15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ (ਝੋਟਾ) ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਅੱਜ ਦੇ ‘ਪੰਜਾਬ ਬੰਦ’ ਦਾ ਸਮਰਥਨ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨ ਮਾਨਸਾ ਵਿਖੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਿਚ ਕੱਲ੍ਹ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਹੈ । ਪ੍ਰਧਾਨ ਧਾਮੀ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡਟ ਕੇ ਖੜ੍ਹੀ ਹੈ ਤੇ ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ ।

ਅਜੀਤ ਡੈਸਕ 15-10-2026
ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨ ਮਾਨਸਾ ਵਿਖੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਿਚ ਕੱਲ੍ਹ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਹੈ । ਪ੍ਰਧਾਨ ਧਾਮੀ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡਟ ਕੇ ਖੜ੍ਹੀ ਹੈ ਤੇ ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ । ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ । ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਸੁਪ੍ਰਡੈਂਟ ਨਿਸ਼ਾਨ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਹੁਣ ਕੱਲ੍ਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਵਿਧਾਇਕ ਅਗਲੀ ਖ਼ਬਰ ਰਾਜਾ ਵੜਿੰਗ ਨੇ ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।