13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਾਕਿਸਤਾਨੀ ’ਚ ਬੈਠੇ ਆਈ.ਐੱਸ.ਆਈ. ਹੈਂਡਲਰਾਂ ਦੇ ਇਸ਼ਾਰੇ ’ਤੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹਮਲਾ ਕਰਨ ਵਾਲਾ ਗਰੋਹ ਬੇਨਕਾਬ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਨੇੜਲੇ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ 4 ਅਕਤੂਬਰ ਨੂੰ ਜੀ. ਆਰ.

ਆਈ.ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਨਾਲ ਖੜੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ, ਐੱਸ.ਪੀ. ਰਮਨਦੀਪ ਸਿੰਘ, ਡੀ.ਐੱਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਤੇ ਹੋਰ ਪੁਲਿਸ ਅਧਿਕਾਰੀ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ 13-10-2026
ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਨੇੜਲੇ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ 4 ਅਕਤੂਬਰ ਨੂੰ ਜੀ.ਆਰ.ਪੀ. ਵਿਚ ਤਾਇਨਾਤ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਅਨੁਸਾਰ, ਇਸ ਵਾਰਦਾਤ ਪਿੱਛੇ ਪਾਕਿਸਤਾਨ ਵਿਚ ਬੈਠੇ ਕਥਿਤ ਆਈ.ਐੱਸ.ਆਈ. ਹੈਂਡਲਰਾਂ ਦੇ ਇਸ਼ਾਰੇ ’ਤੇ ਕੰਮ ਕਰਨ ਵਾਲਾ ਗਰੋਹ ਸੀ। ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਚੌਥੇ ਮੁਲਜ਼ਮ ਦੀ ਭਾਲ ਜਾਰੀ ਹੈ। ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਬਣਾਈਆਂ ਵਿਸ਼ੇਸ਼ ਟੀਮਾਂ ਨੇ ਜਾਂਚ ਦੌਰਾਨ ਇਸ ਗਰੋਹ ਦਾ ਪਰਦਾਫਾਸ਼ ਕੀਤਾ । ਪੁਲਿਸ ਮੁਤਾਬਕ, ਮਾਰਚ 2026 ਵਿਚ ਭਿੰਡੀ ਸੈਦਾਂ ਥਾਣੇ ਵਿਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਬਲਜੀਤ ਸਿੰਘ ਪੁੱਤਰ ਮੇਵਾ ਸਿੰਘ, ਵਾਸੀ ਚੱਕ ਡੋਗਰਾਂ, ਨੇ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਬੰਦ ਰਹਿੰਦਿਆਂ ਮੋਬਾਈਲ ਫ਼ੋਨ ਰਾਹੀਂ ਪਾਕਿਸਤਾਨੀ ਹੈਂਡਲਰਾਂ ਨਾਲ ਸੰਪਰਕ ਬਣਾਇਆ ਸੀ । ਕਥਿਤ ਤੌਰ ’ਤੇ ਪੰਜਾਬ ਵਿਚ ਦਹਿਸ਼ਤ ਫੈਲਾਉਣ ਤੇ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਲਈ ਨੌਜਵਾਨਾਂ ਨੂੰ ਨਾਲ ਜੋੜਿਆ ਗਿਆ ਅਤੇ ਇਸ ਕੰਮ ਲਈ 10 ਲੱਖ ਰੁਪਏ ਦੇਣ ਦਾ ਲਾਲਚ ਦਿੱਤਾ ਗਿਆ । ਪੁਲਿਸ ਅਨੁਸਾਰ, ਵਾਰਦਾਤ ਸਮੇਂ ਸਿਮਰਜੀਤ ਸਿੰਘ ਉਰਫ਼ ਸਿਮਰ ਮੋਟਰਸਾਈਕਲ ਚਲਾ ਰਿਹਾ ਸੀ, ਬਲਜੀਤ ਸਿੰਘ ਵਿਚਕਾਰ ਬੈਠਾ ਸੀ ਤੇ ਸਾਹਿਬ ਸਿੰਘ ਉਰਫ਼ ਗੋਰੀ ਪਿੱਛੇ ਬੈਠਾ ਸੀ । ਗੋਲੀ ਚਲਾਉਣ ਦਾ ਦੋਸ਼ ਸਾਹਿਬ ਸਿੰਘ ਉਰਫ਼ ਗੋਰੀ ’ਤੇ ਹੈ । ਬਲਜੀਤ ਸਿੰਘ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਗਿਆ । ਅੱਜ ਸਾਹਿਬ ਸਿੰਘ ਨੂੰ ਵਾਰਦਾਤ ਵਾਲੀ ਥਾਂ ’ਤੇ ਲਿਜਾਂਦੇ ਸਮੇਂ ਉਸ ਨੇ ਕਥਿਤ ਤੌਰ ’ਤੇ ਫ਼ਰਾਰ ਹੋਣ ਤੇ ਸਬ-ਇੰਸਪੈਕਟਰ ਮਨਦੀਪ ਸਿੰਘ ਦਾ ਸਰਵਿਸ ਰਿਵਾਲਵਰ ਖੋਹਣ ਦੀ ਕੋਸ਼ਿਸ਼ ਕੀਤੀ। ਖਿੱਚ-ਧੂਹ ਦੌਰਾਨ ਚੱਲੀਆਂ ਦੋ ਗੋਲੀਆਂ ਵਿਚੋਂ ਇੱਕ ਪੁਲਿਸ ਗੱਡੀ ਦੀ ਛੱਤ ’ਤੇ ਲੱਗੀ ਤੇ ਦੂਜੀ ਸਾਹਿਬ ਸਿੰਘ ਦੀ ਲੱਤ ਵਿਚ ਲੱਗੀ। ਜ਼ਖ਼ਮੀ ਮੁਲਜ਼ਮ ਨੂੰ ਅਜਨਾਲਾ ਤੋਂ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਹੈ। ਪੁਲਿਸ ਵਲੋਂ ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਤੇ ਸਰਹੱਦ ਪਾਰਲੇ ਕਥਿਤ ਸੰਪਰਕਾਂ ਦੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ ਹੋਣ ਕਾਰਨ ਸਾਰੀ ਰਾਤ ਖੱਜਲ-ਖੁਆਰ ਹੁੰਦੇ ਰਹੇ ਯਾਤਰੂ ਅਗਲੀ ਖ਼ਬਰ ‘ ਆਪ ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂਅ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।