗੀਆਂ ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ’ਤੇ ਅੱਜ ਤੱਕ ਨਾ ਤਾਂ ਕੋਈ ਇਨਸਾਫ਼ ਮਿਲਿਆ ਅਤੇ ਨਾ ਹੀ ਕਿਸੇ ਨੇ ਉਸ ਤੋਂ ਬਾਅਦ ਉਨ੍ਹਾਂ ਦੀ ਬਾਤ ਪੁੱਛੀ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੁਰੂ ’ਤੇ ਭਰੋਸਾ ਹੈ ਅਤੇ ਹੁਣ ਇਸ ਸਭ ਪਿੱਛੇ ਇਨਸਾਫ਼ ਦੇਣ ਲਈ ਗੁਰੂ ਸਾਹਿਬ ਹੀ ਕ੍ਰਿਪਾ ਕਰਨਗੇ। ਇਸ ਮੌਕੇ ਮਨਪ੍ਰੀਤ ਸਿੰਘ ਭੋਲੂਵਾਲਾ ਤੇ ਸਾਬਕਾ ਚੇਅਰਮੈਨ ਜਗਜੀਵਨ ਸਿੰਘ ਹਰਦਿਆਲੇਆਣਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਪੰਜਾਬ ਦੀ ਧੀ ਬਲਜੀਤ ਕੌਰ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੀਆਂ ਕੁੜੀਆਂ ਦੀ ਸੈਕੰਡਰੀ ਪੱਧਰ ’ ਤੇ ਦਾਖ਼ਲਾ ਦਰ 96.5 ਫ਼ੀਸਦੀ ਤੱਕ ਪੁੱਜੀ , ਕੌਮੀ ਔਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।