ਇਕੋਤਰੀ ਸਮਾਗਮ ਦੀ ਪੰਜਵੀਂ ਲੜੀ ਦੇ ਭੋਗ ਮੌਕੇ ਸੰਤਾਂ-ਮਹਾਂਪੁਰਸ਼ਾਂ ਤੇ ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਸਮੇਤ ਅਨੇਕਾਂ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
ਟਾਂਡਾ ਉੜਮੁੜ, 16 ਅਕਤੂਬਰ (ਦੀਪਕ ਬਹਿਲ)-ਦੇਸ਼-ਵਿਦੇਸ਼ ਅੰਦਰ ਅੰਮ੍ਰਿਤ ਰੂਪੀ ਕੁੰਭ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਸਾਲਾਨਾ ਇਕੋਤਰੀ ਸਮਾਗਮ ਮੌਕੇ ਜਿਥੇ ਸੰਗਤਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ ਸੰਤਾਂ-ਮਹਾਂਪੁਰਸ਼ਾਂ ਤੋਂ ਇਲਾਵਾ ਪੰਥਕ ਤੇ ਰਾਜਸੀ ਆਗੂਆਂ ਵਲੋਂ ਆਪੋ-ਆਪਣੀ ਹਾਜ਼ਰੀ ਭਰੀ ਜਾ ਰਹੀ ਹੈ। ਇਸੇ ਲੜੀ ਤਹਿਤ ਸੰਤ ਗੁਰਦਿਆਲ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਕਰਵਾਏ ਜਾ ਰਹੇ ਇਕੋਤਰੀ ਸਮਾਗਮ ਮੌਕੇ ਹਰ ਰੋਜ਼ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।
ਟਾਂਡਾ ਉੜਮੁੜ, 16 ਅਕਤੂਬਰ (ਦੀਪਕ ਬਹਿਲ)-ਦੇਸ਼-ਵਿਦੇਸ਼ ਅੰਦਰ ਅੰਮ੍ਰਿਤ ਰੂਪੀ ਕੁੰਭ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਸਾਲਾਨਾ ਇਕੋਤਰੀ ਸਮਾਗਮ ਮੌਕੇ ਜਿਥੇ ਸੰਗਤਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ ਸੰਤਾਂ-ਮਹਾਂਪੁਰਸ਼ਾਂ ਤੋਂ ਇਲਾਵਾ ਪੰਥਕ ਤੇ ਰਾਜਸੀ ਆਗੂਆਂ ਵਲੋਂ ਆਪੋ-ਆਪਣੀ ਹਾਜ਼ਰੀ ਭਰੀ ਜਾ ਰਹੀ ਹੈ। ਇਸੇ ਲੜੀ ਤਹਿਤ ਸੰਤ ਗੁਰਦਿਆਲ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਕਰਵਾਏ ਜਾ ਰਹੇ ਇਕੋਤਰੀ ਸਮਾਗਮ ਮੌਕੇ ਹਰ ਰੋਜ਼ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਹੇਠ ਕਰਵਾਏ ਜਾ ਰਹੇ ਇਸ ਗੁਰਮਤਿ ਸਮਾਗਮ ਮੌਕੇ ਅੱਜ ਉਚੇਚੇ ਤੌਰ ’ਤੇ ਨਤਮਸਤਕ ਹੋਣ ਲਈ ਪੁੱਜੇ ਸਾਬਕਾ ਉਪ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜਿਥੇ ਆਪਣੀ ਹਾਜ਼ਰੀ ਲਗਵਾਈ ਉਥੇ ਗੁਰਬਾਣੀ ਕੀਰਤਨ ਸਰਵਨ ਕੀਤਾ। ਇਸ ਮਗਰੋਂ ਸ. ਰੰਧਾਵਾ ਨੇ ਇਸ ਸਮਾਗਮ ਨੂੰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਇਕ ਵੱਡਾ ਕੇਂਦਰ ਦੱਸਿਆ। ਉਨ੍ਹਾਂ ਕਿਹਾ ਕਿ ਸੰਤ ਗੁਰਦਿਆਲ ਸਿੰਘ ਦੇ ਉਪਰਾਲੇ ਸਦਕਾ ਪੰਜਾਬ ਭਰ ਵਿਚ ਚੱਲ ਰਹੇ ਧਰਮ ਪ੍ਰਚਾਰ ਕੇਂਦਰ, ਹਸਪਤਾਲ ਤੇ ਵਿੱਦਿਅਕ ਅਦਾਰੇ ਮਨੁੱਖਤਾ ਦੇ ਕਾਰਜ ਵਿਚ ਇਕ ਵੱਡਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਸੰਤ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲੇ, ਸੰਤ ਬਾਬਾ ਰਜਨੀਸ਼ ਸਿੰਘ ਨੱਥੂ ਮਾਜਰੇ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸੰਤ ਬਾਬਾ ਪਵਨਦੀਪ ਸਿੰਘ ਕੜਿਆਲ ਵਾਲੇ, ਦੁਬਈ ਦੇ ਕਾਰੋਬਾਰੀ ਲਾਡੀ ਕਾਹਲੋਂ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਸੰਤ ਮਹਾਂਪੁਰਸ਼ਾਂ ਤੇ ਰੰਧਾਵਾ ਨੂੰ ਸਿਰੋਪਾਓ ਵੀ ਭੇਟ ਕੀਤਾ। ਇਸ ਮੌਕੇ ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਭਾਈ ਗੁਰਦੀਪ ਸਿੰਘ ਮੂਮ, ਭਾਈ ਜ਼ੋਰਾਵਰ ਸਿੰਘ, ਭਾਈ ਸਿਮਰਨਜੀਤ ਸਿੰਘ ਕੈਨੇਡਾ ਆਦਿ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ।