09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਲੋਕਾਂ ਅਤੇ ਸਿੱਖ ਸੰਸਥਾਵਾਂ ਦੁਆਰਾ ਪੁੱਛੇ ਗਏ ਸਾਰੇ ਅਣਸੁਲਝੇ ਸਵਾਲਾਂ ਦੇ ਦਿੱਤੇ ਜਾਣਗੇ ਜਵਾਬ-ਬਲਤੇਜ ਪੰਨੂ

ਚੰਡੀਗੜ੍ਹ, 8 ਅਕਤੂਬਰ (ਅਜਾਇਬ ਸਿੰਘ ਔਜਲਾ)-‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਚੁੱਕੇ ਤੇ ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲੇ ’ਤੇ ਐਸ. ਜੀ.

ਅਜੀਤ ਡੈਸਕ 09-10-2026
ਚੰਡੀਗੜ੍ਹ, 8 ਅਕਤੂਬਰ (ਅਜਾਇਬ ਸਿੰਘ ਔਜਲਾ)-‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਚੁੱਕੇ ਤੇ ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲੇ ’ਤੇ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸੁਖਬੀਰ ਸਿੰਘ ਬਾਦਲ ਤੋਂ ਜਵਾਬ ਮੰਗਿਆ। ਉਨ੍ਹਾਂ ਨੇ ਐਸ.ਜੀ.ਪੀ.ਸੀ. ਸਰਾਂ ਵਿਚ ਮਹਿਲਾ ਦੇ ਠਹਿਰਨ, 1 ਲੱਖ ਰੁਪਏ ਦੇ ਇਲਾਜ ਦੇ ਭੁਗਤਾਨ ਅਤੇ ਰਜਿਸਟਰ ਵਿਚ ਗੜਬੜੀਆਂ ਬਾਰੇ ਐਸ. ਜੀ. ਪੀ. ਸੀ. ਪ੍ਰਧਾਨ ਦੁਆਰਾ ਦਿੱਤੇ ਸਪੱਸ਼ਟੀਕਰਨਾਂ ’ਤੇ ਸਵਾਲ ਚੁੱਕੇ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਲਈ ਤਿੰਨ ਮੈਂਬਰੀ ਐਸ.ਆਈ.ਟੀ. ਦਾ ਗਠਨ ਕੀਤਾ ਹੈ। ਇਹ ਜਾਂਚ ਉਨ੍ਹਾਂ ਬਹੁਤ ਸਾਰੇ ਸਵਾਲਾਂ ਦਾ ਹੱਲ ਕਰੇਗੀ ਜੋ ਹੁਣ ਤੱਕ ਅਣਸੁਲਝੇ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿਚ ਇਹ ਜਵਾਬ ਮਿਲੇਗਾ ਕਿ ਮਹਿਲਾ ਬਹਿਰੀਨ ਤੋਂ ਕਿਵੇਂ ਆਈ, ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿਚ ਉਸ ਦੇ ਆਉਣ ਤੇ ਠਹਿਰਨ ਦਾ ਪ੍ਰਬੰਧ ਕਿਸ ਨੇ ਕੀਤਾ, ਉਸ ਨੂੰ ਕੀ-ਕੀ ਇੰਤਜ਼ਾਮ ਅਤੇ ਸਹੂਲਤਾਂ ਦਿੱਤੀਆਂ ਗਈਆਂ। ਇਹ ਸਹੂਲਤਾਂ ਕਿਸ ਨੇ ਮਨਜ਼ੂਰ ਕੀਤੀਆਂ ਤੇ ਉਸ ਨੂੰ ਮਹੀਨਿਆਂ ਬੱਧੀ ਉੱਥੇ ਰਹਿਣ ਦੀ ਇਜਾਜ਼ਤ ਕਿਵੇਂ ਦਿੱਤੀ ਗਈ। ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਹੁਣ ਇਸ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ, ਜੋ ਉਨ੍ਹਾਂ ਬਹੁਤ ਸਾਰੇ ਸਵਾਲਾਂ ਦਾ ਜਵਾਬ ਦੇਵੇਗੀ ਜੋ ਹੁਣ ਤੱਕ ਅਣਸੁਲਝੇ ਸਨ। ਮੁੱਦਾ ਕਿਸੇ ਸੰਸਥਾ ਨੂੰ ਬਦਨਾਮ ਕਰਨ ਦਾ ਨਹੀਂ ਹੈ। ਸ਼੍ਰੋਮਣੀ ਕਮੇਟੀ ਇੱਕ ਸਤਿਕਾਰਯੋਗ ਸੰਸਥਾ ਹੈ, ਪਰ ਜੇਕਰ ਇਸ ਦੇ ਪ੍ਰਬੰਧਨ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀਆਂ ਘਟਨਾਵਾਂ ’ਤੇ ਸਵਾਲ ਖੜ੍ਹੇ ਹੋਏ ਹਨ, ਤਾਂ ਉਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ 5 ਲੱਖ ਰੁਪਏ ਲੈਂਦਾ ਚੰਡੀਗੜ੍ਹ ਨਗਰ ਨਿਗਮ ਦਾ ਸੈਨੇਟਰੀ ਇੰਸਪੈਕਟਰ ਸੀ.ਬੀ.ਆਈ. ਵਲੋਂ ਕਾਬੂ ਅਗਲੀ ਖ਼ਬਰ ਜੇਲ੍ਹ ਵਿਚ ਬੰਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਦੋ ਜੇਲ੍ਹ ਮੁਲਾਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।