14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਈ.ਐੱਮ.ਐੱਫ. ਨੇ ਭਾਰਤ ਦੀ ਜੀ.ਡੀ.ਪੀ. ਵਿਕਾਸ ਦਰ ਦਾ ਅਨੁਮਾਨ ਵਧਾ ਕੇ 7 ਫ਼ੀਸਦੀ ਕੀਤਾ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਕੌਮਾਂਤਰੀ ਮੁਦਰਾ ਫੰਡ (ਆਈ. ਐੱਮ.

ਬੈਂਕਾਕ ਵਿਖੇ ਆਈ.ਐਮ.ਐਫ. ਤੇ ਵਿਸ਼ਵ ਬੈਂਕ ਵਿਚਾਲੇ ਮੀਟਿੰਗ ਦੌਰਾਨ ਵਿਸ਼ਵ ਬੈਂਕ ਦੇ ਮੁਖੀ ਅਜੇ ਬੰਗਾ। 14-10-2026
ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਕੌਮਾਂਤਰੀ ਮੁਦਰਾ ਫੰਡ (ਆਈ.ਐੱਮ.ਐੱਫ.) ਨੇ ਵਿੱਤੀ ਸਾਲ 2026-27 ਲਈ ਭਾਰਤ ਦੀ ਕੁੱਲ ਘਰੇਲੂ ਪੈਦਾਵਾਰ (ਜੀ.ਡੀ.ਪੀ.) ਦੀ ਵਿਕਾਸ ਦਰ ਦਾ ਅਨੁਮਾਨ ਵਧਾ ਕੇ 7 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਜੁਲਾਈ ਵਿਚ ਜਾਰੀ ਅਨੁਮਾਨ ’ਚ ਵਿਕਾਸ ਦਰ 6.4 ਫ਼ੀਸਦੀ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ। ਆਈ.ਐੱਮ.ਐੱਫ. ਨੇ ਇਹ ਸੋਧ ਭਾਰਤੀ ਅਰਥਚਾਰੇ ਦੀ ਉਮੀਦ ਨਾਲੋਂ ਬਿਹਤਰ ਕਾਰਗੁਜ਼ਾਰੀ, ਘਰੇਲੂ ਮੰਗ ’ਚ ਮਜ਼ਬੂਤੀ ਤੇ ਸੇਵਾ ਖੇਤਰ ਦੇ ਚੰਗੇ ਪ੍ਰਦਰਸ਼ਨ ਦੇ ਮੱਦੇਨਜ਼ਰ ਕੀਤੀ ਹੈ। ਆਈ.ਐੱਮ.ਐੱਫ. ਦੀ ਤਾਜ਼ਾ ਵਿਸ਼ਵ ਆਰਥਿਕ ਦ੍ਰਿਸ਼ਟੀਕੋਣ ਰਿਪੋਰਟ ਅਨੁਸਾਰ ਭਾਰਤ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ’ਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਦੇਸ਼ਾਂ ’ਚ ਸ਼ਾਮਿਲ ਰਹੇਗਾ। ਫੰਡ ਨੇ ਵਿੱਤੀ ਸਾਲ 2027-28 ਲਈ ਵੀ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 6.7 ਫ਼ੀਸਦੀ ਤੋਂ ਵਧਾ ਕੇ 7 ਫ਼ੀਸਦੀ ਕਰ ਦਿੱਤਾ ਹੈ। ਰਿਪੋਰਟ ਮੁਤਾਬਕ ਭਾਰਤ ਦੀ ਵੱਡੀ ਘਰੇਲੂ ਮੰਡੀ, ਅਨੁਕੂਲ ਜਨਸੰਖਿਆ ਢਾਂਚਾ ਤੇ ਲਗਾਤਾਰ ਕੀਤੇ ਜਾ ਰਹੇ ਢਾਂਚਾਗਤ ਸੁਧਾਰ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਰਹੇ ਹਨ। ਹਾਲਾਂਕਿ, ਪੱਛਮੀ ਏਸ਼ੀਆ ’ਚ ਟਕਰਾਅ ਤੇ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਕਾਰਨ ਵਿਸ਼ਵ ਅਰਥਚਾਰੇ ਸਾਹਮਣੇ ਚੁਣੌਤੀਆਂ ਬਰਕਰਾਰ ਹਨ। ਆਈ.ਐੱਮ.ਐੱਫ. ਨੇ ਸਾਲ 2026 ਦੌਰਾਨ ਵਿਸ਼ਵ ਆਰਥਿਕ ਵਿਕਾਸ ਦਰ 3.1 ਫ਼ੀਸਦੀ ਰਹਿਣ ਦਾ ਅਨੁਮਾਨ ਲਾਇਆ ਹੈ ਜਦਕਿ 2027 ’ਚ ਇਸ ਦੇ 3.4 ਫ਼ੀਸਦੀ ਰਹਿਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਵਿਸ਼ਵ ਪੱਧਰ ’ਤੇ ਸੁਸਤ ਵਿਕਾਸ ਦੇ ਬਾਵਜੂਦ ਭਾਰਤ ਦੀ ਆਰਥਿਕ ਕਾਰਗੁਜ਼ਾਰੀ ਮਜ਼ਬੂਤ ਰਹਿਣ ਦੀ ਉਮੀਦ ਹੈ।
ਪਿਛਲੀ ਖ਼ਬਰ ਜੇਕਰ ਪ੍ਰਦਰਸ਼ਨਕਾਰੀਆਂ ਨੂੰ ਜੰਤਰ-ਮੰਤਰ ਜਾਣ ਤੋਂ ਰੋਕਿਆ ਤਾਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਹੋਣਗੇ-ਦੀਪਕੇ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਦੂਰ ਕੀਤੇ ਜਾ ਰਹੇ-ਹਰਪਾਲ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।