07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕੇਂਦਰੀ ਮੰਤਰੀ ਮੰਡਲ ਵਲੋਂ ਪ੍ਰਧਾਨ ਮੰਤਰੀ ਦੇ 25 ਸਾਲਾਂ ਦੇ ਕਾਰਜਕਾਲ ਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਮਤਾ ਪਾਸ

ਨਵੀਂ ਦਿੱਲੀ, 6 ਅਕਤੂਬਰ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਇਕ ਮਤਾ ਪਾਸ ਕਰਕੇ ਪਿਛਲੇ 25 ਸਾਲਾਂ ਦੌਰਾਨ-ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਅਤੇ ਬਾਅਦ ’ਚ ਪ੍ਰਧਾਨ ਮੰਤਰੀ ਵਜੋਂ- ਨਰਿੰਦਰ ਮੋਦੀ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਮਤਾ 7 ਅਕਤੂਬਰ 2001 ਤੋਂ 7 ਅਕਤੂਬਰ 2026 ਤੱਕ ਮੋਦੀ ਦੀ ਨਿਰਵਿਘਨ ਜਨਤਕ ਸੇਵਾ ਨੂੰ ਦਰਸਾਉਂਦਾ ਹੈ।

ਅਜੀਤ ਡੈਸਕ 07-10-2026
ਨਵੀਂ ਦਿੱਲੀ, 6 ਅਕਤੂਬਰ (ਏਜੰਸੀ)-ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਇਕ ਮਤਾ ਪਾਸ ਕਰਕੇ ਪਿਛਲੇ 25 ਸਾਲਾਂ ਦੌਰਾਨ-ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਅਤੇ ਬਾਅਦ ’ਚ ਪ੍ਰਧਾਨ ਮੰਤਰੀ ਵਜੋਂ- ਨਰਿੰਦਰ ਮੋਦੀ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਮਤਾ 7 ਅਕਤੂਬਰ 2001 ਤੋਂ 7 ਅਕਤੂਬਰ 2026 ਤੱਕ ਮੋਦੀ ਦੀ ਨਿਰਵਿਘਨ ਜਨਤਕ ਸੇਵਾ ਨੂੰ ਦਰਸਾਉਂਦਾ ਹੈ। ਮਤੇ ’ਚ ਮੋਦੀ ਦੁਆਰਾ ਲਏ ਗਏ ਉਨ੍ਹਾਂ ਵੱਖ-ਵੱਖ ਫ਼ੈਸਲਿਆਂ ਦਾ ਜ਼ਿਕਰ ਕੀਤਾ ਗਿਆ ਹੈ ਜਿਨ੍ਹਾਂ ਨੇ ਆਮ ਆਦਮੀ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਦੇਸ਼ ਨੂੰ ਆਤਮ-ਵਿਸ਼ਵਾਸ ਦਿੱਤਾ ਹੈ। ਵੈਸ਼ਨਵ ਨੇ ਕਿਹਾ ਕਿ ਮੋਦੀ ਦੀ ਸਫਲਤਾ ਅਤੇ ਲੰਬੀ ਸੇਵਾ ਉਨ੍ਹਾਂ ਦੇ ਸ਼ਾਸਨ-ਪ੍ਰਬੰਧ ਦੇ ਤਰੀਕੇ ’ਚ ਲੋਕਾਂ ਦੇ ਭਰੋਸੇ ਅਤੇ ਵਿਸ਼ਵਾਸ ਦਾ ਨਤੀਜਾ ਹੈ ਤੇ ਇਹ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਦੀ ਇਕ ਜਿਉਂਦੀ-ਜਾਗਦੀ ਮਿਸਾਲ ਹੈ।
ਪਿਛਲੀ ਖ਼ਬਰ ਕੇਂਦਰ ਵਲੋਂ ਛੋਟੇ ਕਾਰੋਬਾਰੀਆਂ ਲਈ 10 ਹਜ਼ਾਰ ਕਰੋੜ ਦੇ ਫੰਡ ਨੂੰ ਮਨਜ਼ੂਰੀ ਅਗਲੀ ਖ਼ਬਰ ਬ੍ਰਹਮੋਸ ਫਾਇਰ ਕੰਟਰੋਲ ਸਿਸਟਮ ਤੇ ਲਾਂਚਰ ਖ਼ਰੀਦਣ ਲਈ 661 ਕਰੋੜ ਦਾ ਸੌਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।