ਸੀਨੀ: ਕਾਂਗਰਸੀ ਆਗੂ ਬੱਸੀ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ
ਅੰਮ੍ਰਿਤਸਰ, 6 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸੀਨੀ: ਕਾਂਗਰਸੀ ਆਗੂ ਦਿਨੇਸ਼ ਬੱਸੀ ਨੂੰ ਧੋਖਾਧੜੀ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਜਾਣ ਉਪਰੰਤ ਅੱਜ ਇਥੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਤੇ ਉਸ ਪਾਸੋਂ ਪੁਛਗਿੱਛ ਕਰਨ ਲਈ 5 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ। ਪੁਲਿਸ ਦੀ ਮੰਗ ’ਤੇ ਅਦਾਲਤ ਵਲੋਂ 2 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ।
ਦਿਨੇਸ਼ ਬੱਸੀ ਨੂੰ ਪੁਲਿਸ ਰਿਮਾਂਡ ’ਤੇ ਲਿਜਾਂਦੇ ਹੋਏ ਮੁਲਾਜ਼ਮ। ਤਸਵੀਰ : ਨਿਰਮਲ ਸਟੂਡੀਓ
07-10-2026