11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਦਿੱਲੀ ’ਚ ਪੁਲਿਸ ਨੇ ਗੁਰੂ ਘਰ ਦੀ ਪਵਿੱਤਰਤਾ ਦੀ ਕੀਤੀ ਉਲੰਘਣਾ-ਸੰਧਵਾਂ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿਚ ਲੈਣ ਲਈ ਦਿੱਲੀ ਪੁਲਿਸ ਵਲੋਂ ਜੁੱਤੇ ਪਾ ਕੇ, ਨੰਗੇ ਸਿਰ ਅਤੇ ਹੱਥਾਂ ਵਿਚ ਡੰਡੇ ਲੈ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਚ ਦਾਖਲ ਹੋਣ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ।

ਅਜੀਤ ਡੈਸਕ 11-10-2026

ਅਸੀਂ ਸਿੱਖ ਵਿਰੋਧੀ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ-ਚੀਮਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਹਿਰਾਸਤ ਵਿਚ ਲੈਣ ਲਈ ਦਿੱਲੀ ਪੁਲਿਸ ਵਲੋਂ ਜੁੱਤੇ ਪਾ ਕੇ, ਨੰਗੇ ਸਿਰ ਅਤੇ ਹੱਥਾਂ ਵਿਚ ਡੰਡੇ ਲੈ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਚ ਦਾਖਲ ਹੋਣ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਨੂੰ ਗੁਰੂ ਘਰ ਦੀ ਪਵਿੱਤਰਤਾ ਦੀ ਉਲੰਘਣਾ ਅਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਕਤ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਸੀਂ ਅਜਿਹੀ ਸਿਆਸਤ ਨੂੰ ਕਦੇ ਬਰਦਾਸ਼ਤ ਨਹੀਂ ਕਰਾਂਗੇ, ਜੋ ਸਿੱਖ ਕੌਮ ਦੇ ਜ਼ਖ਼ਮਾਂ ਨੂੰ ਡੂੰਘਾ ਕਰੇ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਦਿੱਲੀ ਪੁਲਿਸ ਅੱਜ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਦਾਖਲ ਹੋਈ ਪਰ ਇਸ ਮਾਮਲੇ ‘ਤੇ ਹੁਣ ਤੱਕ ਹਰ ਕੋਈ ਚੁੱਪ ਹੈ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਦੀ ਪਵਿੱਤਰਤਾ ਨੂੰ ਅਣਡਿੱਠ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਦੀ ਅਗਵਾਈ ਵਾਲੀ ਦਿੱਲੀ ਪੁਲਿਸ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ‘ਆਪ’ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪੁਲਿਸ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਕਾਰਵਾਈ ਕਿਉਂ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ‘ਆਪ’ ਪੰਜਾਬ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਅਤੇ ‘ਆਪ’ ਦਿੱਲੀ ਯੂਨਿਟ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਸਿੱਖ ਪ੍ਰਦਰਸ਼ਨਕਾਰੀਆਂ ਦੇ ਇਸ ਤਰ੍ਹਾਂ ਕੱਪੜੇ ਨਹੀਂ ਲਾਹ ਸਕਦੀ।

ਪਿਛਲੀ ਖ਼ਬਰ ਨੰਗਲ ਦੇ ਤਜਿੰਦਰ ਸਿੰਘ ਦੀ ਹੁੰਡਈ ’ਚ ਮਾਸਟਰ ਟੈਕਨੀਸ਼ੀਅਨ ਵਜੋਂ ਚੋਣ ਅਗਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਜੁੱਤੇ ਪਹਿਨੇ ਪੁਲਿਸ ਮੁਲਾਜ਼ਮਾਂ ਦੀ ਵਾਇਰਲ ਵੀਡੀਓ ਮਾਮਲੇ ’ਚ ਦਿੱਲੀ ਪੁਲਿਸ ਕਰੇਗੀ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।