14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਭਾਜਪਾ ਨੇ ਮੰਗਿਆ ਮੁੱਖ ਮੰਤਰੀ ਦਾ ਅਸਤੀਫ਼ਾ ਸੂਬੇ ਭਰ ’ਚ ਅੱਜ ਰੋਸ ਮੁਜ਼ਾਹਰੇ, ਨਸ਼ਾ ਮਾਫ਼ੀਆ ਨਾਲ ਕਥਿਤ ਮਿਲੀਭੁਗਤ ਦੀ ਜਾਂਚ ਦੀ ਮੰਗ

ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ’ਚ ਪੰਜਾਬ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਬੁੱਧਵਾਰ ਨੂੰ ਸੂਬੇ ਭਰ ਵਿਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਅਜੀਤ ਡੈਸਕ 14-10-2026
ਚੰਡੀਗੜ੍ਹ, 13 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ’ਚ ਪੰਜਾਬ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਬੁੱਧਵਾਰ ਨੂੰ ਸੂਬੇ ਭਰ ਵਿਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਰਵਿੰਦਰ ਸਿੰਘ ਵਲੋਂ ਨਸ਼ਾ ਤਸਕਰੀ ਸਬੰਧੀ ਲਾਏ ਗਏ ਦੋਸ਼ਾਂ ਦੀ ਵੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ । ਸਰਕਾਰ ਨੂੰ ਇਸ ਮਾਮਲੇ ਵਿਚ ਆਪਣੀ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਇਸ ਮੌਕੇ ਭਾਜਪਾ ਦੇ ਸੂਬਾ ਮੀਡੀਆ ਸੈੱਲ ਦੇ ਕਨਵੀਨਰ ਵਿਨੀਤ ਜੋਸ਼ੀ ਅਤੇ ਸੂਬਾ ਮੀਡੀਆ ਦੇ ਸਹਿ ਮੁਖੀ ਪ੍ਰਿਤਪਾਲ ਸਿੰਘ ਬਲੀਏਵਾਲ ਵੀ ਹਾਜ਼ਰ ਸਨ। ਅਨਿਲ ਸਰੀਨ ਨੇ ਦਾਅਵਾ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਨੇ ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ ਵਿਰੁੱਧ ਨਸ਼ਿਆਂ ਦੀ ਵਿਕਰੀ ਨਾਲ ਸਬੰਧਿਤ ਕਥਿਤ ਦੋਸ਼ ਲਗਾਏ ਸਨ। ਝੋਟਾ ਨਸ਼ਾ ਫੜਨ ਲਈ ਜਾਣ ਸਬੰਧੀ ਇਕ ਡੀ.ਐੱਸ.ਪੀ. ਨੂੰ ਵੀ ਸੂਚਿਤ ਕਰਕੇ ਗਿਆ ਸੀ, ਪਰ ਜਦੋਂ ਮੌਕੇ ਤੋਂ ਫੋਨ ਕੀਤੇ ਗਏ ਤਾਂ ਅਧਿਕਾਰੀ ਨੇ ਫੋਨ ਨਹੀਂ ਚੁੱਕਿਆ। ਉਨ੍ਹਾਂ ਇਸ ਘਟਨਾਕ੍ਰਮ ਦੇ ਹਵਾਲੇ ਨਾਲ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਗੱਠਜੋੜ ਦੇ ਦੋਸ਼ਾਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਭਾਜਪਾ ਆਗੂਆਂ ਨੇ ਮੋਹਨਜੀਤ ਸਿੰਘ ਸ਼ੇਰੋਂ ਤੇ ਗੁਲਜ਼ਾਰ ਸਿੰਘ ਨਾਲ ਸਬੰਧਿਤ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਪਿਛਲੀ ਖ਼ਬਰ ਹਾਲੀਵੁੱਡ ਅਦਾਕਾਰਾ ਸੇਲਮਾ ਬਲੇਅਰ ਗ੍ਰਿਫ਼ਤਾਰ ਪੁਲਿਸ ਅਧਿਕਾਰੀ ਤੇ ਨਰਸ ਨਾਲ ਕੁੱਟਮਾਰ ਦੇ ਦੋਸ਼ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਦੂਰ ਕੀਤੇ ਜਾ ਰਹੇ-ਹਰਪਾਲ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।