07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡੀ.ਏ. ਮਾਮਲੇ ’ਚ ਮੁੱਖ ਸਕੱਤਰ ਨੂੰ ਹਾਈ ਕੋਰਟ ਦਾ ਨੋਟਿਸ

ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ (ਡੀ.

(ਬਾਕੀ ਸਫ਼ਾ 10 ’ਤੇ) 07-10-2026
ਚੰਡੀਗੜ੍ਹ, 6 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ (ਡੀ.ਏ.) ਅਤੇ ਮਹਿੰਗਾਈ ਰਾਹਤ (ਡੀ.ਆਰ.) ਦੀਆਂ ਬਕਾਇਆ ਕਿਸ਼ਤਾਂ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਅਦਾਲਤ ਨੂੰ ਗੁੰਮਰਾਹ ਕਰਨ ਦੇ ਦੋਸ਼ ਹੇਠ ਉਨ੍ਹਾਂ ਵਿਰੁੱਧ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਮੁੱਖ ਸਕੱਤਰ ਨੂੰ ਅਗਲੀ ਸੁਣਵਾਈ ਦੌਰਾਨ ਸ਼ੁੱਕਰਵਾਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਮਿਲੀ ਸਥਿਤੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ। ਰਿਪੋਰਟ ਮੁਤਾਬਕ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਦਾਇਰ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐੱਸ.ਐੱਲ.ਪੀ.) ਵਿਚ ਰਜਿਸਟਰੀ ਵਲੋਂ ਦਰਸਾਈਆਂ ਗਈਆਂ ਖਾਮੀਆਂ ਅਜੇ ਤੱਕ ਦੂਰ ਨਹੀਂ ਕੀਤੀਆਂ ਗਈਆਂ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਅਪੀਲ ਵੀ ਇਨ੍ਹਾਂ ਖਾਮੀਆਂ ਕਾਰਨ ਲੰਬਿਤ ਹੈ। ਹਾਈਕੋਰਟ ਨੇ ਕਿਹਾ ਕਿ ਇਸ ਸਥਿਤੀ ਤੋਂ ਪ੍ਰਤੀਤ ਹੁੰਦਾ ਹੈ ਕਿ ਸੋਮਵਾਰ ਨੂੰ ਅਦਾਲਤ ਸਾਹਮਣੇ ਗਲਤ ਤੱਥ ਪੇਸ਼ ਕੀਤੇ ਗਏ। ਇਹ ਮਾਮਲਾ 3 ਅਗਸਤ ਦੇ ਹਾਈ ਕੋਰਟ ਫ਼ੈਸਲੇ ਨਾਲ ਜੁੜਿਆ ਹੈ।
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ਵਿਚ ਖੰਡ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਥੋਕ ਬਾਜ਼ਾਰ ਵਿਚ 10 ਦਿਨਾਂ ’ਚ 350 ਰੁਪਏ ਪ੍ਰਤੀ ਕੁਇੰਟ... ਅਗਲੀ ਖ਼ਬਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਹਿਮਾਚਲ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਫੁੱਲਾਂ ਦਾ ਗੁਲਦਸਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।