ਅਸਾਲਟ ਰਾਈਫਲ, 2 ਹੈਂਡ ਗ੍ਰਨੇਡ, 13 ਵਿਦੇਸ਼ੀ ਪਿਸਤੌਲ ਤੇ 25 ਜ਼ਿੰਦਾ ਕਾਰਤੂਸਾਂ ਸਣੇ ਪਿਓ-ਪੁੱਤ ਸਮੇਤ 5 ਗ੍ਰਿਫ਼ਤਾਰ
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਿੰਗ ਵਲੋਂ ਸਰਹੱਦ ਪਾਰੋਂ ਹਥਿਆਰਾਂ ਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਮਡਿਊਲ ਦਾ ਪਰਦਾਫਾਸ਼ ਕਰਦਿਆਂ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਇੱਕ 30 ਬੋਰ ਦੀ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ, 13 ਵਿਦੇਸ਼ੀ ਪਿਸਤੌਲ ਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ।
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਿੰਗ ਵਲੋਂ ਸਰਹੱਦ ਪਾਰੋਂ ਹਥਿਆਰਾਂ ਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਮਡਿਊਲ ਦਾ ਪਰਦਾਫਾਸ਼ ਕਰਦਿਆਂ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਇੱਕ 30 ਬੋਰ ਦੀ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ, 13 ਵਿਦੇਸ਼ੀ ਪਿਸਤੌਲ ਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ । ਇਹ ਜਾਣਕਾਰੀ ਸਾਂਝੀ ਕਰਦਿਆਂ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਵਾਸੀ ਪਿੰਡ ਬੱਲੜਵਾਲ, ਵੀਨੂੰ ਵਾਸੀ ਪਿੰਡ ਸਾਗਰਪੁਰ, ਬਟਾਲਾ, ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਬਟਾਲਾ ਤੇ ਗੌਰਵ ਮਸੀਹ ਵਾਸੀ ਪਿੰਡ ਗੌਂਸਪੁਰਾ, ਬਟਾਲਾ ਵਜੋਂ ਹੋਈ ਹੈ । ਪੁਲਿਸ ਅਨੁਸਾਰ ਬਰਾਮਦ ਕੀਤੇ ਗਏ ਹਥਿਆਰਾਂ ਵਿਚ ਚਾਰ 9 ਐੱਮ.ਐੱਮ. ਗਲੌਕ ਪਿਸਤੌਲ ਅਤੇ 9 30 ਬੋਰ ਦੇ ਪਿਸਤੌਲ ਤੇ ਦੋ ਮੋਟਰਸਾਈਕਲ ਵੀ ਕਬਜ਼ੇ ਵਿਚ ਲਏ ਹਨ । ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਿਦੇਸ਼ ਵਿਚ ਬੈਠੇ ਇੱਕ ਤਸਕਰ ਦੇ ਲਗਾਤਾਰ ਸੰਪਰਕ ਵਿਚ ਸਨ । ਖ਼ੁਫ਼ੀਆ ਸੂਚਨਾ ਅਨੁਸਾਰ ਗੁਰਪ੍ਰੀਤ ਸਿੰਘ ਤੇ ਜਸਕਰਨ ਸਿੰਘ ਨੇ ਆਪਣੇ ਸਾਥੀਆਂ ਵੀਨੂੰ, ਅੰਮ੍ਰਿਤਪਾਲ ਸਿੰਘ ਅਤੇ ਗੌਰਵ ਮਸੀਹ ਨੂੰ ਅਜਨਾਲਾ ਦੇ ਪਿੰਡ ਤੇੜੀ ਨੇੜੇ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਸੌਂਪਣ ਲਈ ਮਿਲਣਾ ਸੀ, ਜਿਸ ਸੰਬੰਧੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਪੰਜਾਂ ਮੁਲਜ਼ਮਾਂ ਨੂੰ ਹਥਿਆਰਾਂ ਤੇ ਵਿਸਫੋਟਕਾਂ ਸਮੇਤ ਕਾਬੂ ਕਰ ਲਿਆ। ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਦੇਸ਼ ਵਿਚ ਬੈਠਾ ਤਸਕਰ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰਦਾ ਸੀ । ਇਸ ਮਾਮਲੇ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.), ਅੰਮ੍ਰਿਤਸਰ ਵਿਖੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।