07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲੜਕਿਆਂ ਵਲੋਂ ਤੰਗ ਪ੍ਰੇਸ਼ਾਨ ਕਰਨ ’ਤੇ ਵਿਦਿਆਰਥਣ ਵਲੋਂ ਖੁਦਕੁਸ਼ੀ

ਫ਼ਰੀਦਕੋਟ, 6 ਅਕਤੂੁੁਬਰ (ਸਰਬਜੀਤ ਸਿੰਘ)-ਸਥਾਨਕ ਬਿਰਜਿੰਦਰਾ ਕਾਲਜ ਦੀ ਵਿਦਿਆਰਥਣ ਵਲੋਂ ਕਾਲਜ ਦੇ ਬਾਹਰ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਲੜਕਿਆਂ ਤੋਂ ਤੰਗ ਆ ਕੇ ਆਪਣੇ ਘਰ ਹੀ ਕਮਰੇ ਵਿਚ ਫਾਹਾ ਲੈ ਲਿਆ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ ਅਤੇ ਪੋਸਟ ਮਾਰਟਮ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਭੇਜਿਆ ਗਿਆ।

ਅਦਿਤੀ ਜੈਨ ਦੀ ਪੁਰਾਣੀ ਤਸਵੀਰ। 07-10-2026
ਫ਼ਰੀਦਕੋਟ, 6 ਅਕਤੂੁੁਬਰ (ਸਰਬਜੀਤ ਸਿੰਘ)-ਸਥਾਨਕ ਬਿਰਜਿੰਦਰਾ ਕਾਲਜ ਦੀ ਵਿਦਿਆਰਥਣ ਵਲੋਂ ਕਾਲਜ ਦੇ ਬਾਹਰ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਲੜਕਿਆਂ ਤੋਂ ਤੰਗ ਆ ਕੇ ਆਪਣੇ ਘਰ ਹੀ ਕਮਰੇ ਵਿਚ ਫਾਹਾ ਲੈ ਲਿਆ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ ਅਤੇ ਪੋਸਟ ਮਾਰਟਮ ਲਈ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਭੇਜਿਆ ਗਿਆ। ਪੁਲਿਸ ਵਲੋਂ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਲੜਕੀ ਦੇ ਪਿਤਾ ਅਨਿਲ ਕੁਮਾਰ ਜੈਨ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦੀ ਬੇਟੀ ਅਦਿੱਤੀ ਜੈਨ ਜੋ ਕਿ ਸਰਕਾਰੀ ਬਿਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪੜ੍ਹਦੀ ਸੀ ਤੇ ਉਹ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਜਿਸ ਨੇ ਦੱਸਿਆ ਸੀ ਕਿ ਉਸ ਨੂੰ ਕਾਲਜ ਦੇ ਬਾਹਰ ਕੁਝ ਲੜਕੇ ਤੰਗ ਕਰਦੇ ਰਹਿੰਦੇ ਹਨ। ਉਸ ਦੀ ਲੜਕੀ ਦੁਪਹਿਰ ਤੋਂ ਬਾਅਦ ਆਪਣੇ ਕਾਲਜ ਤੋਂ ਵਾਪਸ ਆਈ ਤੇ ਆਪਣੇ ਕਮਰੇ ਵਿਚ ਚਲੀ ਗਈ। ਜਦ ਉਨ੍ਹਾਂ ਵਲੋਂ ਉਸ ਨੂੰ ਕੁਝ ਸਮੇਂ ਬਾਅਦ ਆਵਾਜ਼ਾਂ ਮਾਰੀਆਂ ਤਾਂ ਉਹ ਆਪਣੇ ਕਮਰੇ ਤੋਂ ਬਾਹਰ ਨਹੀਂ ਆਈ। ਉਨ੍ਹਾਂ ਕਮਰੇ ਵਿਚ ਜਾ ਕੇ ਵੇਖਿਆ ਤਾਂ ਉਸ ਦੀ ਲੜਕੀ ਅਦਿੱਤੀ ਨੇ ਗਲ ਵਿਚ ਚੁੰਨੀ ਪਾ ਕੇ ਪੱਖੇ ਨਾਲ ਲਟਕ ਕੇ ਫਾਹਾ ਲਗਾ ਲਿਆ ਸੀ। ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਮਿ੍ਤਕ ਲੜਕੀ ਦਾ ਪੋਸਟ ਮਾਰਟਮ ਕਰਨ ਤੋਂ ਬਾਅਦ ਲਾਸ਼ ਉਸ ਦੇ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਏ.ਐੱਸ.ਆਈ. ’ਤੇ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਲਈ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਜਾਹੋ-ਜਲਾਲ ਨਾਲ ਅਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।