06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਸਾਬਕਾ ਚੇਅਰਮੈਨ ਤੇ ਸੀਨੀ: ਕਾਂਗਰਸੀ ਆਗੂ ਧੋਖਾਧੜੀ ਦੇ ਕੇਸ ’ਚ ਗ੍ਰਿਫ਼ਤਾਰ ਕਾਂਗਰਸੀਆਂ ਨੇ ਗ੍ਰਿਫ਼ਤਾਰੀ ਦੇ ਵਿਰੋਧ ’ਚ ਦਿੱਤਾ ਧਰਨਾ

ਅੰਮ੍ਰਿਤਸਰ, 5 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸੀਨੀ: ਕਾਂਗਰਸੀ ਆਗੂ ਦਿਨੇਸ਼ ਬੱਸੀ ਨੂੰ ਧੋਖਾਧੜੀ ਦੇ ਮਾਮਲੇ ’ਚ ਅੱਜ ਸਿਵਲ ਲਾਈਨ ਦੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੱਸੀ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਕਾਂਗਰਸੀ ਆਗੂਆਂ ਤੇ ਕੌਂਸਲਰਾਂ ਨੇ ਧਰਨਾ ਲਾਇਆ।

ਕਾਂਗਰਸੀ ਆਗੂ ਦਿਨੇਸ਼ ਬੱਸੀ 06-10-2026
ਅੰਮ੍ਰਿਤਸਰ, 5 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸੀਨੀ: ਕਾਂਗਰਸੀ ਆਗੂ ਦਿਨੇਸ਼ ਬੱਸੀ ਨੂੰ ਧੋਖਾਧੜੀ ਦੇ ਮਾਮਲੇ ’ਚ ਅੱਜ ਸਿਵਲ ਲਾਈਨ ਦੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੱਸੀ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਕਾਂਗਰਸੀ ਆਗੂਆਂ ਤੇ ਕੌਂਸਲਰਾਂ ਨੇ ਧਰਨਾ ਲਾਇਆ। ਦੂਜੇ ਪਾਸੇ ਕਾਂਗਰਸੀਆਂ ਵਲੋਂ ਲਾਏ ਧਰਨੇ ’ਚ ਪੁੱਜੇ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੋਸ਼ ਲਾਇਆ ਕਿ ਪੁਲਿਸ ਨੇ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਥਾਣਾ ਸਿਵਲ ਲਾਈਨ ਦੇ ਬਾਹਰ ਕਾਂਗਰਸੀਆਂ ਦੇ ਧਰਨੇ ’ਚ ਪੁੱਜੇ ਸ: ਔਜਲਾ ਨੇ ਦੋਸ਼ ਲਾਇਆ਀ਕਿ ਰਾਜ ’ ਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ। ਕਾਂਗਰਸੀ ਆਗੂ ਰਮਨ ਰੰਮੀ ਤੇ ਹੋਰਾਂ ਨੇ ਦੱਸਿਆ ਕਿ ਅੱਜ ਸ੍ਰੀ ਬੱਸੀ ਆਪਣੇ ਗੋਲਡਨ ਗੇਟ ਕੋਲ ਨੈਸ਼ਨਲ ਕਲੋਨੀ ਸਥਿਤ ਆਪਣੇ ਦਫ਼ਤਰ ’ਚ ਬੈਠੇ ਸਨ ਜਦੋਂ ਪੁਲਿਸ ਉਨ੍ਹਾਂ ਨੂੰ ਪੁਛਗਿੱਛ ਕਰਨ ਦੇ ਬਹਾਨੇ ਲੈ ਕੇ ਆ ਗਈ । ਜਦੋਂਕਿ ਉਹ ਪਿਛੇ ਆਏ ਤੇ ਪੁਲਿਸ ਨੇ ਗੇਟ ਬੰਦ ਕਰ ਲਿਆ ਤੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ । ਪੁਲਿਸ ਅਨੁਸਾਰ ਇਹ ਕੇਸ 21 ਸਤੰਬਰ ਦਾ ਹੈ ਜਿਸ ’ਚ ਬੱਸੀ ਦੇ ਪੁੱਤਰ ਤੇ ਉਸਦੇ ਦੋਸਤ ਖ਼ਿਲਾਫ਼ 50 ਲੱਖ ਦੀ ਧੋਖਾਧੜੀ ਕਰਨ ਦੀ ਮਿਲੀ ਸ਼ਿਕਾਇਤ ਦੇ ਦੋਸ਼ਾਂ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ । ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਦਿਨੇਸ਼ ਬੱਸੀ ਵਿਦੇਸ਼ ਭੱਜਣ ਦੀ ਤਿਆਰੀ ’ਚ ਹੈ ਜਿਸ ਉਪਰੰਤ ਪੁਲਿਸ ਵਲੋਂ ਛਾਪੇਮਾਰੀ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਵਿਕਾਸ ਸੋਨੀ, ਅਰਸ਼ ਕੁਮਾਰ ਆਦਿ ਆਗੂ ਹਾਜ਼ਰ ਸਨ । ਜਦੋਂ ਕਿ ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਦਸਿਆ ਕਿ ਸ੍ਰੀ ਬੱਸੀ ਨੂੰ ਅਧਿਕਾਰਿਤ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਹੁਣ ਉਨ੍ਹਾਂ ਦੀ ਰਿਹਾਈ ਅਦਾਲਤ ਦੇ ਅਧਿਕਾਰ ਤਹਿਤ ਹੈ ਇਸ ਉਪਰੰਤ ਇਹ ਧਰਨਾ ਚੁੱਕ ਲਿਆ ਗਿਆ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਤਾਲਮੇਲ ਕਮੇਟੀ ਦਾ ਗਠਨ ਅਗਲੀ ਖ਼ਬਰ ਰਾਜਸਥਾਨ ਦੇ ਉੱਘੇ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਗਿੱਦੜਾਂ ਵਾਲੀ ਟੋਲ ਪਲਾਜ਼ਾ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।