12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਵਿੱਦਿਆ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਪੂਜਨੀਕ ਮਾਤਾ ਵਿੱਦਿਆ ਕੌਰ ਧਰਮ-ਪਤਨੀ ਸ: ਤੇਜਾ ਸਿੰਘ ਸੂਬੇਦਾਰ ਮੇਜਰ ਜੋ ਕਿ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਅੱਜ ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਬਿਲਾਸਪੁਰ ਦੀ ਦਾਣਾ ਮੰਡੀ ਵਿਖੇ ਹੋਇਆ ਜਿਸ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਜਿੱਥੇ ਵਿਧਾਇਕ ਬਿਲਾਸਪੁਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਮਾਤਾ ਵਿੱਦਿਆ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੀਰਤਨੀ ਜਥੇ ਵਲੋਂ ਗੁਰਬਾਣੀ ਦੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ।

ਅਜੀਤ ਡੈਸਕ 12-10-2026
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਪੂਜਨੀਕ ਮਾਤਾ ਵਿੱਦਿਆ ਕੌਰ ਧਰਮ-ਪਤਨੀ ਸ: ਤੇਜਾ ਸਿੰਘ ਸੂਬੇਦਾਰ ਮੇਜਰ ਜੋ ਕਿ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਅੱਜ ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਬਿਲਾਸਪੁਰ ਦੀ ਦਾਣਾ ਮੰਡੀ ਵਿਖੇ ਹੋਇਆ ਜਿਸ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਜਿੱਥੇ ਵਿਧਾਇਕ ਬਿਲਾਸਪੁਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉੱਥੇ ਮਾਤਾ ਵਿੱਦਿਆ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੀਰਤਨੀ ਜਥੇ ਵਲੋਂ ਗੁਰਬਾਣੀ ਦੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ। ਇਸ ਮੌਕੇ ਸਟੇਜ ਦਾ ਸੰਚਾਲਨ ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਨੇ ਕਰਦਿਆਂ ਮਾਤਾ ਵਿੱਦਿਆ ਕੌਰ ਦੇ ਜੀਵਨ ’ਤੇ ਚਾਨਣਾ ਪਾਇਆ। ਵੱਖ-ਵੱਖ ਬੁਲਾਰਿਆਂ ਨੇ ਮਾਤਾ ਵਿੱਦਿਆ ਕੌਰ ਨੂੰ ਸਾਦਗੀ, ਸਬਰ, ਤਿਆਗ, ਮਿਹਨਤ ਤੇ ਸਮਰਪਣ ਭਾਵਨਾ ਦੀ ਮਿਸਾਲ ਦੱਸਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ-ਪਤਨੀ ਡਾ. ਗੁਰਪ੍ਰੀਤ ਕੌਰ ਨੇ ਮਾਤਾ ਵਿੱਦਿਆ ਕੌਰ ਦੇ ਅਚਨਚੇਤ ਵਿਛੋੜੇ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਕਿਹਾ ਕਿ ਮਾਤਾ ਨੇ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦਿੱਤੇ ਜਿਸ ਸਦਕਾ ਅੱਜ ਮਨਜੀਤ ਸਿੰਘ ਬਿਲਾਸਪੁਰ ਹਲਕਾ ਨਿਹਾਲ ਸਿੰਘ ਵਾਲਾ ਤੋਂ ਦੋ ਵਾਰ ਵਿਧਾਇਕ ਬਣ ਕੇ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਂ ਦੀ ਘਾਲਣਾ ਤੇ ਉਸ ਵਲੋਂ ਦਿੱਤੇ ਸੰਸਕਾਰ ਬੱਚਿਆਂ ਲਈ ਜੀਵਨ ਦੀ ਸਭ ਤੋਂ ਵੱਡੀ ਪੂੰਜੀ ਹੁੰਦੇ ਹਨ । ਮਨੀਸ਼ ਸਿਸੋਦੀਆ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਤੇ ਇੰਚਾਰਜ ਪੰਜਾਬ ਮਾਮਲੇ, ਕੈਬਨਿਟ ਮੰਤਰੀ ਤੇ ਪੰਜਾਬ ਪ੍ਰਧਾਨ ‘ਆਪ’ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਾਤਾ ਵਿੱਦਿਆ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਾਤਾ ਵਿੱਦਿਆ ਕੌਰ ਦੇ ਸਦੀਵੀਂ ਵਿਛੋੜੇ ਦਾ ਅਹਿਸਾਸ ਸਿਰਫ਼ ਵਿਧਾਇਕ ਬਿਲਾਸਪੁਰ ਨੂੰ ਹੀ ਨਹੀਂ ਸਗੋਂ ਸਮੁੱਚੇ ਇਲਾਕੇ ਨੂੰ ਹੋਇਆ ਹੈ। ਉਨ੍ਹਾਂ ਆਖਿਆ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਮਾਤਾ ਦੀਆਂ ਸਿੱਖਿਆਵਾਂ ’ਤੇ ਪਹਿਰਾ ਦਿੰਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੀ ਸੰਗਤ ਦੀ ਸੇਵਾ ਲਈ ਹਮੇਸ਼ਾਂ ਤਿਆਰ ਬਰ ਤਿਆਰ ਰਹਿੰਦੇ ਹਨ । ਸਮਾਗਮ ਦੇ ਅਖੀਰ ਵਿਚ ਬਾਬਾ ਸ਼ਵਸਾਚਨ ਸਿੰਘ ਗਿਆਰ੍ਹਵੀਂ ਵਾਲੇ ਦੌਧਰ ਨੇ ਪਰਿਵਾਰ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੈਂਬਰ ਪਾਰਲੀਮੈਂਟ ਸੰਗਰੂਰ ਮੀਤ ਹੇਅਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਵਿਧਾਇਕ ਬੁੱਧ ਰਾਮ, ਵਿਧਾਇਕ ਮਾਸਟਰ ਜਗਸੀਰ ਸਿੰਘ, ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਲਾਭ ਸਿੰਘ ਉੱਗੋਕੇ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਨਰੇਸ਼ ਕਟਾਰੀਆ, ਵਿਧਾਇਕ ਫੌਜਾ ਸਿੰਘ ਸਰਾਰੀ, ਵਿਧਾਇਕ ਸਰਵਨ ਸਿੰਘ ਧੁਨ, ਵਿਧਾਇਕ ਅਸ਼ੋਕ ਪਰਾਸਰ ਪੱਪੀ, ਵਿਧਾਇਕ ਇੰਦਰਵੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ , ਰਣਵਿੰਦਰ ਸਿੰਘ ਰਾਣੂੰ ਗਿੱਲ ਉੱਘੇ ਸਮਾਜ ਸੇਵੀ, ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ, ਡਾ. ਨਿਰਮਲ ਸਿੰਘ ਜੌੜਾ ਲੁਧਿਆਣਾ, ਸੂਬੇਦਾਰ ਤੇਜਾ ਸਿੰਘ ਬਿਲਾਸਪੁਰ ਆਦਿ ਵੱਡੀ ਗਿਣਤੀ ’ਚ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਚੌਥੀ ਵਾਰ ਵਿਸ਼ਵ ਦੇ ਚੋਟੀ ਦੇ ਵਿਗਿਆਨੀਆਂ ’ਚ ਡਾ. ਰਾਜੇਸ਼ ਸਿੰਘ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ-ਬਰਿੰਦਰ ਕੁਮਾਰ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।