12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਸਭ ਲਈ ਖੁੱਲ੍ਹੇ, ਪਰ ਕਿਸੇ ਨੂੰ ਨਾਅਰੇਬਾਜ਼ੀ ਦੀ ਇਜਾਜ਼ਤ ਨਹੀਂ-ਕਾਲਕਾ, ਕਾਹਲੋਂ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ’ਚ ਪ੍ਰਦਰਸ਼ਨਕਾਰੀਆਂ ਵਲੋਂ ਦਾਖਲ ਹੋ ਕੇ ਨਾਅਰੇਬਾਜ਼ੀ ਕਰਨ ਤੇ ਪਲੇਅਕਾਰਡ (ਤਖ਼ਤੀਆਂ) ਦਿਖਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਹੈ ਕਿ ਗੁਰੂ ਘਰ ਦੀ ਪਵਿੱਤਰ ਪਰਿਕਰਮਾ ਨੂੰ ਸਿਆਸੀ ਅੰਦੋਲਨਾਂ ਦਾ ਮੰਚ ਬਣਾਉਣਾ ਤੇ ਉੱਥੋਂ ਦੀ ਮਰਿਆਦਾ ਨਾਲ ਖਿਲਵਾੜ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ 12-10-2026
ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ’ਚ ਪ੍ਰਦਰਸ਼ਨਕਾਰੀਆਂ ਵਲੋਂ ਦਾਖਲ ਹੋ ਕੇ ਨਾਅਰੇਬਾਜ਼ੀ ਕਰਨ ਤੇ ਪਲੇਅਕਾਰਡ (ਤਖ਼ਤੀਆਂ) ਦਿਖਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਹੈ ਕਿ ਗੁਰੂ ਘਰ ਦੀ ਪਵਿੱਤਰ ਪਰਿਕਰਮਾ ਨੂੰ ਸਿਆਸੀ ਅੰਦੋਲਨਾਂ ਦਾ ਮੰਚ ਬਣਾਉਣਾ ਤੇ ਉੱਥੋਂ ਦੀ ਮਰਿਆਦਾ ਨਾਲ ਖਿਲਵਾੜ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਹਰ ਧਰਮ ਤੇ ਵਰਗ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਉੱਥੇ ਹਰ ਕਿਸੇ ਨੂੰ ਰਹਿਣ-ਸਹਿਣ ਅਤੇ ਲੰਗਰ ਦੀ ਸੇਵਾ ਮਿਲਦੀ ਹੈ। ਪਰ ਕਿਸੇ ਵੀ ਸਿਆਸੀ ਪ੍ਰਦਰਸ਼ਨ, ਨਾਅਰੇਬਾਜ਼ੀ ਜਾਂ ਪਲੇਅਕਾਰਡ ਦਿਖਾਉਣ ਲਈ ਗੁਰੂ ਘਰ ਦੇ ਕੰਪਲੈਕਸ ਦੀ ਵਰਤੋਂ ਕਰਨ ਦੀ ਇਜਾਜ਼ਤ ਬਿਲਕੁਲ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ’ਤੇ ਇਸ ਮੁੱਦੇ ਨੂੰ ਲੈ ਕੇ ‘ਗੰਦੀ ਰਾਜਨੀਤੀ’ ਕਰਨ ਤੇ ਗੁਰਦੁਆਰਾ ਸਾਹਿਬ ਦੇ ਅਕਸ ਨੂੰ ਖ਼ਰਾਬ ਕਰਨ ਦਾ ਦੋਸ਼ ਲਗਾਇਆ। ਕਾਲਕਾ ਤੇ ਕਾਹਲੋਂ ਨੇ ਪ੍ਰਦਰਸ਼ਨਕਾਰੀਆਂ ਦੇ ਦਾਖਲ ਹੋਣ ਸਬੰਧੀ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਤੇ ਨਾਲ ਹੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪੁਲਿਸ ਵਿਚ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਪ੍ਰਦਰਸ਼ਨ ਦੌਰਾਨ ਕੇਜਰੀਵਾਲ ਟੀਮ ਨੇ ਆਪਣੀ ਸਿਆਸੀ ਕਾਰਕੁਨਾਂ ਨੂੰ ਭੇਜ ਕੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਨਾਅਰੇਬਾਜ਼ੀ ਕਰਵਾਈ ਤੇ ਗ਼ਲਤ ਬਿਰਤਾਂਤ ਸਿਰਜਣ ਦਾ ਯਤਨ ਕੀਤਾ। ਇਹੀ ਨਹੀਂ ਬਲਕਿ ਗੁਮਰਾਹਕੁਨ ਵੀਡੀਓ ਜਾਰੀ ਕਰ ਕੇ ਗੁਰੂ ਘਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ।
ਪਿਛਲੀ ਖ਼ਬਰ ਪ੍ਰਦਰਸ਼ਨਾਂ ਦੌਰਾਨ ਗੁਰਧਾਮਾਂ ਅੰਦਰ ਪੁਲਿਸ ਦੇ ਦਾਖਲੇ ’ ਤੇ ਲੱਗੇ ਰੋਕ - ਸਰਨਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੀਤੀ ਅਪੀਲ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।