11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ’ਚ ਹਫ਼ਤਾ ਭਰ ਬੱਦਲ ਛਾਏ ਰਹਿਣ ਕਾਰਨ ਪਹਾੜੀ ਜ਼ਿਲ੍ਹਿਆਂ ’ਚ ਜਲਦ ਸ਼ੁਰੂ ਹੋਵੇਗਾ ਠੰਢ ਦਾ ਦੌਰ

ਚੰਡੀਗੜ੍ਹ, 10 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਇਸ ਹਫ਼ਤੇ ਬੱਦਲ ਛਾਏ ਰਹਿਣ ਅਤੇ ਜ਼ਿਆਦਾਤਰ ਥਾਵਾਂ ’ਤੇ ਮੀਂਹ ਪੈਣ ਕਾਰਨ ਠੰਢ ਦਾ ਦੌਰ ਜਲਦੀ ਸ਼ੁਰੂ ਹੋਣ ਵਾਲਾ ਹੈ। ਇਸ ਹਫ਼ਤੇ 15 ਅਕਤੂਬਰ ਤੱਕ ਸੂਬੇ ਦੇ ਸਰਹੱਦੀ ਤੇ ਪਹਾੜੀ ਜ਼ਿਲ੍ਹਿਆਂ ਵਿਚ ਭਾਰੀ ਅਤੇ ਹੋਰਨਾਂ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦਾ ਅਨੁਮਾਨ ਹੈ, ਜਿਸ ਕਾਰਨ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਠੰਢ ਦਾ ਦੌਰ ਜਲਦੀ ਸ਼ੁਰੂ ਹੋ ਜਾਵੇਗਾ।

ਅਜੀਤ ਡੈਸਕ 11-10-2026
ਚੰਡੀਗੜ੍ਹ, 10 ਅਕਤੂਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਇਸ ਹਫ਼ਤੇ ਬੱਦਲ ਛਾਏ ਰਹਿਣ ਅਤੇ ਜ਼ਿਆਦਾਤਰ ਥਾਵਾਂ ’ਤੇ ਮੀਂਹ ਪੈਣ ਕਾਰਨ ਠੰਢ ਦਾ ਦੌਰ ਜਲਦੀ ਸ਼ੁਰੂ ਹੋਣ ਵਾਲਾ ਹੈ। ਇਸ ਹਫ਼ਤੇ 15 ਅਕਤੂਬਰ ਤੱਕ ਸੂਬੇ ਦੇ ਸਰਹੱਦੀ ਤੇ ਪਹਾੜੀ ਜ਼ਿਲ੍ਹਿਆਂ ਵਿਚ ਭਾਰੀ ਅਤੇ ਹੋਰਨਾਂ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦਾ ਅਨੁਮਾਨ ਹੈ, ਜਿਸ ਕਾਰਨ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਠੰਢ ਦਾ ਦੌਰ ਜਲਦੀ ਸ਼ੁਰੂ ਹੋ ਜਾਵੇਗਾ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿਣ ਕਾਰਨ ਸਨਿਚਰਵਾਰ ਨੂੰ ਦਿਨ ਦੇ ਤਾਪਮਾਨ ਵਿਚ 1.6 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 11 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ ਨਗਰ ਵਿਚ ਕਈ ਥਾਵਾਂ ’ਤੇ ਹਲਕਾ ਮੀਂਹ ਪੈ ਸਕਦਾ ਹੈ। ਜਦੋਂ ਕਿ 12 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫ਼ਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ ਅਗਲੇ ਦਿਨਾਂ ਲਈ ਭਾਵੇਂ ਕੋਈ ਚਿਤਾਵਨੀ ਨਹੀਂ ਹੈ, ਪਰ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ।
ਪਿਛਲੀ ਖ਼ਬਰ ਵਖਾਨ ਲਾਂਘਾ: ਚੀਨ ਤੇ ਅਫ਼ਗਾਨਿਸਤਾਨ ਵਿਚਾਲੇ ਸਿੱਧਾ ਰਸਤਾ ਤਿਆਰ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਰਹੀਮਪੁਰ ਵਿਖੇ ਵਿਸ਼ਾਲ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।