15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਲੋਕਾਂ ਨੂੰ ਮਾਨਸਾ ਜਾਣ ਤੋਂ ਰੋਕਣ ਲਈ ਪੁਲਿਸ ਨੇ ਸਟੈਂਡਰਡ ਚੌਕ ਵਿਖੇ ਕੀਤੀ ਨਾਕਾਬੰਦੀ

ਬਰਨਾਲਾ/ਹੰਡਿਆਇਆ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਗੁਰਜੀਤ ਸਿੰਘ ਖੁੱਡੀ)-ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਬਰਨਾਲਾ ਦੇ ਹੰਡਿਆਇਆ ਸਟੈਂਡਰਡ ਚੌਂਕ ਤੋਂ ਮਾਨਸਾ ਜਾਣ ਵਾਲੀ ਸੜਕ ’ਤੇ ਜ਼ਿਲ੍ਹਾ ਪੁਲਿਸ ਵਲੋਂ ਸਖ਼ਤ ਨਾਕਾਬੰਦੀ ਕੀਤੀ ਗਈ ਤੇ ਸੜਕ ਨੂੰ ਪੂਰੀ ਤਰ੍ਹਾਂ ਸੀਲ ਕਰ ਕੇ ਰੱਖਿਆ ਗਿਆ । ਇਸ ਦੌਰਾਨ ਮਾਨਸਾ ਜਾ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਸ ਨਾਕੇ ਉੱਪਰ ਪੁਲਿਸ ਵਲੋਂ ਘੇਰਿਆ ਗਿਆ ।

ਅਜੀਤ ਡੈਸਕ 15-10-2026
ਬਰਨਾਲਾ/ਹੰਡਿਆਇਆ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਗੁਰਜੀਤ ਸਿੰਘ ਖੁੱਡੀ)-ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਬਰਨਾਲਾ ਦੇ ਹੰਡਿਆਇਆ ਸਟੈਂਡਰਡ ਚੌਂਕ ਤੋਂ ਮਾਨਸਾ ਜਾਣ ਵਾਲੀ ਸੜਕ ’ਤੇ ਜ਼ਿਲ੍ਹਾ ਪੁਲਿਸ ਵਲੋਂ ਸਖ਼ਤ ਨਾਕਾਬੰਦੀ ਕੀਤੀ ਗਈ ਤੇ ਸੜਕ ਨੂੰ ਪੂਰੀ ਤਰ੍ਹਾਂ ਸੀਲ ਕਰ ਕੇ ਰੱਖਿਆ ਗਿਆ । ਇਸ ਦੌਰਾਨ ਮਾਨਸਾ ਜਾ ਰਹੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਸ ਨਾਕੇ ਉੱਪਰ ਪੁਲਿਸ ਵਲੋਂ ਘੇਰਿਆ ਗਿਆ । ਉਨ੍ਹਾਂ ਦੇ ਨਾਲ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਮਹੇਸ਼ ਕੁਮਾਰ ਲੋਟਾ, ਜਸਮੇਲ ਸਿੰਘ ਡੈਅਰੀਵਾਲਾ ਤੇ ਹੋਰ ਜ਼ਿਲ੍ਹੇ ਦੇ ਕਾਂਗਰਸੀ ਵੀ ਆਗੂ ਸ਼ਾਮਿਲ ਸਨ, ਜਿਨ੍ਹਾਂ ਦੀ ਪੁਲਿਸ ਨਾਲ ਬਹਿਸਬਾਜ਼ੀ ਹੋਈ ਤੇ ਫਿਰ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਗਿਆ । ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ, ਤੇਜਾ ਸਿੰਘ ਕਮਾਲਪੁਰ, ਹਲਕਾ ਮਹਿਲ ਕਲਾਂ ਦੇ ਇੰਚਾਰਜ ਮਹਿੰਦਰ ਸਿੰਘ ਚੁਹਾਣਕੇ ਤੇ ਸਾਥੀਆਂ ਨੂੰ ਵੀ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਇਸ ਨਾਕੇ ਤੋਂ ਹੋਰ ਰਸਤੇ ਰਾਹੀਂ ਜਾਣ ਲਈ ਕਿਹਾ ਗਿਆ । ਇਨ੍ਹਾਂ ਆਗੂਆਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਨਾਕੇ ਦੀ ਅਗਵਾਈ ਐਸ.ਪੀ. (ਡੀ.) ਸ੍ਰੀ ਸੰਜੀਵ ਸਿੰਗਲਾ ਕਰ ਰਹੇ ਸਨ ਤੇ ਉਨ੍ਹਾਂ ਦੇ ਨਾਲ ਮੌਕੇ ਡੀ.ਐਸ.ਪੀ. (ਐਚ.) ਕੁਲਵਿੰਦਰ ਸਿੰਘ, ਡੀ.ਐਸ.ਪੀ. (ਡੀ.) ਰਜਿੰਦਰ ਸਿੰਘ, ਥਾਣਾ ਸਦਰ ਦੇ ਇੰਚਾਰਜ ਜਗਜੀਤ ਸਿੰਘ, ਥਾਣਾ ਸਿਟੀ-1 ਬਰਨਾਲਾ ਦੇ ਇੰਚਾਰਜ ਲਖਵੀਰ ਸਿੰਘ, ਥਾਣਾ ਸਿਟੀ-2 ਬਰਨਾਲਾ ਦੇ ਇੰਚਾਰਜ ਚਰਨਜੀਤ ਸਿੰਘ, ਚੌਕੀ ਇੰਚਾਰਜ ਹੰਡਿਆਇਆ ਤਰਸੇਮ ਸਿੰਘ, ਇੰਸਪੈਕਟਰ ਸ਼ੇਰਵਿੰਦਰ ਸਿੰਘ, ਇੰਸਪੈਕਟਰ ਕਮਲਜੀਤ ਕੌਰ ਸਮੇਤ ਵੱਡੀ ਗਿਣਤੀ ’ਚ ਪੁਲਿਸ ਪਾਰਟੀ ਅਤੇ ਮਹਿਲਾ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਖ਼ੈਬਰ ਪਖਤੂਨਖਵਾ ’ਚ ਪੈਦਾ ਹੋਏ ਸੰਵਿਧਾਨਕ ਸੰਕਟ ਨਾਲ ਪਾਕਿ ਦੀ ਰਾਜਨੀਤੀ ਭਖੀ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਸੁਧਾਈ ਨੂੰ ਸਿਆਸੀ ਰੰਗ ਦੇ ਰਹੀਆਂ ਹਨ ਵਿਰੋਧੀ ਧਿਰਾਂ-ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।