09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭੂਰੀ ਵਾਲਿਆਂ ਵਲੋਂ ਗੁਰਦੁਆਰਾ ਸਾਹਿਬ ਪਹਿਲਗਾਮ (ਕਸ਼ਮੀਰ) ਵਿਖੇ ਯਾਤਰੀ ਨਿਵਾਸ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਪਾਇਆ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਦੀ ਅਗਵਾਈ ਵਿਚ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲਗਾਮ (ਕਸ਼ਮੀਰ) ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਅਤੇ ਹੋਰ ਸਹੂਲਤਾਂ ਲਈ ਤਿਆਰ ਕੀਤੇ ਜਾ ਰਹੇ ਤਿੰਨ ਮੰਜ਼ਿਲਾ ਯਾਤਰੀ ਨਿਵਾਸ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਅੱਜ ਅਰਦਾਸ ਉਪਰੰਤ ਪਾਇਆ ਗਿਆ। ਅਰਦਾਸ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਸੇਵਾ ਸਿੰਘ ਨੇ ਕੀਤੀ।

ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਦੀ ਅਗਵਾਈ ਵਿਚ ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਹਿਲਗਾਮ (ਕਸ਼ਮੀਰ) ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਅਤੇ ਹੋਰ ਸਹੂਲਤਾਂ ਲਈ ਤਿਆਰ ਕੀਤੇ ਜਾ ਰਹੇ ਤਿੰਨ ਮੰਜ਼ਿਲਾ ਯਾਤਰੀ ਨਿਵਾਸ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਅੱਜ ਅਰਦਾਸ ਉਪਰੰਤ ਪਾਇਆ ਗਿਆ। ਅਰਦਾਸ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਸੇਵਾ ਸਿੰਘ ਨੇ ਕੀਤੀ। ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ ਅਨੰਤਨਾਗ ਦੇ ਪ੍ਰਧਾਨ ਨਾਨਕ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਹੱਤਵਪੂਰਨ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਨੂੰ ਸੌਂਪੀ ਗਈ ਹੈ। ਇਸ ਵਿਸ਼ਾਲ ਯਾਤਰੀ ਨਿਵਾਸ ਦੀਆਂ ਤਿੰਨ ਮੰਜ਼ਿਲਾਂ ਵਿਚ 60 ਕਮਰੇ ਅਤੇ ਹੋਰ ਰਿਹਾਇਸ਼ੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਲੈਂਟਰ ਪਾਉਣ ਮੌਕੇ ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ ਅਨੰਤਨਾਗ ਦੇ ਜਨਰਲ ਸਕੱਤਰ ਜਰਨੈਲ ਸਿੰਘ, ਮੈਂਬਰ ਪ੍ਰਭੂ ਸਿੰਘ, ਦਾਰਾ ਸਿੰਘ, ਜੋਗਿੰਦਰ ਸਿੰਘ, ਨਿਰੰਜਨ ਸਿੰਘ ਤੇ ਬਾਬਾ ਅਵਤਾਰ ਸਿੰਘ, ਬਾਬਾ ਕਰਨਬੀਰ ਸਿੰਘ, ਭਾਈ ਅਮਰੀਕ ਸਿੰਘ, ਬਾਬਾ ਨਰਿੰਦਰ ਸਿੰਘ ਸਮੇਤ ਪਹਿਲਗਾਮ ਤੇ ਹੋਰ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਬੀਰ ਸਿੰਘ ਘੁੰਮਣ ਨੇ ਸੀ.ਬੀ.ਆਈ. ਦੀ ਐਫ਼.ਆਈ.ਆਰ. ਤੇ ਘਰ ਦੀ ਤਲਾਸ਼ੀ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ ਅਗਲੀ ਖ਼ਬਰ ਕੈਨੇਡਾ ਇੱਕ ਆਕਰਸ਼ਕ ਇਮੀਗ੍ਰੇਸ਼ਨ ਡੈਸਟੀਨੇਸ਼ਨ ਵਜੋਂ ਉਭਰ ਰਿਹਾ ਹੈ-ਲੈਫਟੀਨੈਂਟ ਕਰਨਲ ਸੰਧੂ 10-11 ਨੂੰ ਪੰਜਾਬ ਅਤੇ ਚੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।