13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹਥਿਆਰਬੰਦ ਮੋਟਰਸਾਈਕਲ ਸਵਾਰ ਨੌਜਵਾਨ ਇਮੀਗ੍ਰੇਸ਼ਨ ਦੇ ਦਫ਼ਤਰ ’ਤੇ ਗੋਲੀਆਂ ਚਲਾ ਕੇ ਹੋਏ ਫ਼ਰਾਰ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਇਲਾਕੇ ਵਿਚ ਬੀਤੀ ਰਾਤ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਇਮੀਗ੍ਰੇਸ਼ਨ ਦਫ਼ਤਰ ’ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ 12 ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਨੇੜੇ ਸਥਿਤ ਰਾਈਟ ਵੇ ਇਮੀਗ੍ਰੇਸ਼ਨ ਦੇ ਦਫ਼ਤਰ ਦੇ ਬਾਹਰ ਆਏ ਅਤੇ ਉਨ੍ਹਾਂ ਨੇ ਉੱਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਅਜੀਤ ਡੈਸਕ 13-10-2026
ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਇਲਾਕੇ ਵਿਚ ਬੀਤੀ ਰਾਤ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਇਮੀਗ੍ਰੇਸ਼ਨ ਦਫ਼ਤਰ ’ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ 12 ਵਜੇ ਦੇ ਕਰੀਬ ਉਸ ਵਕਤ ਵਾਪਰੀ, ਜਦੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਨੇੜੇ ਸਥਿਤ ਰਾਈਟ ਵੇ ਇਮੀਗ੍ਰੇਸ਼ਨ ਦੇ ਦਫ਼ਤਰ ਦੇ ਬਾਹਰ ਆਏ ਅਤੇ ਉਨ੍ਹਾਂ ਨੇ ਉੱਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਨ੍ਹਾਂ ਹਮਲਾਵਰਾਂ ਵਲੋਂ ਕਈ ਗੋਲੀਆਂ ਚਲਾਈਆਂ ਗਈਆਂ। ਸੂਚਨਾ ਮਿਲਦੇ ਪੁਲਿਸ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਨਿੱਜੀ ਰੰਜਿਸ਼ ਸਮੇਤ ਹੋਰ ਕਈ ਪਹਿਲੂਆਂ ਦੇ ਇਸ ਮਾਮਲੇ ਵਿਚ ਜਾਂਚ ਕਰ ਰਹੀ ਹੈ ਅਤੇ ਇਸ ਨੂੰ ਜਲਦ ਹੱਲ ਕਰ ਲਿਆ ਜਾਵੇਗਾ। ਪੁਲਿਸ ਵਲੋਂ ਇਸ ਮਾਮਲੇ ਵਿਚ ਮਾਲਕ ਭਾਨਵ ਅਹੂਜਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਕਦੋਂ ਤੱਕ ਕਿਸਾਨ ਤੇ ਆੜ੍ਹਤੀ ਮੰਡੀਆਂ ਵਿਚ ਫਸਲਾਂ ਦੀ ਬਰਬਾਦੀ ਸਹਿੰਦੇ ਰਹਿਣਗੇ-ਚੀਮਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਦੀ ਤੱਥ ਪੜਤਾਲ ਲਈ ਕਮੇਟੀ ਜਾਏਗੀ- ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।